Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਸਾਈਕਲ ਸਵਾਰਾਂ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਸਾਈਕਲ ਰੈਲੀ

ਪੁਲਿਸ ਕਮਿਸ਼ਨਰ ਲੁਧਿਆਣਾ ਤੇ ਐਨ.ਜੀ.ਓ. 'ਆਸ ਅਹਿਸਾਸ' ਵੱਲੋਂ ਸਾਈਕਲ ਰੈਲੀ ਆਯੋਜਿਤ

 Commissioner of Police Ludhiana, Rakesh Agrawal, Ludhiana

Web Admin

Web Admin

5 Dariya News

ਲੁਧਿਆਣਾ , 23 Jun 2021

Last updated on: Jun 23, 2021, 00:00 IST

ਤੰਦਰੁਸਤੀ ਨੂੰ ਉਤਸ਼ਾਹਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ 'ਆਸ ਅਹਿਸਾਸ' ਦੇ ਸਹਿਯੋਗ ਨਾਲ ਚਲੋ ਸਾਈਕਲ ਚਲਾਈਏ (ਨਸ਼ਾ ਵਿਰੋਧੀ ਮੁਹਿੰਮ) ਦਾ ਆਯੋਜਨ ਕੀਤਾ, ਜਿਸ ਵਿੱਚ ਹਰ ਉਮਰ ਵਰਗ ਦੇ ਲੋਕ ਉਤਸ਼ਾਹ ਨਾਲ ਅੱਗੇ ਆਏ ਅਤੇ ਇਸ ਰੈਲੀ ਨੂੰ ਸਫਲ ਬਣਾਉਣ ਲਈ ਸਾਈਕਲ ਸਵਾਰਾਂ ਵਜੋਂ ਸ਼ਮੂਲੀਅਤ ਕੀਤੀ ਗਈ।ਰੈਲੀ ਨੂੰ ਮਾਨਯੋਗ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਹਿੱਸਾ ਲੈਣ ਵਾਲਿਆਂ ਨੂੰ ਤੰਦਰੁਸਤੀ ਪ੍ਰਤੀ ਪ੍ਰੇਰਿਤ ਕਰਨ ਲਈ ਉਨ੍ਹਾਂ ਖੁ਼ਦ ਵੀ ਸਾਈਕਲ 'ਤੇ ਗੇੜਾ ਲਾਇਆ।ਇਹ ਰੈਲੀ ਪੁਲਿਸ ਲਾਈਨਜ਼ ਲੁਧਿਆਣਾ ਤੋਂ ਸ਼ੁਰੂ ਹੋ ਕੇ ਸੈਸ਼ਨ ਚੌਂਕ, ਫੁਹਾਰਾ ਚੌਕ ਹੁੰਦੇ ਹੋਏ ਦੁਰਗਾ ਮਾਤਾ ਮੰਦਰ ਤੋਂ ਭਾਰਤ ਨਗਰ ਚੌਕ ਵੱਲ ਅਤੇ ਫੇਰ ਮੁੜ ਕੇ ਫੁਹਾਰਾ ਚੌਕ ਤੋਂ ਕਾਲਜ ਰੋਡ ਹੁੰਦੇ ਹੋਏ ਵਾਪਸ ਪੁਲਿਸ ਲਾਈਨਜ਼ ਵੱਲ ਪਰਤ ਗਈ।ਸ੍ਰੀ ਰਾਕੇਸ਼ ਅਗਰਵਾਲ, ਸਿਮਰਤਪਾਲ ਸਿੰਘ ਢੀਂਡਸਾ, ਡੀ.ਸੀ.ਪੀ. (ਕ੍ਰਾਈਮ) ਪ੍ਰਗਿਆ ਜੈਨ, ਏ.ਡੀ.ਸੀ.ਪੀ, ਲੁਧਿਆਣਾ ਦੇ ਨਾਲ ਰੂਚੀ ਕੌਰ ਬਾਵਾ, ਪ੍ਰਧਾਨ ਆਸ ਅਹਿਸਾਸ ਸਮੇਤ ਐਨ.ਜੀ.ਓ. ਦੇ ਮੈਂਬਰ ਰੈਲੀ ਵਿੱਚ ਮੌਜੂਦ ਸਨ।ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਅਸੀਂ ਸ਼ਹਿਰ ਨੂੰ ਨਸ਼ਾ ਮੁਕਤ ਕਰ ਸਕੀਏੇ। ਉਨ੍ਹਾ ਕਿਹਾ ਕਿ ''ਜੇ ਤੁਸੀਂ ਕਿਸੇ ਨੂੰ ਜਾਣਦੇ ਹੋ ਜਾਂ ਕੋਈ ਮੁੜ ਵਸੇਬਾ ਕੇਂਦਰ ਵਿਚ ਦਾਖਲ ਹੋਣਾ ਚਾਹੁੰਦਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ, ਕਿਉਂਕਿ ਅਸੀਂ ਅਜਿਹੇ ਲੋਕਾਂ ਦੀ ਮਦਦ ਲਈ ਹਾਂ''।ਰੁਚੀ ਕੌਰ ਬਾਵਾ ਨੇ ਸਮੂਹ ਅਧਿਕਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ ਜੋ ਇਸ ਮੁਹਿੰਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਵਿਸ਼ੇਸ਼ ਤੌਰ 'ਤੇ ਸੀ.ਆਰ.ਓ ਮਹਿਲਾ ਵਿੰਗ ਪੰਜਾਬ, ਬਸੰਤ ਐਂਡ ਆਈਸ ਕਰੀਮ ਸਟੂਡੀਓ ਦਾ  ਵੀ ਧੰਨਵਾਦ ਕੀਤਾ ਜਿਨ੍ਹਾਂ ਰਿਫਰੈਸ਼ਮੈਂਟ ਸਪਾਂਸਰ ਕੀਤੀ।

 

Tags: Commissioner of Police Ludhiana , Rakesh Agrawal , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD