Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਅਤੇ ਵੋਟਰ ਸੂਚੀ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਸਾਰੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸ਼ਟਰੇਸ਼ਨ ’ਤੇ ਜੋਰ

 DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 23 Jun 2021

Last updated on: Jun 23, 2021, 00:00 IST

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਦੀ ਪ੍ਰਧਾਨਗੀ ਹੇਠ ਆਗਾਮੀ ਵਿਧਾਨ ਸਭਾ ਚੋਣਾਂ-2022 ਅਤੇ ਵੋਟਰ ਸੂਚੀ ਦੇ ਕੰਮਾਂ ਦੀ ਪ੍ਰਗਤੀ ਨੂੰ ਰੀਵਿਊ ਕਰਨ ਦੇ ਮੰਤਵ ਨਾਲ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਰਾਹੁਲ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਬਲਰਾਜ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੋਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਚੋਣ ਵਿਭਾਗ ਵਲੋਂ ਵੋਟਰ ਸੂਚੀਆਂ ਦੀ ਸੁਧਾਈ, ਇਤਰਾਜਾਂ ਦੇ ਨਿਪਟਾਰੇ, 100 ਫੀਸਦ ਈ-ਐਪਿਕ ਡਾਊਨਲੋਡ ਕਰਨ ਆਦਿ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਕੋਵਿਡ ਕਾਰਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਾਧੂ ਪੋਲਿੰਗ ਬੂਥ ਸਥਾਪਤ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ। ਉਨਾਂ ਐਨ.ਜੀ.ਆਰ.ਐਸ ਪੋਰਟਲ, ਈ.ਮੇਲਜ਼, ਫੋਨ, ਵਟਸਐਪ ਜਾਂ ਕਿਸੇ ਹੋਰ ਤਰੀਕੇ ਨਾਲ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਚੋਣ ਕਰਵਾਉਣ ਲਈ ਚੋਣ ਅਮਲੇ ਦਾ ਪ੍ਰਬੰਧ ਆਦਿ ਸਬੰਧੀ ਵੀ ਚੋਣ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।ਜ਼ਿਲਾ ਚੋਣ ਅਫਸਰ ਨੇ ਸਮੂਹ ਚੋਣਕਾਰ ਰਜਿਸ਼ਟਰੇਸ਼ਨ ਅਫਸਰਾਂ ਅਤੇ ਚੋਣ ਅਮਲੇ ਨੂੰ ਕਿਹਾ ਕਿ ਉਹ 18 ਸਾਲ ਜਾਂ ਉਸਤੋਂ ਵੱਧ ਉਮਰ ਦੇ ਸਾਰੇ ਯੋਗ ਵੋਟਰਾਂ ਦੀ ਵੋਟਰ ਵਜੋਂ ਰਜਿਸ਼ਟਰੇਸ਼ਨ ਕੀਤਾ ਜਾਣਾ ਯਕੀਨੀ ਬਣਾਉਣ ਤਾਂ ਜੋ ਲੋਕਤੰਤਰੀ ਵਿਵਸਥਾ ਵਿਚ ਉਨਾਂ ਦੀ ਸਾਂਝੇਦਾਰੀ ਹੋਰ ਵਧਾਈ ਜਾ ਸਕੇ। ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜਾਂ ਦੇ ਵਿਦਿਆਰਥੀਆਂ ਨਾਲ ਆਨਲਾਈਨ ਰਾਬਤਾ ਬਣਾਉਣ ਅਤੇ ਉਨਾਂ ਨੂੰ ਵੋਟਰ ਵਜੋਂ ਰਜਿਸ਼ਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।ਇਸ ਮੌਕੇ ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਦੀਨਾਨਗਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਅਰਵਿੰਦ ਸਲਵਾਨ ਤਹਿਸੀਲਦਾਰ ਗੁਰਦਾਸਪੁਰ ਸਮੇਤ ਸਬੰਧਤ ਚੋਣ ਅਧਿਕਾਰੀ ਮੋਜੂਦ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD