Friday, 10 May 2024

 

 

ਖ਼ਾਸ ਖਬਰਾਂ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ ਆਪ ਦੇ ਸਹਿਯੋਗ ਨਾਲ ਕੇਂਦਰ ਵਿੱਚ ਅਗਲੀ ਸਰਕਾਰ ਬਣੇਗੀ : ਮੀਤ ਹੇਅਰ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਅਤੇ ਆਪਣੇ ਹਲਕੇ ਦੇ ਉੱਜਵਲ ਭਵਿੱਖ ਦਾ ਵਾਅਦਾ ਕੀਤਾ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ

 

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣ ਚਲਾਨ : ਮਹਿੰਦਰ ਪਾਲ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 22 Jun 2021

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ ਅਤੇ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਜ਼ਿਲ੍ਹੇ ਅੰਦਰ ਲਾਗੂ ਕਰਵਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕਈ ਵਾਹਨਾਂ ਵੱਲੋਂ ਆਪਣੇ ਵਾਹਨਾਂ ਵਿੱਚ ਪੈ੍ਰਸ਼ਰ ਹਾਰਨ ਲਗਵਾਏ ਗਏ ਹਨ ਜਿਨ੍ਹਾਂ ਦੀ ਅਵਾਜ਼ ਬਹੁਤ ਜ਼ਿਆਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੈ੍ਰਸ਼ਰ ਹਾਰਨਾਂ ਦੀ ਉੱਚੀ ਅਵਾਜ਼ ਨਾਲ ਕਈ ਵਾਰ ਬੋਖਹਾਲਟ ਵਿੱਚ ਦੁਰਘਟਨਾਵਾਂ ਵੀ ਹੋ ਜਾਂਦੀਆਂ ਹੈ ਅਤੇ ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਲਈ ਵੀ ਇਹ ਆਵਾਜ਼ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨ ਵਾਲੀਆਂ ਗੱਡੀਆਂ ਦੇ ਚਲਾਨ ਕੱਟਣੇ ਯਕੀਨੀ ਬਣਾਏ ਜਾਣ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਇਸ ਤੋਂ ਇਲਾਵਾ ਜੋ ਵਾਹਨ ਓਵਰਲੋਡ ਹੋ ਕੇ ਸੜਕਾਂ ’ਤੇ ਚੱਲਦੇ ਹਨ ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਦੇ ਚਲਾਨ ਕੀਤੇ ਜਾਣਗੇ।ਇਸ ਮੌਕੇ ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀਮਤੀ ਸਰਬਜੀਤ ਕੌਰ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਅਤੇ ਆਰ.ਟੀ.ਏ. ਸ਼੍ਰੀਮਤੀ ਹਰਜੋਤ ਕੌਰ ਮੌਜੂਦ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD