Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆ

ਵਿਭਾਗ ਅਕਤੂਬਰ ਦਾ ਖਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹ ਕੇ ਕਿਸਾਨੀ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ

 Bharat Bhushan Ashu, Congress, Punjab Congress, Government of Punjab, Punjab Government, Sukhjinder Raj Singh Lalli Majithia, Rana Gurmeet Singh Sodhi, Lalli Majithia, Raj Kumar Verka, Ravneet Singh Bittu, Gurjeet Singh Aujla, O P Soni, Om Parkash Soni, PUNGRAIN, Raj Kumar Chabewal, Darshan Singh Brar

Web Admin

Web Admin

5 Dariya News

ਚੰਡੀਗੜ੍ਹ , 18 Jun 2021

ਮਾਝਾ ਖੇਤਰ ਦੇ ਉੱਘੇ ਕਾਂਗਰਸੀ ਆਗੂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਅੱਜ ਇੱਥੇ  ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸ਼ਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲ ਲਈ। ਇਸ ਮੌਕੇ  ਕੈਬਨਿਟ ਮੰਤਰੀਆਂ, ਲੋਕ ਸਭਾ ਮੈਂਬਰਾਂ ਅਤੇ ਵਿਧਾਇਕਾਂ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਵਿਭਾਗ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਇੱਕ ਹੋਰ ਨਿਰਵਿਘਨ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਜਾਰੀ ਰੱਖੇਗਾ।ਆਪਣੇ ਸਮਰਥਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਥੇ ਅਨਾਜ ਭਵਨ ਵਿਖੇ ਕਾਰਜਭਾਰ ਸੰਭਾਲਦਿਆਂ, ਲਾਲੀ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਉਤੇ  ਭਰੋਸਾ ਪ੍ਰਗਟਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਸ਼੍ਰੀ ਲਾਲੀ ਨੇ  ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਪ੍ਰੈਲ 2017 ਵਿਚ ਸੱਤਾ ਸੰਭਾਲਣ ਉਪਰੰਤ ਪਿਛਲੀਆਂ 9 ਫਸਲਾਂ ਦੀ ਨਿਰਵਿਘਨ ਖਰੀਦ ਸਬੰਧੀ ਵਿਭਾਗ ਦੇ ਸ਼ਾਨਦਾਰ ਯੋਗਦਾਨ ਦਾ ਸਿਹਰਾ ਮੁੱਖ ਮੰਤਰੀ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਨੂੰ ਜਾਂਦਾ ਹੈ, ਜੋ ਸਾਡੇ ਲਈ ਪ੍ਰੇਰਣਾਸ੍ਰੋਤ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਨਵੇਂ ਚੇਅਰਮੈਨ ਨੂੰ ਵਧਾਈ ਦਿੱਤੀ ਅਤੇ ਸਮੁੱਚੇ ਵਿਭਾਗ ਦੀ ਤਰਫੋਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਅਤੇ ਸਮਰਥਨ ਦਿੱਤਾ।ਵਿਭਾਗ ਦੇ ਅਧਿਕਾਰੀਆਂ ਅਤੇ ਫੀਲਡ ਸਟਾਫ ਵੱਲੋਂ ਸੂਬੇ ਦੀ ਬਿਹਤਰੀ ਲਈ ਕੀਤੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਲਾਲੀ ਮਜੀਠੀਆ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਅੰਨਦਾਤਿਆਂ ਨੂੰ ਇਨ੍ਹਾਂ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਕਾਨੂੰਨਾਂ ਵਿਰੁੱਧ ਸੱਚੀ ਲੜਾਈ ਵਿਚ ਸਮਰਥਨ ਦੇਣ ਲਈ ਹਮੇਸ਼ਾ ਮੋਹਰੀ ਰਹੀ ਹੈ।ਵਾਈ ਐਸ ਰਤੜਾ (ਸਾਬਕਾ  ਮੁੱਖ ਸਕੱਤਰ ਪੰਜਾਬ) ਦੇ ਦੇਹਾਂਤ ਉਪਰੰਤ ਅਹੁਦਾ ਖਾਲੀ ਹੋਣ ਉਪਰੰਤ ਪੰਜਾਬ ਸਰਕਾਰ ਵੱਲੋਂ ਲਾਲੀ ਮਜੀਠੀਆ ਨੂੰ ਪਿਛਲੇ ਹਫ਼ਤੇ 12 ਜੂਨ ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ।ਸਕੱਤਰ ਖੁਰਾਕ ਸਪਲਾਈ ਰਾਹੁਲ ਤਿਵਾੜੀ, ਡਾਇਰੈਕਟਰ ਫੂਡ ਸਪਲਾਈਜ਼ ਰਵੀ ਭਗਤ, ਡਾ. ਸਤਿੰਦਰ ਗਿੱਲ, ਜਗਵਿੰਦਰ ਪਾਲ ਸਿੰਘ ਜੱਗਾ, ਗੁਰਮੁੱਖ ਸਿੰਘ, ਸਤਿੰਦਰ ਸਿੰਘ ਸ਼ਾਹ, ਹਰਭੁਪਿੰਦਰ ਸ਼ਾਹ, ਅਕਾਸ਼ ਮਜੀਠਾ, ਜਸਮੀਤ ਸਿੰਘ ਬੱਦੋਵਾਲ, ਹਰਸਿਮਰ ਸਿੰਘ ਸੀਤਾ (ਏਏਜੀ ਪੰਜਾਬ), ਗੁਰਪ੍ਰੀਤ ਸਿੰਘ ਜਲਾਲ , ਦਿਲਬਾਗ ਸਿੰਘ, ਬਲਵਿੰਦਰ ਸਿੰਘ ਮਾਰਦੀ, ਮੋਹਨ ਸਿੰਘ ਨਿਬਰਵਿੰਡ, ਗੁਰਮੁਖ ਸਿੰਘ ਕਦਰਾਂਬਾਦ, ਨਵਦੀਪ ਸਿੰਘ ਸੋਨਾ, ਜਸਮੀਤ ਸਿੰਘ ਚੌਗਾਵਾਂ, ਨੀਰਜ, ਸੁਖਵਿੰਦਰ ਢਿੱਲੋਂ, ਪੰਮਾ ਪ੍ਰਧਾਨ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਸਮੇਤ ਨਵ-ਨਿਯੁਕਤ ਚੇਅਰਮੈਨ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਹਾਜ਼ਰ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Sukhjinder Raj Singh Lalli Majithia , Rana Gurmeet Singh Sodhi , Lalli Majithia , Raj Kumar Verka , Ravneet Singh Bittu , Gurjeet Singh Aujla , O P Soni , Om Parkash Soni , PUNGRAIN , Raj Kumar Chabewal , Darshan Singh Brar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD