Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਛੇ ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਹੁਣ ਘਰਾਂ ਵਿੱਚ ਮਿਲੇਗੀ ਮਾਰਕਫੈੱਡ ਵੱਲੋਂ ਤਿਆਰ ਕੀਤੀ ਪੌਸ਼ਟਿਕ ਖ਼ੁਰਾਕ

ਅਰੁਨਾ ਚੌਧਰੀ ਵੱਲੋਂ ਨਵੀਂ ਰੈਸਪੀ ਦੀ ਸ਼ੁਰੂਆਤ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development

Web Admin

Web Admin

5 Dariya News

ਐਸ.ਏ.ਐਸ. ਨਗਰ , 18 Jun 2021

Last updated on: Jun 18, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਅੱਜ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਨਵੀਂ ਪੌਸ਼ਟਿਕ ਖ਼ੁਰਾਕ ਦੀ ਸ਼ੁਰੂਆਤ ਕੀਤੀ ਗਈ।ਐਸ.ਏ.ਐਸ. ਨਗਰ (ਮੋਹਾਲੀ) ਦੇ ਬਲਾਕ ਮਾਜਰੀ ਦੇ ਪਿੰਡ ਫਤਿਹਗੜ੍ਹ ਤੋਂ ਨਵੀਂ ਖ਼ੁਰਾਕ ਦੀ ਸ਼ੁਰੂਆਤ ਕਰਨ ਉਪਰੰਤ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਖ਼ੁਰਾਕ ਮਾਰਕਫੈੱਡ ਵੱਲੋਂ ਤਿਆਰ ਕਰਵਾਈ ਗਈ ਹੈ, ਜੋ 6 ਸਾਲ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਘਰਾਂ ਵਿੱਚ ਹੀ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਲੀਮੈਂਟਰੀ ਨਿਊਟ੍ਰੀਸ਼ਨਲ ਪ੍ਰੋਗਰਾਮ ਅਧੀਨ ਆਂਗਨਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਦੇ ਪੋਸ਼ਣ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਨਵੀਂ ਰੈਸੀਪੀ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਖ਼ੁਰਾਕ ਵਿੱਚ ਬੇਸਣ, ਮੂੰਗ ਦਾਲ ਸਾਬਤ, ਸੋਇਆ ਬੀਨ ਦਾ ਆਟਾ ਅਤੇ ਡਬਲ ਫੋਟੀਫਾਇਡ ਨਮਕ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ। ਸਮਾਗਮ ਦੌਰਾਨ ਮੰਤਰੀ ਵੱਲੋਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੁੱਕੇ ਰਾਸ਼ਨ ਦੇ ਪੈਕਟ ਵੀ ਵੰਡੇ ਗਏ।ਇਸ ਦੌਰਾਨ ਕੁਪੋਸ਼ਣ ਨੂੰ ਦੂਰ ਕਰਨ ਲਈ ਸਮੇਂ ਸਿਰ ਬੱਚਿਆਂ ਦੀ ਗਰੋਥ ਮੌਨੀਟਿਰਿੰਗ ਆਂਗਨਵਾੜੀ ਸੈਂਟਰਾਂ ਵਿੱਚ ਕਰਵਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਪੌਸ਼ਟਿਕ ਆਹਾਰ ਸਬੰਧੀ ਕਿਚਨ ਗਾਰਡਨ ਬਣਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ।ਵਿਭਾਗ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ/ਔਰਤਾਂ ਲਈ ਸ਼ੁਰੂ ਕੀਤੀ ਗਈ “ਉਡਾਣ” ਸਕੀਮ ਬਾਰੇ ਜਾਣੂ ਕਰਵਾਉਂਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਉਡਾਣ ਸਕੀਮ ਤਹਿਤ ਲਾਭਪਾਤਰੀਆਂ ਨੂੰ 27,314 ਆਂਗਨਵਾੜੀ ਕੇਂਦਰਾਂ ਦੇ ਸੂਬਾ ਪੱਧਰੀ ਨੈਟਵਰਕ ਰਾਹੀਂ ਕਵਰ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਨੇ ਇਸ ਸਕੀਮ ਤਹਿਤ 40.55 ਕਰੋੜ ਰੁਪਏ ਸਾਲਾਨਾ ਖ਼ਰਚਣ ਦੀ ਯੋਜਨਾ ਬਣਾਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ/ਲੜਕੀਆਂ ਨੂੰ ਮਾਸਿਕ ਧਰਮ ਸਬੰਧੀ ਬਿਮਾਰੀਆਂ ਤੋਂ ਬਚਾਉਣ, ਮਾਸਿਕ ਧਰਮ ਦੌਰਾਨ ਸਫ਼ਾਈ ਪ੍ਰਤੀ ਜਾਗਰੂਕ ਕਰਨ, ਮੁੱਢਲੇ ਸਫ਼ਾਈ ਉਤਪਾਦਾਂ ਤੱਕ ਪਹੁੰਚ ਵਧਾਉਣ, ਮਹਿਲਾਵਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਔਰਤਾਂ ਦੇ ਸਵੈ-ਮਾਣ ਨੂੰ ਵਧਾਉਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ ਅਤੇ ਇਸ ਤਹਿਤ ਸਕੂਲ ਛੱਡ ਚੁੱਕੀਆਂ ਲੜਕੀਆਂ/ਸਕੂਲ ਤੋਂ ਬਾਹਰ ਦੀਆਂ ਲੜਕੀਆਂ, ਕਾਲਜ ਨਾ ਜਾਣ ਵਾਲੀਆਂ ਲੜਕੀਆਂ, ਬੀ.ਪੀ.ਐਲ. ਪਰਿਵਾਰਾਂ ਦੀਆਂ ਮਹਿਲਾਵਾਂ, ਝੁੱਗੀ-ਝੌਂਪੜੀ ਵਿੱਚ ਰਹਿਣ ਵਾਲੀਆਂ ਅਤੇ ਬੇਘਰ ਮਹਿਲਾਵਾਂ, ਟੱਪਰੀਵਾਸ ਪਰਿਵਾਰਾਂ ਦੀਆਂ ਔਰਤਾਂ ਅਤੇ ਨੀਲੇ ਕਾਰਡ ਧਾਰਕ ਤੇ ਦੂਜੇ ਵਿਭਾਗਾਂ ਦੀ ਕਿਸੇ ਵੀ ਸਕੀਮ ਤਹਿਤ ਮੁਫ਼ਤ/ਸਬਸਿਡੀ ਵਾਲੇ ਸੈਨੇਟਰੀ ਪੈਡਾਂ ਦਾ ਲਾਭ ਨਹੀਂ ਲੈ ਰਹੀਆਂ ਔਰਤਾਂ ਨੂੰ ਇਸ ਸਕੀਮ ਤਹਿਤ ਕਵਰ ਕੀਤਾ ਜਾਵੇਗਾ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD