Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਬਰਨਾਲਾ ਵਿਚ ਗਰੈਫਿਟੀ ਕਲਾ ਰਾਹੀਂ ਬੇਟੀ ਬਚਾਓ, ਬੇਟੀ ਪੜਾਓ ਦਾ ਹੋਕਾ

ਜਾਗਰੂਕਤਾ ਗਤੀਵਿਧੀਆਂ ਸਦਕਾ ਜ਼ਿਲੇ ’ਚ ਲਿੰਗ ਅਨੁਪਾਤ ਵਿਚ ਵਾਧਾ: ਤੇਜ ਪ੍ਰਤਾਪ ਸਿੰਘ ਫੂਲਕਾ

Beti Bachao Beti Padhao

Web Admin

Web Admin

5 Dariya News

ਬਰਨਾਲਾ , 22 Jun 2021

ਜ਼ਿਲਾ ਬਰਨਾਲਾ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਭਖਾਈਆਂ ਜਾ ਰਹੀਆਂ ਹਨ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ। ਧੀਆਂ ਨੂੰ ਬਚਾਉਣ ਅਤੇ ਪੜਾਉਣ ਦਾ ਹੋਕਾ ਦਿੰਦੀ ਇਸ ਮੁਹਿੰਮ ਸਦਕਾ ਜ਼ਿਲਾ ਬਰਨਾਲਾ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ। ਇਸ ਸ਼ੁੱਭ ਸੰਕੇਤ ਨੂੰ ਸਦੀਵੀਂ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਗਰੈਫਿਟੀ ਕਲਾ ਰਾਹੀਂ ਬਰਨਾਲਾ ਸ਼ਹਿਰ ਦੀਆਂ ਕੰਧਾਂ ਨੂੰ ਸ਼ਿੰਗਾਰਿਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲਾ ਬਰਨਾਲਾ ਵਿੱਚ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਨੂੰ ਲਗਾਤਾਰ ਬੂਰ ਪੈ ਰਿਹਾ ਹੈ। ਹੈਲਥ ਮੈਨੇਜਮੈਂਟ ਇੰਨਫਰਮੇਸ਼ਨ ਸਿਸਟਮ (ਐਚਐਮਆਈਐਸ) ਪੋਰਟਲ ਦੇ ਅੰਕੜਿਆਂ ਅਨੁਸਾਰ ਸਾਲ 2019-20 ਵਿੱਚ ਜ਼ਿਲਾ ਬਰਨਾਲਾ ਵਿੱਚ ਲਿੰਗ   ਅਨੁਪਾਤ 895 ਸੀ, ਜਦੋਂਕਿ 2020-21 ਵਿਚ ਵਧ ਕੇ 964 ਹੋ ਗਿਆ।ਹੁਣ ਇਸ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਨਵੇਂ ਸਿਰਿਓਂ ਗਰੈਫਿਟੀਆਂ ਨਾਲ ਜਨਤਕ ਥਾਵਾਂ ਨੂੰ ਸ਼ਿੰਗਾਰਿਆ ਜਾ ਰਿਹਾ ਹੈ ਤਾਂ ਜੋ ‘ਬੇਟੀ ਬਚਾਓ, ਬੇਟੀ ਪੜਾਓ’ ਦਾ ਸੁਨੇਹਾ ਘਰ ਘਰ ਤੱਕ ਪੁੱੱਜ ਸਕੇ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਬਾਬਾ ਕਾਲਾ ਮਹਿਰ ਸਟੇਡੀਅਮ, ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਕੰਧਾਂ ਤੇ ਮੋਗਾ ਬਾਈਪਾਸ ਫਲਾਈਓਵਰ (ਨੇੜੇ ਜ਼ਿਲਾ ਜੇਲ) ’ਤੇ ਪੇਂਟਿੰਗ ਕਰਵਾਈ ਗਈ ਹੈ।

ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਾਬਾ ਕਾਲਾ ਮਹਿਰ ਸਪੋਰਟਸ ਸਟੇਡੀਅਮ ਵਿਖੇ ਖੇਡਾਂ ਵਿਚ ਕੌਮੀ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦੀਆਂ ਗਰੈਫਿਟੀਆਂ ਬਣਾਈਆਂ ਗਈਆਂ ਹਨ। ਇਨਾਂ ਵਿੱਚ ਮਨਜੀਤ ਕੌਰ (ਵੇਟ ਲਿਫਟਿੰਗ), ਸੁਖਜੀਤ ਕੌਰ ਦੀਵਾਨਾ (ਐਥਲੈਟਿਕਸ), ਹਰਮਨਦੀਪ ਕੌਰ (ਡਿਸਕਸ ਥਰੋਅ) ਤੇ ਪ੍ਰਭਲੀਨ ਕੌਰ (ਟੇਬਲ ਟੈਨਿਸ) ਦੇ ਨਾਮ ਸ਼ਾਮਲ ਹਨ, ਜਿਨਾਂ ਨੇ ਨੈਸ਼ਨਲ ਵਿਚ ਪੰਜਾਬ ਸੂਬੇ ਅਤੇ ਜ਼ਿਲਾ ਬਰਨਾਲਾ ਦਾ ਮਾਣ ਵਧਾਇਆ।ਉਨਾਂ ਦੱਸਿਆ ਕਿ ਮੋਗਾ ਫਲਾਈਓਵਰ ’ਤੇ ‘21ਵੀਂ ਸਦੀ ਹੈ ਆਈ, ਧੀਆਂ ਦਾ ਦੌਰ ਲਿਆਈ’ ਜਿਹੇ ਸੁਨੇਹੇ ਤੋਂ ਇਲਾਵਾ ਕੰਨਿਆ ਭਰੂਣ ਹੱਤਿਆ ਵਿਰੁੱਧ ਹੋਕਾ ਦਿੰਦੇ ਸਲੋਗਨ ਉਲੀਕੇ ਗਏ ਹਨ। ਇਸ ਤੋਂ ਇਲਾਵਾ ਿਕਟਰ ਹਰਮਨਪ੍ਰੀਤ ਕੌਰ ਸਮੇਤ ਹੋਰ ਉਘੀਆਂ ਖਿਡਾਰਨਾਂ ਦੀਆਂ ਗਰੈਫਿਟੀਆਂ ਧੀਆਂ ਨੂੰ ਅੱਗੇ ਵਧਣ ਤੇ ਸਫਲ ਹੋਣ ਦੀ ਪ੍ਰੇਰਨਾ ਦਿੰਦੀਆਂ ਹਨ। ਇਸ ਤਰਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਹਰਲੀਆਂ ਕੰਧਾਂ ’ਤੇ ‘ਧੀ ਬਚਾਓ, ਧੀ ਪੜਾਓ, ਇਕ ਆਦਰਸ਼ ਮਾਂ-ਪਿਓ ਕਹਿਲਾਓ’ ਜਿਹੇ ਸੁਨੇਹੇ ਤੋਂ ਇਲਾਵਾ ਪਾਣੀ ਅਤੇ ਰੁੱਖ ਬਚਾਉਣ ਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਹੋਕਾ ਵੀ ਦਿੱਤਾ ਗਿਆ ਹੈ।  

ਜ਼ਿਲਾ ਪ੍ਰਸ਼ਾਸਨ ਦੇ ਉਪਰਾਲੇ ਨਾਲ ਹੋਰ ਪ੍ਰੇਰਨਾ ਮਿਲੀ: ਪ੍ਰਭਲੀਨ  

ਟੇਬਲ ਟੈਨਿਸ ਖਿਡਾਰਨ ਪ੍ਰਭਲੀਨ ਕੌਰ (13) ਪੁੱਤਰੀ ਕਮਲਦੀਪ ਕੌਰ ਵਾਸੀ ਬਰਨਾਲਾ ਨੇ ਦੱਸਿਆ ਕਿ ਉਸ ਨੇ ਅੰਡਰ 18 ਲੜਕੀਆਂ ਤੰਦਰੁਸਤ ਪੰਜਾਬ ਸਟੇਟ ਖੇਡਾਂ 2019-20 ਵਿਚ ਹਿੱਸਾ ਲਿਆ ਅਤੇ ਉਸ ਤੋਂ ਬਾਅਦ ਨੈਸ਼ਨਲ ਤੱਕ ਪੁੱਜੀ। ਪ੍ਰਭਲੀਨ ਨੇ ਆਖਿਆ ਕਿ ਸਟੇਡੀਅਮ ਵਿਖੇ ਉਸ ਦੀ ਗਰੈਫਿਟੀ ਬਣਨ ਨਾਲ ਜਿੱਥੇ ਉਸ ਨੂੰ ਬੇਹੱਦ ਖੁਸ਼ੀ ਹੋਈ ਹੈ, ਉਥੇ ਮਾਪਿਆਂ ਦਾ ਮਾਣ ਵਧਿਆ ਹੈ, ਜਿਨਾਂ ਨੇ ਉਨਾਂ ਦੋਹਾਂ ਭੈਣਾਂ ਨੂੰ ਅੱਗੇ ਵਧਣ ਦਾ ਹਰ ਮੌਕਾ ਦਿੱੱਤਾ ਹੈ। ਉਨਾਂ ਆਖਿਆ ਕਿ ਇਹ ਸਨਮਾਨ ਮਿਲਣ ਨਾਲ ਉਸ ਨੂੰ ਅੱਗੇ ਵਧਣ ਦੀ ਹੋਰ ਪ੍ਰੇਰਨਾ ਮਿਲੀ ਹੈ।

 

Tags: Beti Bachao Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD