Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਬਟਾਲਾ ਨੇ ਸਲੱਮ ਏਰੀਏ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦਾ ਮੈਡੀਕਲ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ,ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਉੱਦਮ ਨਾਲ ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ - ਡਾ. ਨਿੱਜਰ

Web Admin

Web Admin

5 Dariya News

ਬਟਾਲਾ , 21 Jun 2021

Last updated on: Jun 21, 2021, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗਰੀਬ ਤੇ ਲੋੜਵੰਦ ਵਿਅਕਤੀਆਂ ਦੀਆਂ ਬਰੂਹਾਂ ਤੱਕ ਸਿਹਤ ਸੇਵਾਵਾਂ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਗੁਰਦਾਸਪੁਰ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਅੱਜ ਬਟਾਲਾ ਸ਼ਹਿਰ ਦੇ ਸਲੱਮ ਏਰੀਏ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ।ਇਸ ਮੁਫ਼ਤ ਮੈਡੀਕਲ ਕੈਂਪ ਦੀ ਸ਼ੁਰੂਆਤ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਵੱਲੋਂ ਕੀਤੀ ਗਈ। ਇਸ ਮੌਕੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ ਡਾ. ਹਰਪਾਲ ਸਿੰਘ, ਸੁਪਰਡੈਂਟ ਨਗਰ ਨਿਗਮ ਨਿਰਮਲ ਸਿੰਘ, ਮੈਡੀਕਲ ਸਪੈਸ਼ਲਿਸਟ ਡਾ. ਲਲਿਤ ਮੋਹਨ, ਗਾਇਨੀ ਦੀ ਮਾਹਿਰ ਡਾ. ਗਗਨ ਅਤੇ ਸਿਵਲ ਹਸਪਤਾਲ ਦਾ ਹੋਰ ਸਿਹਤ ਅਮਲਾ ਵੀ ਹਾਜ਼ਰ ਸੀ।ਮੈਡੀਕਲ ਕੈਂਪ ਦੌਰਾਨ ਸਿਵਲ ਹਸਪਤਾਲ ਬਟਾਲਾ ਦੇ ਮਾਹਿਰ ਡਾਕਟਰਾਂ ਵੱਲੋਂ ਝੁੱਗੀਆਂ ਵਿੱਚ ਰਹਿਣ ਵਾਲੀਆਂ ਔਰਤਾਂ, ਮਰਦਾਂ ਅਤੇ ਬੱਚਿਆਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ ਡਾਕਟਰਾਂ ਵੱਲੋਂ ਤੰਦਰੁਸਤ ਜੀਵਨ ਲਈ ਵੱਖ-ਵੱਖ ਪਰਹੇਜ਼ਾਂ ਅਤੇ ਸਾਵਧਾਨੀਆਂ ਬਾਰੇ ਵੀ ਦੱਸਿਆ। ਕੈਂਪ ਦੌਰਾਨ ਵਿਸ਼ੇਸ਼ ਤੌਰ ’ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਬਾਰੇ ਵੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਅਤੇ ਅਜਿਹੇ ਉਦਮ ਸਦਕਾ ਹਰ ਲੋੜਵੰਦ ਤੱਕ ਸਿਹਤ ਸੇਵਾਵਾਂ ਪਹੁੰਚ ਸਕਣਗੀਆਂ। ਉਨ੍ਹਾਂ ਕਿਹਾ ਕਿ ਕਈ ਵਿਅਕਤੀ ਹਸਪਤਾਲ ਜਾਣ ਦੀ ਅਣਗਿਹਲੀ ਕਰ ਦਿੰਦੇ ਹਨ ਜਾਂ ਉਨ੍ਹਾਂ ਕੋਲ ਸਮਾਂ ਹੀ ਨਹੀਂ ਹੁੰਦਾ ਅਤੇ ਅਜਿਹੇ ਵਿੱਚ ਛੋਟਾ ਰੋਗ ਵੀ ਵਿਗੜ ਕੇ ਵੱਡਾ ਬਣ ਜਾਂਦਾ ਹੈ। ਡਾ. ਨਿੱਜਰ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਸਦਕਾ ਲੋਕਾਂ ਨੂੰ ਮੈਡੀਕਲ ਸੇਵਾ ਮਿਲ ਸਕੇਗੀ ਅਤੇ ਉਹ ਵਧੇਰੇ ਤੰਦਰੁਸਤ ਤੇ ਨਿਰੋਗੀ ਜੀਵਨ ਬਸਰ ਕਰ ਸਕਣਗੇ।ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ ਡਾ. ਹਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਹਸਪਤਾਲ ਬਟਾਲਾ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਸਦਕਾ ਸਿਹਤ ਸੇਵਾਵਾਂ ਦਾ ਘੇਰਾ ਹੋਰ ਵੀ ਵਿਸ਼ਾਲ ਹੋਵੇਗਾ ਅਤੇ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ ਦੇਖਣ ਨੂੰ ਮਿਲਿਆ ਹੈ ਕਿ ਕਈ ਵਿਅਕਤੀਆਂ ਨੂੰ ਸ਼ੂਗਰ ਤੇ ਬਲੱਡ ਪਰੈਸ਼ਰ ਦੀ ਸ਼ਿਕਾਇਤ ਹੈ ਪਰ ਉਨ੍ਹਾਂ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਬਿਮਾਰੀਆਂ ਹੀ ਅੱਗੇ ਚੱਲ ਕੇ ਕਈ ਹੋਰ ਬਿਮਾਰੀਆਂ ਨੂੰ ਜਨਮ ਦਿੰਦੀਆਂ ਹਨ ਅਤੇ ਸਿਹਤ ਲਈ ਹਾਨੀਕਾਰਕ ਸਿੱਧ ਹੁੰਦੀਆਂ ਹਨ। ਡਾ. ਹਰਪਾਲ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਕਈ ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਪੂਰਾ ਇਲਾਜ ਕਰਾਉਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਏ ਜਾਣਗੇ।  

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD