Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਡੀ.ਸੀ. ਵੱਲੋਂ ਪਿੰਡ ਭੀਖੀ 'ਚ 18 ਸਾਲ ਤੋਂ ਵੱਧ ਵਸਨੀਕਾਂ ਨੂੰ 100 ਫੀਸਦ ਟੀਕਾਕਰਣ ਲਈ ਸਿਹਤ ਵਿਭਾਗ ਦੀ ਟੀਮ ਨੂੰ ਕੀਤਾ ਸਨਮਾਨਿਤ

ਕੋਵਿਡ ਵਿਰੁੱਧ ਜਾਰੀ ਜੰਗ 'ਚ ਹੋਰਨਾਂ ਟੀਮਾਂ ਨੂੰ ਵੀ ਸੇਧ ਲੈਣੀ ਚਾਹੀਦੀ ਹੈ

 DC Ludhiana, Varinder Kumar Sharma, Deputy Commissioner Ludhiana, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer,  Astra Zeneca, Remdesivir, Covifor

Web Admin

Web Admin

5 Dariya News

ਲੁਧਿਆਣਾ , 21 Jun 2021

Last updated on: Jun 21, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪਾਇਲ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਭੀਖੀ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਸਨੀਕਾਂ ਨੂੰ 100 ਪ੍ਰਤੀਸ਼ਤ ਟੀਕਾਕਰਣ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਨੂੰ ਸਨਮਾਨਿਤ ਕੀਤਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਸਿੰਘ ਬੈਂਸ, ਐਸ.ਡੀ.ਐਮਜ਼. ਡਾ. ਬਲਜਿੰਦਰ ਸਿੰਘ ਢਿੱੱਲੋਂ, ਸ. ਮਨਕੰਵਲ ਸਿੰਘ ਚਹਿਲ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਏ.ਐਨ.ਐਮ. ਕਿਰਨ ਰਾਣੀ, ਆਸ਼ਾ ਵਰਕਰ ਗਗਨਦੀਪ ਕੌਰ ਅਤੇ ਮਨਦੀਪ ਕੌਰ (ਹਰ ਇੱਕ) ਨੂੰ 1100 ਰੁਪਏ ਦਾ ਚੈੱਕ ਸੌਂਪਿਆ ਜਿਨ੍ਹਾਂ ਦੀ ਮਿਹਨਤ ਸਦਕਾ ਕੋਵਿਡ ਟੀਕਾਕਰਣ ਮੁਹਿੰਮ ਤਹਿਤ 18 ਸਾਲ ਤੋਂ ਵੱਧ ਵਿਅਕਤੀਆਂ ਦੀ 100 ਫੀਸਦ ਕਵਰੇਜ ਨਾਲ ਭੀਖੀ ਪਿੰਡ ਨੇ ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਕਮਿਊਨਿਟੀ ਹੈਲਥ ਅਫ਼ਸਰ ਜਸਵਿੰਦਰ ਕੌਰ ਨੂੰ ਸਮਾਜ ਪ੍ਰਤੀ ਮਿਸਾਲੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕੋਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿਚ ਇਨ੍ਹਾਂ ਵੱਲੋਂ ਅਸਲ ਨਾਇਕਾਂ ਦੀ ਭੂਮਿਕਾ ਨਿਭਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਸਖਤ ਮਿਹਨਤ ਕਰਨ ਵਾਲੇ ਫਰੰਟਲਾਈਨ ਯੋਧਿਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਲਾਭਪਾਤਰੀਆਂ ਦੀ ਤੇਜ਼ੀ ਨਾਲ ਕਵਰੇਜ਼ ਨੂੰ ਯਕੀਨੀ ਬਣਾਉਣ ਲਈ ਸਨਮਾਨਿਤ ਕਰਦਾ ਰਹੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ 100 ਫੀਸਦ ਟੀਕਾਕਰਨ ਨਾਲ ਮਹਾਂਮਾਰੀ ਵਿਰੁੱਧ ਯੁੱਧ ਵਿੱਚ ਮਿਸਾਲੀ ਹਿੰਮਤ ਅਤੇ ਦ੍ਰਿੜਤਾ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਸਦਕਾ ਕੀਮਤੀ ਜਾਨਾਂ ਬਚ ਸਕਦੀਆਂ ਹਨ।ਸ੍ਰੀ ਸ਼ਰਮਾ ਨੇ ਕਿਹਾ ਕਿ ਕੋਰੋਨਾ ਖ਼ਿਲਾਫ਼ ਲੜਾਈ ਵਿਸ਼ੇਸ਼ ਤੌਰ 'ਤੇ ਮਹੱਤਵਪੂਰਣ ਹੈ ਕਿਉਂਕਿ ਦੁਸ਼ਮਣ ਅਦਿੱਖ ਹੁੰਦਾ ਹੈ ਅਤੇ ਹਰੇਕ ਯੋਗ ਲਾਭਪਾਤਰੀ ਨੂੰ ਜੀਵਨਦਾਨ ਦੇਣ ਵਾਲੀ ਵੈਕਸੀਨ ਦਿੰਦਿਆਂ ਕੋਰੋਨਾ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਦੁਆਰਾ ਪ੍ਰਦਰਸ਼ਿਤ ਕੀਤੀ ਗਈ ਬੇਮਿਸਾਲ ਭਾਵਨਾ ਅਤੇ ਦ੍ਰਿੜਤਾ ਦੂਜਿਆਂ ਲਈ ਇੱਕ ਮਿਸਾਲ ਹੈ ਅਤੇ ਹੁਣ ਹਰ ਟੀਮ ਨੂੰ ਆਪਣੇ ਖੇਤਰਾਂ ਦੀ ਆਬਾਦੀ ਵਿੱਚ 100 ਫੀਸਦ ਟੀਕਾਕਰਨ ਲਈ ਸਮੂਹਕ ਯਤਨ ਕਰਨੇ ਚਾਹੀਦੇ ਹਨ।ਇਸ ਮੌਕੇ ਰੈਡ ਕਰਾਸ ਸੁਸਾਇਟੀ ਦੇ ਸੱਕਤਰ ਸ. ਬਲਬੀਰ ਸਿੰਘ ਐਰੀ ਅਤੇ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD