Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਬੇਮਾਜਰਾ-ਤਲਵਾੜਾ ਕਰੌਸਿੰਗ ਤੇ ਕੌਮੀ ਮਾਰਗ ਉਤੇ ਓਵਰਬ੍ਰਿਜ ਬਨਾਉਣ ਦੇ ਕੰਮ ਦੀ ਸ਼ੁਰੂਆਤ

ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਕਰਵਾਈ ਸ਼ੁਰੂਆਤ

 Dr Amar Singh, Dr. Amar Singh, Punjab Congress, Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ , 21 Jun 2021

Last updated on: Jun 21, 2021, 00:00 IST

ਅੰਬੇਮਾਜਰਾ-ਤਲਵਾੜਾ ਕਰੌਸਿੰਗ ਤੇ ਕੌਮੀ ਮਾਰਗ ਉੱਪਰ ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ ਇੱਕ ਕਿਲੋਮੀਟਰ ਲੰਬਾ ਓਵਰਬ੍ਰਿਜ ਬਣਾਇਆ ਜਾਵੇਗਾ, ਜਿਸ ਸਦਕਾ ਮੰਡੀ ਗੋਬਿੰਦਗੜ੍ਹ ਵਾਸੀਆਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ। ਇਸ ਪ੍ਰੋਜੈਕਟ ਦੇ ਪੂਰੇ ਹੋਣ ਨਾਲ ਜਿੱਥੇ ਕੌਮੀ ਮਾਰਗ ਦੇ ਦੋਵੇਂ ਪਾਸੇ ਸਥਿਤ ਸਨਅੱਤ ਨੂੰ ਲਾਭ ਹੋਵੇਗਾ, ਉੱਥੇ ਸੜਕ ਹਾਦਸੇ ਵੀ ਨਹੀਂ ਵਾਪਰਨਗੇ ਤੇ ਇਹ ਪ੍ਰੋਜੈਕਟ 01 ਸਾਲ ਵਿੱਚ ਮੁਕੰਮਲ ਹੋ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦੀ ਸਨਅੱਤ ਦਾ ਪੰਜਾਬ ਅਤੇ ਦੇਸ਼ ਦੀ ਅਰਥਵਿਵਸਥਾ ਵਿੱਚ ਅਹਿਮ ਰੋਲ ਹੈ ਅਤੇ ਅੰਬੇਮਾਜਰਾ-ਤਲਵਾੜਾ ਕਰੌਸਿੰਗ ਉੱਤੇ ਓਵਰਬ੍ਰਿਜ ਨਾ ਹੋਣ ਕਾਰਨ ਸਨਅਤ ਸਬੰਧੀ ਮਾਲ ਦੀ ਢੋਆ ਢੁਆਈ ਕਰਨ ਵਾਲੇ ਟਰੱਕ ਤੇ ਟਰਾਲਿਆਂ ਦੇ ਲੰਮੇ ਜਾਮ ਲੱਗੇ ਰਹਿੰਦੇ ਹਨ ਅਤੇ ਸੜਕ ਹਾਦਸੇ ਵਾਪਰਨ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ।ਇਸ ਓਵਰਬ੍ਰਿਜ ਦੇ ਬਨਣ ਨਾਲ ਮੰਡੀ ਗੋਬਿੰਦਗੜ੍ਹ ਵਿੱਚੋਂ ਸਿੱਧੀ ਲੰਘਣ ਵਾਲੀ ਟ੍ਰੈਫਿਕ ਅਤੇ ਸਨਅੱਤ ਸਬੰਧੀ ਮਾਲ ਦੀ ਢੋਆ ਢੁਆਈ ਵਿੱਚ ਲੱਗੇ ਟਰੱਕ ਟਰਾਲਿਆਂ ਨੂੰ ਆਪਣੀ ਮੰਜ਼ਿਲ ਤੱਕ ਪੁੱਜਣ ਵਿੱਚ ਕੋਈ ਦਿੱਕਤ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਥਾਂ ਉੱਤੇ ਪੈਦਲ ਸੜਕ ਪਾਰ ਕਰਨ ਵਾਲੇ ਲੋਕਾਂ ਲਈ ਬਣੇ ਪੁਲ ਨੂੰ ਵੀ ਇਸ ਥਾਂ ਤੋਂ ਤਬਦੀਲ ਕਰ ਕੇ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਖੇਤਰ ਨੇੜੇ ਲਾਇਆ ਜਾਵੇਗਾ।ਇਸ ਮੌਕੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਇਸ ਪ੍ਰੋਜੈਕਟ ਸਬੰਧੀ ਸਮੁੱਚੇ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਜੈਕਟ ਸਨਅੱਤ ਨੂੰ ਦਰਪੇਸ਼ ਮੁਸ਼ਕਿਲਾਂ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਮੰਡੀ ਗੋਬਿੰਦਗੜ੍ਹ ਦੀ ਸਨਅਤ ਹੋਰ ਤਰੱਕੀ ਵੱਲ ਵਧੇਗੀ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਨਾਲ ਰਾਬਤਾ ਕੀਤਾ ਅਤੇ ਇਹ ਪ੍ਰੋਜੈਕਟ ਪਾਸ ਹੋਇਆ ਤੇ ਹੁਣ ਇਸ ਦੀ ਸ਼ੁਰੂਆਤ ਹੋਈ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਦੇ ਦਾਖ਼ਲਾ ਪੁਆਇੰਟਾਂ ਉਤੇ ਕੌਮੀ ਮਾਰਗ ਉੱਪਰ ਸ਼ਾਨਦਾਰ ਸਵਾਗਤੀ ਗੇਟ ਵੀ ਬਣਾਏ ਜਾਣਗੇ ਅਤੇ ਮੰਡੀ ਗੋਬਿੰਦਗੜ੍ਹ ਸ਼ਹਿਰ ਵਿੱਚ ਰੇਲਵੇ ਲਾਈਨ ਉਤੇ ਬਣਨ ਵਾਲੇ ਪੁਲ ਸਬੰਧੀ ਕੰਮ ਵੀ ਛੇਤੀ ਸ਼ੁਰੂ ਹੋ ਜਾਵੇਗਾ। ਵਿਧਾਇਕ ਕਾਕਾ ਰਣਦੀਪ ਸਿੰਘ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਸ ਸ਼ਹਿਰ ਦੀ ਕਾਇਆ ਕਲਪ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਐਨ ਐਚ ਆਈ ਏ ਦੇ ਪ੍ਰੋਜੈਕਟ ਡਾਇਰੈਕਟਰ ਹਰਿੰਦਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਹਰਪਰੀਤ ਸਿੰਘ ਪ੍ਰਿੰਸ, ਵਾਈਸ ਪ੍ਰਧਾਨ ਅਸ਼ੋਕ ਸ਼ਰਮਾ, ਪੀ ਪੀ ਸੀ ਸੀ ਦੇ ਐਗਜ਼ੈਕਟਿਵ ਮੈਂਬਰ ਜੋਗਿੰਦਰ ਸਿੰਘ ਮੈਣੀ, ਬਲਾਕ ਪ੍ਰਧਾਨ ਸੰਜੀਵ ਦੱਤਾ, ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਰਜਿੰਦਰ ਸਿੰਘ ਬਿੱਟੂ, ਪੀ ਏ ਰਾਮ ਕਿਸ਼ਨ ਭੱਲਾ, ਸੈਕਟਰੀ ਐਮ ਐਲ ਏ ਅਮਲੋਹ ਮਨਦੀਪ ਸਿੰਘ ਮੰਨਾ,  ਐਮ ਸੀ ਅਮਿਤ ਜੈਚੰਦ ਸ਼ਰਮਾ, ਗੁਰਦੀਪ ਸਿੰਘ ਅੰਬੇਮਾਜਰਾ,  ਗਗਨ ਉਪਲ ਅਜਨਾਲੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD