Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੇਰੁਜ਼ਗਾਰ ਅਧਿਆਪਕਾਂ ਦੇ ਹੱਕ ਵਿੱਚ ਆਪ ਦੇ ਨੌਜਵਾਨ ਵਿੰਗ ਨੇ ਘੇਰਿਆ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਘਰ

ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨਾਲ ਕਮਾਇਆ ਧਰੋਹ-ਮੀਤ ਹੇਅਰ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Prof Baljinder Kaur, Sangrur, AAP Youth Wing, Protest, Agitation, Demonstration, Narinder Kaur Bharaj, Balkar Sidhu

Web Admin

Web Admin

5 Dariya News

ਸੰਗਰੂਰ , 22 Jun 2021

Last updated on: Jun 22, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੌਜਵਾਨ ਵਿੰਗ ਵੱਲੋਂ ਅੱਜ ਸੰਗਰੂਰ ਵਿਖੇ ਈਟੀਟੀ ਟੈਟ ਪਾਸ ਅਤੇ ਕੱਚੇ ਅਧਿਆਪਕਾਂ ਦੇ ਸਮਰਥਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਹਿਸ਼ ਦਾ ਘਿਰਾਓ ਕੀਤਾ ਗਿਆ ਅਤੇ ਰੋਸ ਧਰਨਾ ਲਾਇਆ ਗਿਆ। ਇਸ ਧਰਨੇ ਦੀ ਅਗਵਾਈ ਆਪ ਦੇ ਵਿਧਾਇਕ ਅਤੇ ਸੂਬਾ ਪ੍ਰਧਾਨ (ਨੌਜਵਾਨ ਵਿੰਗ) ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤੀ, ਜਦੋਂ ਕਿ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਜ਼ਿਲ੍ਹਾ ਯੂਥ ਵਿੰਗ ਪ੍ਰਧਾਨ ਨਰਿੰਦਰ ਕੌਰ ਭਰਾਜ, ਪ੍ਰਸਿੱਧ ਗਾਇਕ ਤੇ ਆਪ ਆਗੂ ਬਲਕਾਰ ਸਿੱਧੂ ਅਤੇ ਡਾ. ਬਲਬੀਰ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਧਰਨੇ ਵਿੱਚ ਸ਼ਾਮਲ ਹੋਏ।ਇਸ ਸਮੇਂ ਸੰਬੋਧਨ ਕਰਦਿਆਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਨੌਕਰੀਆਂ ਲੈਣ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਨੇ ਘਰ ਘਰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਪਰ ਸਾਢੇ ਚਾਰ ਸਾਲਾਂ ਦਾ ਸਮਾਂ ਕੈਪਟਨ ਸਰਕਾਰ ਦਾ ਬੀਤ ਜਾਣ ’ਤੇ ਵੀ ਪੰਜਾਬ ਦੇ ਪੜ੍ਹੇ ਲਿਖੇ ਲੱਖਾਂ ਨੌਜਵਾਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਸੜਕਾਂ ’ਤੇ ਬੈਠੇ ਹਨ, ਉਥੇ ਹੀ 15 ਸਾਲਾਂ ਤੋਂ ਕੱਚੇ ਅਧਿਆਪਕਾਂ ਵਜੋਂ ਨੌਕਰੀਆਂ ਕਰਦੇ ਹਜ਼ਾਰਾਂ ਅਧਿਆਪਕ ਆਪਣੀ ਨੌਕਰੀ ਰੈਗੂਲਰ ਕਰਾਉਣ ਲਈ ਸੰਘਰਸ਼ ਕਰ ਰਹੇ ਹਨ। ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਪ੍ਰੋਵਾਈਡਰ, ਏਆਈਈ, ਈਜੀਐਸ, ਐਸਟੀਆਰ ਆਦਿ ਕੱਚੇ ਅਧਿਆਪਕਾਂ ਨੇ ਆਪਣੀ ਜਿੰਦਗੀ ਦਾ ਕੀਮਤੀ ਸਮਾਂ ਸਰਕਾਰੀ ਸਕੂਲਾਂ ਨੂੰ ਦਿੱਤਾ ਅਤੇ ਮਹਿਜ਼ 5 ਹਜ਼ਾਰ ਤੋਂ 10 ਹਜ਼ਾਰ ਤੱਕ ਤਨਖਾਹਾਂ ‘ਤੇ ਕੰਮ ਕੀਤਾ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਇੰਨ੍ਹਾਂ ਅਧਿਆਪਕਾਂ ਦੇ ਪੱਲ੍ਹੇ ਲਾਰੇ ਹੀ ਪਏ ਅਤੇ ਹੁਣ ਪੰਜਾਬ ਦੀ ਕੈਪਟਨ ਸਰਕਾਰ ਹੱਕੀ ਮੰਗ ਰੈਗੂਲਰ ਕਰਨਾ ਤਾਂ ਦੂਰ ਸਗੋਂ ਪਿਛਲੇ ਲੰਬੇ ਸਮੇਂ ਤੋਂ ਮੀਟਿੰਗ ਕਰਨ ਤੋਂ ਵੀ ਕੰਨੀ ਕਤਰਾਅ ਰਹੀ ਹੈ। 

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ  ਮੁਹਾਲੀ ਦੇ ਧਰਨੇ ਵਿੱਚ ਆ ਕੇ ਵਾਅਦਾ ਕੀਤਾ ਸੀ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਉਹ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨਗੇ ਕਿਉਂਕਿ ਇੰਨ੍ਹਾਂ ਅਧਿਆਪਕਾਂ ਦੀ ਤਨਖਾਹ ਉਨ੍ਹਾਂ ਦੇ ਆਪਣੇ ਮਾਲੀ ਦੀ ਤਨਖਾਹ ਨਾਲੋਂ ਘੱਟ ਹੈ। ਮੀਤ ਹੇਅਰ ਨੇ ਕਿਹਾ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰੀ ਨੌਕਰੀਆਂ ਲੈਣ ਲਈ ਪਟਿਆਲਾ ਸ਼ਹਿਰ ਵਿਚ ਤਿੰਨ ਮਹੀਨਿਆਂ ਤੋਂ ਟਾਵਰ ’ਤੇ ਚੜੇ ਨੌਜਵਾਨ ਕਿਉਂ ਦਿਖਾਈ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਮੰਤਰੀਆਂ ਅਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਪੰਜਾਬ ਦੇ ਨੌਜਵਾਨਾਂ ਨਾਲ ਧਰੋਹ ਕਮਾਇਆ ਹੈ ਕਿਉਂਕਿ ਜੇਕਰ ਅਤਿਵਾਦ ਵਿੱਚ ਮਾਰੇ ਜਾਣਾ ਹੀ ਨੌਕਰੀ ਦਾ ਆਧਾਰ ਹੈ ਤਾਂ ਕੈਪਟਨ ਸਰਕਾਰ ਕਾਲੇ ਦੌਰ ਵਿੱਚ ਜਾਨਾਂ ਗਵਾਉਣ ਵਾਲੇ ਲੱਖਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇ।ਪ੍ਰੋ. ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ’ਚ ਕੀਤੇ ਵਾਅਦਿਆਂ ਤੋਂ ਮੁਕਰਦਿਆਂ ਅਧਿਆਪਕਾਂ ’ਤੇ ਅੱਤਿਆਚਾਰ ਹੀ ਕੀਤੇ ਹਨ। ਕਾਂਗਰਸ ਸਰਕਾਰ ਨੇ ਨਾ ਤਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਅਤੇ ਨਾ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਾਲਾਂ ਤੋਂ ਆਪਣੀ ਨੌਕਰੀ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੂੰ  ਪੱਕੀ ਨੌਕਰੀ ਦਿੱਤੀ ਜਾਵੇ । ਪ੍ਰੋ. ਬਲਜਿੰਦਰ ਕੌਰ ਨੇ ਅੱਗੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਬੇਰੁਜ਼ਗਾਰ ਨੌਜਵਾਨ ਅਤੇ ਕੱਚੀਆਂ ਨੌਕਰੀਆਂ ਕਰਦੇ ਅਧਿਆਪਕਾਂ ਸਮੇਤ ਸਮੂਹ ਪੰਜਾਬੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਵਾਅਦਿਆਂ ਤੋਂ ਮੁਕਰਨ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਸੱਤਾ ਤੋਂ ਬਾਹਰ ਕਰਕੇ ਕਰਾਰਾ ਜਵਾਬ ਦੇਣਗੇ। ਇਸ ਸਮੇਂ ਦਵਿੰਦਰ ਸਿੰਘ ਬਦੇਸ਼ਾ, ਗੁਨਿਦਰਜੀਤ ਸਿੰਘ ਜਵੰਦਾ, ਗੁਰਦੀਪ ਬਾਠ, ਚੇਤਨ ਜੌੜਾਮਾਜਰਾ, ਜਸਵੀਰ ਕੁਦਨੀ, ਕੁਲਜਿੰਦਰ ਢੀਂਡਸਾ , ਮੇਘਰਾਜ ਪਟਿਆਲਾ, ਰਾਜਵੰਤ ਘੁੱਲੀ, ਜਤਿੰਦਰ ਭੱਲਾ, ਲਾਲਜੀਤ ਸਿੰਘ ਭੁੱਲਰ, ਜ਼ਮੀਲ ਉੱਲ ਰਹਿਮਾਨ, ਜੇ ਪੀ ਸਿੰਘ, ਕੁੰਦਨ ਗੋਗੀਆ, ਅਵਤਾਰ ਤਾਰੀ, ਰਾਜਿੰਦਰ ਗੋਗੀ ਆਦਿ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Prof Baljinder Kaur , Sangrur , AAP Youth Wing , Protest , Agitation , Demonstration , Narinder Kaur Bharaj , Balkar Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD