Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ

ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸਤਰੀ ਵਿੰਗ ਦੇ ਸਰਪ੍ਰਸਤ ਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਪ੍ਰਧਾਨ ਥਾਪਿਆ

Sukhdev Singh Dhindsa, Ranjit Singh Brahmpura, Shiromani Akali Dal Sanyukat, Sewa Singh Sekhwan, Justice Nirmal Singh, Parminder Singh Dhindsa, Bir Devinder Singh,  Jagdish Singh Garcha, Karnail Singh Peermohammad, All India Sikh Students Federation, AISSF, Karnail Singh Peer Mohammad

Web Admin

Web Admin

5 Dariya News

ਚੰਡੀਗੜ੍ਹ , 22 Jun 2021

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐਸ.ਸੀ, ਇਸਤਰੀ ਵਿੰਗ ਅਤੇ ਜਿ਼ਲ੍ਹਾ ਪ੍ਰਧਾਨਾਂ ਦੇ ਸੂਚੀ ਜਾਰੀ ਕਰ ਦਿੱਤੀ। ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਸਲਾਹ-ਮਸ਼ਵਰਾ ਕਰਕੇ ਇਹ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੇ ਮੁੱਖ ਦਫ਼ਤਰ ਸਾਹਿਬਜਾਦਾ ਅਜੀਤ ਸਿੰਘ ਨਗਰ ਮੋਹਾਲੀ ਤੋ ਪ੍ਰੈਸ ਨੂੰ ਲਿਖਤੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਸ: ਕਰਨੈਲ ਸਿੰਘ ਪੀਰ ਮੁਹੰਮਦ ਅਤੇ ਦਫ਼ਤਰ ਸਕੱਤਰ ਸ: ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸਤਰੀ ਵਿੰਗ ਦਾ ਸਰਪ੍ਰਸਤ ਅਤੇ ਸਵਰਗਵਾਸੀ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਸਪੁੱਤਰੀ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰਾਂ ਪਾਰਟੀ ਨੇ ਸਾਬਕਾ ਸੰਸਦੀ ਸਕੱਤਰ ਸ: ਦੇਸਰਾਜ ਸਿੰਘ ਧੁੱਗਾ ਨੂੰ ਐਸ.ਸੀ ਵਿੰਗ ਦਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਕੈਪਟਨ ਅਜੀਤ ਸਿੰਘ ਰੰਗਰੇਟਾ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਇਸਤੋਂ ਇਲਾਵਾ ਪਾਰਟੀ ਵੱਲੋਂ ਪੰਜਾਬ ਦੇ ਕੁੱਲ 23 ਜਿ਼ਲ੍ਹਿਆਂ ਵਿੱਚੋਂ 21 ਜਿ਼ਲ੍ਹਿਆਂ ਦੇ ਦਿਹਾਤੀ ਅਤੇ ਸ਼ਹਿਰੀ 24 ਜਿ਼ਲ੍ਹਾ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ। ਪਾਰਟੀ ਦੇ ਯੂਥਵਿੰਗ ਅਤੇ ਪਾਰਟੀ ਦੇ  ਹੋਰ ਅਹੁਦੇਦਾਰਾਂ ਦਾ ਐਲਾਨ ਵੀ ਬਹੁਤ ਜਲਦੀ ਕਰ ਦਿੱਤਾ ਜਾਵੇਗਾ। 

 1 ਜਥੇਦਾਰ ਦਲਜੀਤ ਸਿੰਘ ਅਮਰਕੋਟ (ਤਰਨ ਤਾਰਨ ਸਾਹਿਬ)    

 2 ਜਥੇਦਾਰ ਜੁਗਰਾਜ ਸਿੰਘ ਦੌਧਰ ਮੈਂਬਰ ਐਸ ਜੀ ਪੀ ਸੀ  ਪ੍ਰਧਾਨ ਜਿਲਾ ਮੋਗਾ              

 3 ਸ੍ਰ ਗੁਰਪ੍ਰੀਤ ਸਿੰਘ ਕਲਕੱਤਾ ਜਿਲਾ ਪ੍ਰਧਾਨ ਸਹਿਰੀ ਅੰਮ੍ਰਿਤਸਰ

 4  ਸ: ਗੁਰਿੰਦਰ ਸਿੰਘ ਬਾਜਵਾ (ਗੁਰਦਾਸਪੁਰ)  

5  ਸ: ਮੇਜਰ ਸਿੰਘ ਖਾਲਸਾ ਲੁਧਿਆਣਾ ਸ਼ਹਿਰੀ

6  ਸ: ਜਸਵੰਤ ਸਿੰਘ ਰਾਣੀਪੁਰ (ਪਠਾਨਕੋਟ)

7  ਸ: ਕੰਵਰਦੀਪ ਸਿੰਘ ਢਿੱਲੋਂ (ਕਪੂਰਥਲਾ)

8  ਸ: ਸਤਵਿੰਦਰ ਪਾਲ ਸਿੰਘ ਢੱਟ (ਹੁਸ਼ਿਆਰਪੁਰ)

9 ਸ: ਬਲਦੇਵ ਸਿੰਘ ਚੇਤਾ (ਨਵਾਂ ਸ਼ਹਿਰ)

10 ਸ: ਗੁਰਚਰਨ ਸਿੰਘ ਚੰਨੀ (ਜਲੰਧਰ ਸ਼ਹਿਰੀ)

11 ਸ: ਭੁਪਿੰਦਰ ਸਿੰਘ ਬਜਰੂੜ (ਰੂਪਨਗਰ)

12 ਡਾ: ਮੇਜਰ ਸਿੰਘ (ਮੋਹਾਲੀ  ਦਿਹਾਤੀ)

13 ਸ: ਬਲਵਿੰਦਰ ਸਿੰਘ (ਮੋਹਾਲੀ ਸ਼ਹਿਰੀ)

14 ਸ: ਲਖਵੀਰ ਸਿੰਘ ਥਾਬਲਾਂ (ਸ੍ਰੀ ਫਤਿਹਗੜ੍ਹ ਸਾਹਿਬ )

15 ਸ: ਰਣਧੀਰ ਸਿੰਘ ਰੱਖੜਾ (ਪਟਿਆਲਾ)

16 ਸ: ਗੁਰਬਚਨ ਸਿੰਘ ਬੱਚੀ (ਸੰਗਰੂਰ ਦਿਹਾਤੀ)

17 ਸ: ਪ੍ਰਿਤਪਾਲ ਸਿੰਘ ਹਾਂਡਾ (ਸੰਗਰੂਰ ਸ਼ਹਿਰੀ)

18 ਸ: ਗੁਰਸ਼ਰਨਜੀਤ ਸਿੰਘ ਪੱਪੂ (ਬਰਨਾਲਾ ਦਿਹਾਤੀ)

19 ਸ: ਰਵਿੰਦਰ ਸਿੰਘ ਰੰਮੀ ਢਿੱਲੋਂ (ਬਰਨਾਲਾ ਸ਼ਹਿਰੀ)

20 ਸ: ਮਨਜੀਤ ਸਿੰਘ ਬੱਪੀਆਣਾ (ਮਾਨਸਾ)

21 ਸ: ਸਰਬਜੀਤ ਸਿੰਘ ਡੂੰਮਵਾਲੀ (ਬਠਿੰਡਾ)

22 ਸ: ਰਜਿੰਦਰ ਸਿੰਘ ਰਾਜਾ (ਸ਼੍ਰੀ ਮੁਕਤਸਰ ਸਾਹਿਬ)

23 ਐਡਵੋਕੇਟ ਗੁਰਜਿੰਦਰ ਸਿੰਘ ਢਿੱਲੋਂ (ਫਾਜ਼ਿਲਕਾ)

24 ਸ: ਰਣਜੀਤ ਸਿੰਘ ਔਲਖ (ਫ਼ਰੀਦਕੋਟ)

 

Tags: Sukhdev Singh Dhindsa , Ranjit Singh Brahmpura , Shiromani Akali Dal Sanyukat , Sewa Singh Sekhwan , Justice Nirmal Singh , Parminder Singh Dhindsa , Bir Devinder Singh , Jagdish Singh Garcha , Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD