Sunday, 12 May 2024

 

 

ਖ਼ਾਸ ਖਬਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ

 

ਪ੍ਰਸ਼ਾਸ਼ਨ ਨੇ ਰੋਜ਼ਾਨਾ 33 ਹਜ਼ਾਰ ਟੀਕਾਕਰਨ ਦਾ ਮਿੱਥਿਆ ਟੀਚਾ, ਡੀ.ਸੀ. ਵੱਲੋਂ ਵੈਕਸੀਨੇਸ਼ਨ 'ਚ ਤੇਜ਼ੀ ਲਿਆਉਣ ਲਈ ਆਈ.ਐਮ.ਏ. ਨੂੰ 100 ਟੀਮਾਂ ਦੇ ਗਠਨ ਲਈ ਕਿਹਾ

ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ! ਤੀਜ਼ੀ ਲਹਿਰ ਨੂੰ ਰੋਕਣ ਲਈ ਜਲਦ ਟੀਕਾਕਰਨ ਕਰਵਾਇਆ ਜਾਵੇ

DC Ludhiana, Varinder Kumar Sharma, Deputy Commissioner Ludhiana, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer,  Astra Zeneca, Remdesivir, Covifor, Indian Medical Association, IMA

Web Admin

Web Admin

5 Dariya News

ਲੁਧਿਆਣਾ , 21 Jun 2021

ਲੁਧਿਆਣਾ ਵਿੱਚ ਵਿਸ਼ਾਲ ਟੀਕਾਕਰਨ ਮੁਹਿੰਮ ਨੂੰ ਵਧਾਉਣ ਅਤੇ ਰੋਜ਼ਾਨਾ 33 ਹਜ਼ਾਰ ਲੋਕਾਂ ਦੇ ਟੀਕਾਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੀ ਸਥਾਨਕ ਸੰਸਥਾ ਨੂੰ ਇੱਕ ਮਹੀਨੇ ਵਿੱਚ ਅਗਲੇ 10 ਲੱਖ ਦੇ ਟੀਕਾਕਰਨ ਟੀਚੇ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਨੂੰ ਘੱਟੋ-ਘੱਟ 100 ਟੀਮਾਂ ਦੇਣ ਲਈ ਕਿਹਾ ਤਾਂ ਜੋ ਲੁਧਿਆਣਵੀਆਂ ਨੂੰ ਜਾਨਲੇਵਾ ਵਾਇਰਸ ਦੀ ਤੀਜੀ ਲਹਿਰ ਤੋਂ ਬਚਾਇਆ ਜਾ ਸਕੇ।ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਕੋਵਿਡ ਵੈਕਸੀਨ ਦੀ ਸਪਲਾਈ ਕਿਤੇ ਬਿਹਤਰ ਹੈ ਅਤੇ ਲੋੜ ਸਿਰਫ ਸਾਰੇ ਬਾਲਗਾਂ ਨੂੰ ਕੋਵਿਡ-19 ਦੇ ਟੀਕੇ ਲਗਾਉਣ ਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਜ਼ਿਲ੍ਹੇ ਦੇ ਹਰ ਕੋਨੇ-ਕੋਨੇ ਵਿੱਚ ਟੀਮਾਂ ਭੇਜ ਕੇ ਮਹਾਂਮਾਰੀ ਦੀ ਸੰਭਾਵਿਤ ਨਵੀਂ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਕੋਵਿਡ ਟੀਕਾਕਰਨ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਕੋਵਿਡ-19 ਦੇ ਵਿਰੁੱਧ ਇਸ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਲਈ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਤੇਜ਼ ਟੀਕਾਕਰਨ ਮੁਹਿੰਮ ਬਹੁਗਿਣਤੀ ਲੋਕਾਂ ਨੂੰ ਕਵਚ ਪ੍ਰਦਾਨ ਕਰੇਗੀ ਜੋਕਿ ਕੋਰੋਨਾ ਮਹਾਂਮਾਰੀ ਦੀ ਪਸਾਰ ਲੜੀ ਤੋੜਨ ਵਿੱਚ ਵੀ ਸਹਾਈ ਸਿੱਧ ਹੋਵੇਗੀ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਟੀਕਾਕਰਨ ਇਸ ਅਦਿੱਖ ਦੁਸ਼ਮਣ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਹੁਣ ਸਾਡੀ ਜ਼ਿੰਮੇਵਾਰੀ ਬਣ ਗਈ ਹੈ ਕਿ ਅਸੀਂ ਟੀਕਾਕਰਨ ਕਰਵਾਉਣ ਲਈ ਅੱਗੇ ਆਈਏੇ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਟੀਕਾਕਰਨ ਲਈ ਅੱਗੇ ਆਉਣ, ਖਾਸ ਕਰਕੇ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੈਂਪਾਂ ਵਿੱਚ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਕਵਰੇਜ ਕੀਤੀ ਜਾ ਸਕੇ।ਸ੍ਰੀ ਸ਼ਰਮਾ ਨੇ ਅੱਗੇ ਆਈ.ਐਮ.ਏ. ਨੂੰ ਟੀਮਾਂ ਦਾ ਵੇਰਵਾ ਸਿਹਤ ਵਿਭਾਗਾਂ ਨਾਲ ਸਾਂਝਾ ਕਰਨ ਲਈ ਕਿਹਾ ਤਾਂ ਜੋ ਜ਼ਿਲ੍ਹੇ ਵਿੱਚ ਜਲਦ ਤੋਂ ਜਲਦ ਹੋਰ ਨਵੇਂ ਟੀਕਾਕਰਨ ਕੈਂਪ ਲਗਾਏ ਜਾ ਸਕਣ।ਇਸ ਮੌਕੇ ਪ੍ਰਮੁੱਖ ਤੌਰ 'ਤੇ ਸਿਵਲ ਸਰਜਨ ਡਾ. ਕਿਰਨ ਗਿੱਲ ਆਹਲੂਵਾਲੀਆ, ਆਈ.ਐਮ.ਏ. ਲੁਧਿਆਣਾ ਦੇ ਮੁਖੀ ਡਾ. ਧੀਰਜ ਅਗਰਵਾਲ ਅਤੇ ਹੋਰ ਸ਼ਾਮਲ ਸਨ।

 

Tags: DC Ludhiana , Varinder Kumar Sharma , Deputy Commissioner Ludhiana , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor , Indian Medical Association , IMA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD