Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ : ਗੁਰਪ੍ਰੀਤ ਸਿੰਘ ਖਹਿਰਾ

ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ

 DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 21 Jun 2021

Last updated on: Jun 21, 2021, 00:00 IST

ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੱਜ ਸਬੰਧਤ ਅਧਿਕਾਰੀਆਂ  ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ:ਓ:ਪੀ ਕਰੀਮਪੁਰ, ਚੰਡੀਗੜ੍ਹ, ਪੰਜ ਗਰਾਂਈ, ਸਿੰਗੋਕੇ, ਧਰਮ ਪ੍ਰਕਾਸ਼, ਕੋਟ ਰਿਜ਼ਾਦਾ ਚੌਂਕੀ, ਦਰਿਆ ਮੂਸਾ, ਸ਼ਾਹਪੁਰ ਫਾਰਵਰਡ, ਚਾੜ੍ਹਪੁਰ ਦਾ ਦੌਰਾ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਸ: ਖਹਿਰਾ ਨੇ ਦੱਸਿਆ ਕਿ ਜਿੰਨਾਂ ਥਾਵਾਂ ਤੇ ਹੜ੍ਹਾਂ ਦਾ ਜਿਆਦਾ ਖਤਰਾ ਹੈ ਉਥੇ ਮੁਰੰਮਤ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ  ਨੂੰ ਦੇਖਦਿਆਂ ਹੋਇਆਂ ਨਵੀਂਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਵੇਖਣ ਆਏ ਹਨ ਕਿ ਕਿਹੜੀਆਂ ਡਰੇਨਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਤੁਰੰਤ ਕੀਤੀ ਜਾਣੀ ਬਣਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ: ਖਹਿਰਾ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।ਇਸ ਮੌਕ ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਜਿਲ੍ਹਾ ਮਾਲ ਅਫਸਰ ਸ੍ਰੀ ਮੁਕੇਸ਼ ਸ਼ਰਮਾ, ਐਕਸੀਅਨ ਡਰੇਨੇਜ਼ ਸ੍ਰ ਚਰਨਜੀਤ ਸਿੰਘ, ਕਮਾਂਡੈਂਟ ਬੀ:ਐਸ:ਐਫ ਸ੍ਰੀ ਪੀ.ਐਸ. ਭੱਟੀ,  ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD