Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਦੀ ਦੂਜੀ ਖ਼ੁਰਾਕ ਸਬੰਧੀ ਸਿਵਲ ਸਰਜਨ ਨੇ ਦਿਤਾ ਸਪੱਸ਼ਟੀਕਰਨ

ਵਿਆਹ ਜਾਂ ਕਿਸੇ ਨਿਜੀ ਸਮਾਗਮ ਵਾਸਤੇ ਵਿਦੇਸ਼ ਜਾਣ ਦੇ ਚਾਹਵਾਨ 84 ਦਿਨਾਂ ਤੋਂ ਪਹਿਲਾਂ ਨਹੀਂ ਲਗਵਾ ਸਕਦੇ ਟੀਕਾ

  Civil Surgeon Mohali, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਮੋਹਾਲੀ , 18 Jun 2021

ਅੰਤਰਰਾਸ਼ਟਰੀ ਯਾਤਰੀਆਂ ਲਈ ਕੋਵੀਸ਼ੀਲਡ ਵੈਕਸੀਨ ਦੀ ਦੂਜੀ ਖ਼ੁਰਾਕ ਲਈ ਪ੍ਰਵਾਨਗੀ ਦੇ ਸਬੰਧ ਵਿਚ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਸਪੱਸ਼ਟੀਕਰਨ ਦਿਤਾ ਹੈ। ਉਨ੍ਹਾਂ ਦਸਿਆ ਕਿ ਇਹ ਸਹੂਲਤ ਅੰਤਰਰਾਸ਼ਟਰੀ ਯਾਤਰੀਆਂ ਦੀਆਂ ਸਿਰਫ਼ ਤਿੰਨ ਸ਼੍ਰੇਣੀਆਂ ਨੂੰ ਦਿਤੀ ਗਈ ਹੈ ਜਿਨ੍ਹਾਂ ਵਿਚ ਉਹ ਵਿਦਿਆਰਥੀ ਸ਼ਾਮਲ ਹਨ ਜਿਨ੍ਹਾਂ ਨੇ ਵਿਦਿਆ ਦੇ ਉਦੇਸ਼ ਨਾਲ ਵਿਦੇਸ਼ ਯਾਤਰਾ ਕਰਨੀ ਹੈ। ਦੂਜੀ ਸ਼੍ਰੇਣੀ ਉਨ੍ਹਾਂ ਲੋਕਾਂ ਦੀ ਹੈ ਜਿਨ੍ਹਾਂ ਨੇ ਵਿਦੇਸ਼ਾਂ ਵਿਚ ਨੌਕਰੀ ਲਈ ਜਾਣਾ ਹੈ ਅਤੇ ਤੀਜੀ ਸ਼੍ਰੇਣੀ ਵਿਚ ਖਿਡਾਰੀ ਆਉਂਦੇ ਹਨ ਜਿਨ੍ਹਾਂ ਨੇ ਟੋਕੀਓ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਭਾਗ ਲੈਣਾ ਹੈ ਜਾਂ ਉਨ੍ਹਾਂ ਨਾਲ ਜਾਣ ਵਾਲਾ ਸਟਾਫ਼। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਉਪਰੋਕਤ ਸ਼੍ਰੇਣੀਆਂ ਤੋਂ ਬਿਨਾਂ ਇਹ ਸਹੂਲਤ ਹੋਰ ਕਿਸੇ ਸ਼੍ਰੇਣੀ ਨੂੰ ਨਹੀਂ ਦਿਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿਚ ਅਜਿਹੇ ਲੋਕ ਵੀ ਕੋਵੀਸ਼ੀਲਡ ਦੀ ਦੂਜੀ ਡੋਜ਼ 28 ਦਿਨਾਂ ਤੋਂ ਬਾਅਦ ਅਤੇ 84 ਦਿਨਾਂ ਤੋਂ ਪਹਿਲਾਂ ਲਗਵਾਉਣ ਲਈ ਆ ਰਹੇ ਹਨ ਜਿਨ੍ਹਾਂ ਨੇ ਵਿਆਹ ਜਾਂ ਕਿਸੇ ਹੋਰ ਨਿੱਜੀ ਸਮਾਗਮ ਦੇ ਮੰਤਵ ਨਾਲ ਵਿਦੇਸ਼ ਜਾਣਾ ਹੈ ਜਾਂ ਜਿਹੜੇ ਉਥੋਂ ਦੇ ਪੀ.ਆਰ. ਹਨ ਅਤੇ ਉਨ੍ਹਾਂ ਨੇ ਵਾਪਸ ਉਥੇ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਸਿਰਫ਼ ਉਕਤ ਤਿੰਨ ਸ਼੍ਰੇਣੀਆਂ ਵਾਸਤੇ ਹੈ, ਹੋਰ ਕਿਸੇ ਵਾਸਤੇ ਨਹੀਂ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਦੀ ਸਹੂਲਤ ਲਈ ਕੋਵੀਸ਼ੀਲਡ ਦੇ ਦੋ ਟੀਕਿਆਂ ਵਿਚਲੇ ਵਕਫ਼ੇ ਦੇ ਨਿਯਮਾਂ ਵਿਚ ਤਬਦੀਲੀ ਕੀਤੀ ਸੀ। ਪਹਿਲਾਂ, ਕੋਵੀਸ਼ੀਲਡ ਦਾ ਦੂਜਾ ਟੀਕਾ 84 ਦਿਨਾਂ ਮਗਰੋਂ ਲਗਵਾਇਆ ਜਾ ਸਕਦਾ ਸੀ ਪਰ ਸਰਕਾਰ ਨੇ ਉਪਰੋਕਤ ਸ਼੍ਰੇਣੀਆਂ ਨੂੰ ਰਾਹਤ ਦਿੰਦਿਆਂ ਕਿਹਾ ਸੀ ਕਿ ਇਹ ਟੀਕਾ 28 ਦਿਨਾਂ ਬਾਅਦ ਅਤੇ 84 ਦਿਨਾਂ ਤੋਂ ਪਹਿਲਾਂ ਵੀ ਲਗਵਾਇਆ ਜਾ ਸਕਦਾ ਹੈ।ਟੀਕਾਕਰਨ ਦੀ ਦੂਜੀ ਡੋਜ਼ ਸਮੇਂ ਜਮ੍ਹਾਂ ਹੋਣ ਵਾਲੇ ਦਸਤਾਵੇਜ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦਸਿਆ ਕਿ ਇਨ੍ਹਾਂ ਵਿਚ ਤਸਦੀਕ ਕੀਤਾ ਗਿਆ ਸਰਟੀਫ਼ੀਕੇਟ, ਪਹਿਲੀ ਡੋਜ਼ ਦਾ ਸਰਟੀਫ਼ੀਕੇਟ, ਪਾਸਪੋਰਟ ਅਤੇ ਵੀਜ਼ਾ ਦੀ ਕਾਪੀ ਸ਼ਾਮਲ ਹਨ। ਅੰਤਰਰਾਸ਼ਟੀ ਯਾਤਰੀਆਂ ਦੀਆਂ ਉਕਤ ਸ਼੍ਰੇਣੀਆਂ ਅਪਣੇ ਲੋੜੀਂਦੇ ਦਸਤਾਵੇਜ਼ ਐਸ.ਡੀ.ਐਮ, ਸਰਕਲ ਰੈਵੇਨਿਊ ਅਫ਼ਸਰ, ਬੀ.ਡੀ.ਪੀ.ਓ, ਐਮ.ਸੀ. ਦੇ ਈ.ਓ., ਲੇਬਰ ਇੰਸਪੈਕਟਰ, ਏਈਟੀਸੀ/ਈਟੀਓ/ਐਕਸਾਈਜ਼ ਇੰਸਪੈਕਟਰ, ਐਸ.ਐਚ.ਓ. ਅਤੇ ਆਰ.ਐਮ.ਓ ਅਤੇ ਲੋਕਲ ਬਾਡੀ ਦੇ ਚੁਣੇ ਹੋਏ ਨੁਮਾਇੰਦਿਆਂ ਭਾਵ ਕੌਂਸਲਰਾਂ ਤੋਂ ਤਸਦੀਕ ਕਰਵਾ ਕੇ ਅਤੇ ਇਜਾਜ਼ਤ ਲੈ ਕੇ 28 ਦਿਨਾਂ ਬਾਅਦ ਪਰ 84 ਦਿਨਾਂ ਤੋਂ ਪਹਿਲਾਂ ਕੋਵੀਸ਼ੀਲਡ ਦੀ ਦੂਜੀ ਡੋਜ਼ ਲਗਵਾ ਸਕਦੀਆਂ ਹਨ।

 

Tags: Civil Surgeon Mohali , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD