Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬੁਰਜ ਹਰੀ ਵਿਖੇ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ

ਡੀ.ਸੀ ਨੇ ਅਧਿਕਾਰੀਆਂ ਸਮੇਤ ਲੋਕਾਂ ਦੇ ਘਰਾਂ ’ਚ ਜਾ ਕੇ ਟੀਕਾਕਰਨ ਕਰਵਾਉਣ ਲਈ ਪ੍ਰੇਰਿਆ

DC Mansa, Deputy Commissioner Mansa, Mohinder Pal, Mansa, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਬੁਰਜ ਹਰੀ/ਮਾਨਸਾ , 22 Jun 2021

Last updated on: Jun 22, 2021, 00:00 IST

ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਜ਼ਿਲ੍ਹੇ ਦੇ ਸੌ ਫੀਸਦੀ ਪਿੰਡਾਂ ਦੇ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਟੀਕਾਕਰਨ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਹਦਾਇਤ ਕੀਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਪਿੰਡ ਬੁਰਜ ਹਰੀ ਵਿਖੇ ਸਿਹਤ ਵਿਭਾਗ ਦੁਆਰਾ ਆਯੋਜਿਤ ਵੈਕਸੀਨੇਸ਼ਨ ਕੈਂਪ ਦਾ ਅਚਨਚੇਤ ਨਿਰੀਖਣ ਕਰਨ ਤੋਂ ਬਾਅਦ ਪਿੰਡ ਦੇ ਪਤਵੰਤਿਆਂ ਨਾਲ ਗੱਲਬਾਤ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਹੋਰਨਾਂ ਅਧਿਕਾਰੀਆਂ ਸਮੇਤ ਪਿੰਡ ਵਾਸੀਆਂ ਦੇ ਘਰਾਂ ਵਿੱਚ ਵੀ ਪਹੁੰਚ ਕੀਤੀ ਅਤੇ ਲੋਕਾਂ ਨੂੰ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਲਈ ਪ੍ਰੇਰਿਤ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ ਇਸ ਲਈ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਸਵੈ ਇੱਛਾ ਨਾਲ ਅੱਗੇ ਆਉਣ ਦੀ ਲੋੜ ਹੈ। ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 85 ਹਜ਼ਾਰ ਤੋਂ ਵੱਧ ਲੋਕ ਵੈਕਸੀਨੇਸ਼ਨ ਕਰਵਾ ਚੁੱਕੇ ਹਨ ਅਤੇ ਆਉਣ ਵਾਲੇ ਇੱਕ ਹਫ਼ਤੇ ਦੇ ਅੰਦਰ ਅੰਦਰ ਇਸ ਗਿਣਤੀ ਵਿੱਚ ਵੱਡਾ ਵਾਧਾ ਹੋਣ ਦੇ ਆਸਾਰ ਹਨ। 

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਏ.ਡੀ.ਸੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਸਮੇਤ ਪਿੰਡ ਦੇ ਕੁਝ ਘਰਾਂ ਵਿੱਚ ਪਹੁੰਚ ਕਰਕੇ ਨਿਵਾਸੀਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਸੁਵਿਧਾ ਲਈ ਸ਼ਨੀਵਾਰ ਵੀ ਪਿੰਡ ਬੁਰਜ ਹਰੀ ਵਿਖੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਕੋਈ ਵੀ ਯੋਗ ਨਾਗਰਿਕ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਬਜੁਰਗ ਜਾਂ ਅੰਗਹੀਣ ਵਿਅਕਤੀ ਕੈਂਪ ਵਿੱਚ ਆਉਣ ਤੋਂ ਅਸਮਰੱਥ ਹੋਣ ਪਰ ਵੈਕਸੀਨੇਸ਼ਨ ਕਰਵਾਉਣ ਦੇ ਇੱਛੁਕ ਹੋਣ, ਤਾਂ ਅਜਿਹੇ ਵਿਅਕਤੀਆਂ ਦੇ ਟੀਕਾਕਰਨ ਲਈ ਘਰਾਂ ਵਿੱਚ ਪਹੁੰਚ ਕੀਤੀ ਜਾਵੇ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪ੍ਰਦੀਪ ਗਿੱਲ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਟੀਕਾਕਰਨ ਤੇ ਸੈਂਪਲਿੰਗ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡ ਵਿੱਚ ਵਾਰਡ ਮੁਤਾਬਕ ਟੀਮਾਂ ਦਾ ਗਠਨ ਕੀਤਾ ਜਾਵੇ ਤਾਂ ਜੋ ਟੀਕਾਕਰਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ। ਇਸ ਦੌਰਾਨ ਸਿਵਲ ਸਰਜਨ ਨੇ ਟੀਕਾਕਰਨ ਦੇ ਫਾਇਦਿਆਂ ਅਤੇ ਕੋਵਿਡ ਦੀ ਮੌਜੂਦਾ ਸਥਿਤੀ ਬਾਰੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਹੀ ਨਾਗਰਿਕਾਂ ਨੂੰ ਟੀਕਾਕਰਨ ਜ਼ਰੂਰ ਕਰਵਾਉਣ ਲਈ ਉਤਸ਼ਾਹਿਤ ਕੀਤਾ।  

 

Tags: DC Mansa , Deputy Commissioner Mansa , Mohinder Pal , Mansa , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD