Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਖੇਡ ਵਿਭਾਗ ਦੀ ਡਿਜੀਟਲ ਪਹਿਲ, ਰਾਣਾ ਸੋਢੀ ਵੱਲੋਂ ਮੋਬਾਈਲ ਐਪ "ਖੇਡੋ ਪੰਜਾਬ" ਜਾਰੀ

ਖਿਡਾਰੀ ਖ਼ੁਦ ਨੂੰ ਆਨਲਾਈਨ ਰਜਿਸਟਰ ਕਰ ਸਕਦੇ ਹਨ, ਦਿਲਚਸਪੀ ਵਾਲੀ ਖੇਡ ਚੁਣ ਸਕਦੇ ਹਨ ਅਤੇ ਸਮੂਹ ਕੋਚਿੰਗ ਸੈਂਟਰਾਂ ਤੇ ਵਿੰਗਾਂ ਦੀ ਭਾਲ ਕਰ ਸਕਦੇ ਹਨ

Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, KhedoPunjab, D.P.S. Kharbanda

Web Admin

Web Admin

5 Dariya News

ਚੰਡੀਗੜ੍ਹ , 18 Jun 2021

Last updated on: Jun 18, 2021, 00:00 IST

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖੇਡ ਵਿਭਾਗ ਅਤੇ ਪੰਜਾਬ ਰਾਜ ਦੇ ਸਮੂਹ ਖਿਡਾਰੀਆਂ ਨੂੰ ਡਿਜੀਟਲ ਪਲੇਟਫ਼ਾਰਮ 'ਤੇ ਲਿਆਉਣ ਲਈ ਵਿਸ਼ੇਸ਼ ਮੋਬਾਈਲ ਐਪ ਦੀ ਸ਼ੁਰੂਆਤ ਕੀਤੀ।ਰਾਣਾ ਸੋਢੀ ਨੇ ਦੱਸਿਆ ਕਿ ਖੇਡ ਵਿਭਾਗ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਵਿਭਾਗ ਨੇ ਆਪਣੀ ਪਹਿਲੀ ਮੋਬਾਈਲ ਐਪ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ "ਖੇਡੋ ਪੰਜਾਬ" ਨਾਮੀ ਇਸ ਮੋਬਾਈਲ ਐਪ ਦੀ ਸ਼ੁਰੂਆਤ ਨਾਲ ਮੌਜੂਦਾ ਖਿਡਾਰੀ ਅਤੇ ਉਭਰਦੇ ਖਿਡਾਰੀ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ ਅਤੇ ਆਪਣੇ ਕੌਮਾਂਤਰੀ/ਕੌਮੀ/ਰਾਜ ਪੱਧਰ ਦੇ ਮੁਕਾਬਲੇਬਾਜ਼ਾਂ ਅਤੇ ਟੀਚਿਆਂ ਦੀ ਪਛਾਣ ਕਰਨ ਤੋਂ ਇਲਾਵਾ ਆਪਣੀ ਦਿਲਚਸਪੀ ਵਾਲੀ ਕੋਈ ਵੀ ਖੇਡ ਚੁਣ ਸਕਣਗੇ। ਉਨ੍ਹਾਂ ਕਿਹਾ ਕਿ ਇਹ ਉਦਮ ਖਿਡਾਰੀਆਂ ਵਿੱਚ ਮੁਕਾਬਲੇ ਲਈ ਉਤਸ਼ਾਹ ਨੂੰ ਵਧਾਉਣ ਵਿੱਚ ਸਹਾਇਤਾ ਕਰੇਗਾ।ਰਾਣਾ ਸੋਢੀ ਨੇ ਕਿਹਾ ਕਿ ਡਿਜੀਟਲ ਪਲੇਟਫ਼ਾਰਮ ਜ਼ਰੀਏ ਖਿਡਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਸਾਰੇ ਕੋਚਿੰਗ ਸੈਂਟਰਾਂ ਅਤੇ ਵਿੰਗਾਂ ਨੂੰ ਲੱਭ ਸਕਣਗੇ। ਇਸ ਡਿਜੀਟਾਈਜ਼ੇਸ਼ਨ ਨਾਲ ਜ਼ਿਲ੍ਹਾ ਖੇਡ ਅਫ਼ਸਰਾਂ/ਕੋਚਾਂ ਦੀ ਹਾਜ਼ਰੀ, ਸਮੇਂ ਦੀ ਪਾਬੰਦੀ, ਵਧੀਆ ਖੇਡ ਪ੍ਰਦਰਸ਼ਨ ਆਦਿ ਦੀਆਂ ਸਾਰੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇਗੀ।  ਰਾਣਾ ਸੋਢੀ ਨੇ ਕਿਹਾ ਕਿ ਸੂਬਾ ਸਰਕਾਰ ਰਿਹਾਇਸ਼ੀ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਦਿਨ ਪ੍ਰਤੀ ਖਿਡਾਰੀ 200 ਰੁਪਏ ਅਤੇ ਡੇਅ ਸਕਾਲਰ ਵਿੰਗਾਂ ਲਈ ਡਾਈਟ ਮਨੀ ਵਜੋਂ ਪ੍ਰਤੀ ਖਿਡਾਰੀ ਨੂੰ 100 ਰੁਪਏ ਪ੍ਰਤੀ ਦਿਨ ਵੱਡੀ ਰਕਮ ਖ਼ਰਚ ਕਰ ਰਹੀ ਹੈ। ਹੁਣ ਖੇਡ ਵਿਭਾਗ ਦੇ ਡਿਜੀਟਲ ਪਲੇਟਫ਼ਾਰਮ ਰਾਹੀਂ ਇਸ ਸਕੀਮ ਦਾ ਵਿੱਤੀ ਅਤੇ ਪ੍ਰਬੰਧਕੀ ਨਿਯੰਤਰਣ ਆਸਾਨ ਹੋ ਜਾਵੇਗਾ।ਰਾਣਾ ਗੁਰਮੀਤ ਸਿੰਘ ਸੋਢੀ ਨੇ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪਹਿਲਕਦਮੀ ਨੂੰ ਹਕੀਕਤ ਬਣਾਉਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਰੰਗ ਲਿਆਈ ਹੈ।ਇਸੇ ਦੌਰਾਨ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਦੱਸਿਆ ਕਿ ਇਹ ਐਪ ਅਗਲੇ ਕੁਝ ਦਿਨਾਂ ਵਿੱਚ ਮੋਬਾਈਲ ਦੇ ਐਂਡਰਾਇਡ ਅਤੇ ਆਈ.ਓ.ਐਸ. ਵਰਜ਼ਨ ਤੋਂ ਡਾਊਨਲੋਡ ਕੀਤੀ ਜਾ ਸਕੇਗੀ।

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , KhedoPunjab , D.P.S. Kharbanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD