Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਵਿਜੈ ਇੰਦਰ ਸਿੰਗਲਾ ਨੇ ਬਸੇਰਾ ਸਕੀਮ ਦੇ ਲਾਭਪਾਤਰੀਆਂ ਨੂੰ ਦਿੱਤੇ ਜ਼ਮੀਨਾਂ ਦੇ ਮੁਫ਼ਤ ਮਾਲਕਾਨਾ ਹੱਕ ਤੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਵਿੱਤੀ ਸਹਾਇਤਾ ਦੇ ਵੰਡੇ ਸਰਟੀਫਿਕੇਟ

ਸੰਗਰੂਰ ’ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਵਾਂਗਾ: ਵਿਜੈ ਇੰਦਰ ਸਿੰਗਲਾ

 Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

Web Admin

Web Admin

5 Dariya News

ਸੰਗਰੂਰ , 21 Jun 2021

Last updated on: Jun 21, 2021, 00:00 IST

ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ ਸੰਗਰੂਰ ਸ਼ਹਿਰ ਦੇ ਸਲੱਮ ਖੇਤਰਾਂ ’ਚ ਰਹਿਣ ਵਾਲੇ ਲਗਭਗ 50 ਬਾਸ਼ਿੰਦਿਆਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਸਰਟੀਫਿਕੇਟ ਵੰਡੇ। ਇਸਦੇ ਨਾਲ ਹੀ ਇੱਕ ਹੋਰ ਵੱਖਰੇ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਗਭਗ 165 ਲਾਭਪਾਤਰੀਆਂ ਨੂੰ ਪੱਕੇ ਮਕਾਨ ਬਣਾਉਣ ਲਈ ਕਿਸ਼ਤਾਂ ’ਚ ਮਿਲਣ ਵਾਲੀ 1.5 ਲੱਖ ਰੁਪਏ ਦੀ ਵਿੱਤੀ ਸਹਾਇਤਾ ਸਹਾਇਤਾ ਦੇ ਮਨਜ਼ੂਰੀ ਸਰਟੀਫਿਕੇਟ ਵੀ ਤਕਸੀਮ ਕੀਤੇ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਸੰਗਰੂਰ ਹਲਕਾ ਉਨਾਂ ਦੇ ਆਪਣੇ ਪਰਿਵਾਰ ਵਾਂਗ ਹੈ ਅਤੇ ਹਲਕੇ ਵਿਚ ਰਹਿਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦੇਣਗੇ। ਉਨਾਂ ਕਿਹਾ ਕਿ ਇਸ ਕੰਮ ਲਈ ਜ਼ਿਲਾ ਪ੍ਰਸ਼ਾਸਨ ਦੇ ਨਾਲ-ਨਾਲ ਉਨਾਂ ਵੱਲੋਂ ਸਥਾਨਕ ਆਗੂਆਂ ਦੀ ਅਗਵਾਈ ਵਿਚ ਆਪਣੀ ਟੀਮ ਵੀ ਲੋਕ ਭਲਾਈ ਦੇ ਕੰਮਾਂ ’ਚ ਪੂਰੀ ਮੁਸ਼ਤੈਦੀ ਨਾਲ ਲਗਾਈ ਹੋਈ ਹੈ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਭਲਾਈ ਸਕੀਮਾਂ ਤੇ ਉਨਾਂ ਦੇ ਲਾਭਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੇ ਹਨ।ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਅੱਜ ਬਸੇਰਾ ਸਕੀਮ ਤਹਿਤ ਸ਼ਹਿਰ ਦੇ ਰਵੀਦਾਸ ਨਗਰ, ਸੁੰਦਰ ਬਸਤੀ, ਘੁਮਿਆਰ ਬਸਤੀ, ਭੱਲਾ ਬਸਤੀ ਅਤੇ ਡਾ. ਅੰਬੇਦਕਰ ਨਗਰ ਵਿਖੇ ਬਸੇਰਾ ਸਕੀਮ ਤਹਿਤ ਆਉਣ ਵਾਲੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਮਾਲਕਾਨਾ ਹੱਕ ਦੇ ਸਰਟੀਫਿਕੇਟ ਜਾਰੀ ਕੀਤੇ ਗਏ ਹਨ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ 1 ਲੱਖ ਤੋਂ ਵੱਧ ਝੁੱਗੀਆਂ ਵਾਲਿਆਂ ਨੂੰ ਅਜਿਹੇ ਮਾਲਕਾਨਾ ਹੱਕ ਦਿੱਤੇ ਜਾਣੇ ਹਨ ਅਤੇ ਸੰਗਰੂਰ ਹਲਕੇ ਵਿਚ ਵੀ ਹੁਣ ਤੱਕ ਲਗਭਗ 621 ਪਰਿਵਾਰਾਂ ਨੂੰ ਯੋਗ ਪਾਇਆ ਗਿਆ ਹੈ ਜਿਨਾਂ ਨੂੰ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਮਾਲਕਾਨਾ ਹੱਕ ਮੁਹੱਈਆ ਕਰਵਾ ਦਿੱਤੇ ਜਾਣਗੇ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਸੇਰਾ ਸਕੀਮ ਦੀ ਸ਼ੁਰੂਆਤ ਕਰਕੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣਾ ਅਜਿਹਾ ਸ਼ਲਾਘਾਯੋਗ ਫੈਸਲਾ ਹੈ ਜਿਸ ਸਬੰਧੀ ਪਿਛਲੀਆਂ ਸਰਕਾਰਾਂ ਦੇ ਵਾਅਦੇ ਕਦੇ ਵੀ ਵਫ਼ਾ ਨਹੀਂ ਹੋਏ। ਸ਼੍ਰੀ ਸਿੰਗਲਾ ਨੇ ਦੱਸਿਆ ਕਿ ‘ਦ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਈਟਰੀ ਰਾਈਟਸ) ਐਕਟ, 2020’ ਦੀ ਨੋਟੀਫਿਕੇਸ਼ਨ ਦੀ ਮਿਤੀ ਭਾਵ 1 ਅਪ੍ਰੈਲ, 2020 ਨੂੰ ਕਿਸੇ ਵੀ ਸ਼ਹਿਰੀ ਖੇਤਰ ਦੇ ਝੁੱਗੀ-ਝੌਂਪੜੀ ਵਾਲੇ ਹਿੱਸੇ ਵਿਚਲੀ ਜ਼ਮੀਨ ਵਾਲੇ ਘਰ ਇਸ ਸਕੀਮ ਲਈ ਪਾਤਰ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ, ਐਸ.ਡੀ.ਐਮ ਸੰਗਰੂਰ ਯਸ਼ਪਾਲ ਸ਼ਰਮਾ, ਸਹਾਇਕ ਕਮਿਸ਼ਨਰ (ਯੂ.ਟੀ.) ਦੇਵਦਰਸ਼ਦੀਪ ਸਿੰਘ, ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ, ਸਮੂਹ ਸਥਾਨਕ ਕਾਂਗਰਸੀ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD