Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਮਹਿਲਾਵਾਂ ਦੀਆਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਲਈ ਕਿਹਾ

ਚਾਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਸਬੰਧਤ ਅਧਿਕਾਰੀਆਂ ਨੂੰ ਨਿਦਰੇਸ਼ ਦੇਣ ਤੋਂ ਇਲਾਵਾ ਪੀੜਤ ਲੋਕਾਂ ਨਾਲ ਵੀ ਕੀਤੀ ਮੁਲਾਕਾਤ

   Manisha Gulati, Punjab State Women Commission, Jalandhar

Web Admin

Web Admin

5 Dariya News

ਜਲੰਧਰ , 23 Jun 2021

Last updated on: Jun 23, 2021, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਵੱਲੋਂ ਦਾਇਰ ਸ਼ਿਕਾਇਤਾਂ ਦੇ ਜਲਦੀ ਨਿਪਟਾਰੇ ਨੂੰ ਸਰਵਓਚ ਤਰਜੀਹ ਦੇ ਉਦੇਸ਼ ਨਾਲ ਅੱਜ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਮੁੱਚੀਆਂ ਪੈਂਡਿੰਗ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਚੇਅਰਪਰਸਨ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਅਤੇ ਜਲੰਧਰ, ਐਸ.ਬੀ.ਐੱਸ. ਨਗਰ, ਕਪੂਰਥਲਾ ਤੇ ਹੁਸ਼ਿਆਰਪੁਰ ਸਮੇਤ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਲ ਪੈਂਡਿੰਗ ਮਾਮਲਿਆਂ ਵਿਚ ਹੋਈ ਪ੍ਰਗਤੀ ਦੀ ਸਮੀਖਿਆ ਕਰਦਿਆਂ ਮਹਿਲਾਵਾਂ ਦੀਆਂ ਅਜਿਹੀਆਂ ਪੈਂਡਿੰਗ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀਆਂ ਵੱਲੋਂ ਕੀਤੇ ਯਤਨਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਲੋੜੀਂਦੀ ਕਾਰਵਾਈ ਲਈ ਸਬੰਧਤ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ 127 ਸ਼ਿਕਾਇਤਾਂ ਭੇਜੀਆਂ ਗਈਆਂ ਹਨ, ਜਿਨ੍ਹਾਂ ਵਿੱਚ 46 ਜਲੰਧਰ ਸ਼ਹਿਰ, 9 ਜਲੰਧਰ ਦਿਹਾਤੀ, 54 ਕਪੂਰਥਲਾ, ਦੋ ਐਸਬੀਐਸ ਨਗਰ ਅਤੇ 16 ਸ਼ਿਕਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਭੇਜੀਆਂ ਗਈਆਂ ਹਨ। ਇਸੇ ਤਰ੍ਹਾਂ ਇਨ੍ਹਾਂ ਪੰਜ ਪੁਲਿਸ ਜ਼ਿਲ੍ਹਿਆਂ ਵਿਚ 1864 ਸ਼ਿਕਾਇਤਾਂ ਸਿੱਧੇ ਤੌਰ 'ਤੇ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ਜਲੰਧਰ ਸ਼ਹਿਰ ਵਿਚ 787, ਜਲੰਧਰ ਦਿਹਾਤੀ ਵਿਚ 174, ਕਪੂਰਥਲਾ ਵਿਚ 428, ਐਸਬੀਐਸ ਨਗਰ ਵਿਚ 285 ਅਤੇ ਹੁਸ਼ਿਆਰਪੁਰ ਵਿਚ 190 ਸ਼ਿਕਾਇਤਾਂ ਸ਼ਾਮਲ ਹਨ।ਚੇਅਰਪਰਸਨ ਨੇ ਅੱਗੇ ਦੱਸਿਆ ਕਿ ਚਾਰੇ ਜ਼ਿਲ੍ਹਿਆਂ ਵੱਲੋਂ ਇਨ੍ਹਾਂ ਸ਼ਿਕਾਇਤਾਂ ਵਿਚੋਂ ਕਈਆਂ ਦਾ ਨਿਰਧਾਰਤ ਸਮੇਂ ਦੇ ਅੰਦਰ ਹੱਲ ਕਰਕੇ ਸਕਾਰਾਤਮਕ ਪ੍ਰਤੀਕਿਰਿਆ ਦਿਖਾਈ ਗਈ ਹੈ, ਹਾਲਾਂਕਿ ਇਸ ਪੈਂਡੈਂਸੀ ਨੂੰ ਸਿਫ਼ਰ ਤੱਕ ਲਿਜਾਣ ਲਈ ਵਧੇਰੇ ਕੋਸ਼ਿਸ਼ਾਂ ਦੀ ਲੋੜ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਸਾਰੇ ਕੇਸਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਹੱਲ ਕਰਨ ਲਈ ਕਿਹਾ ਤਾਂ ਜੋ ਪੀੜਤਾਂ ਨੂੰ ਸਮੇਂ ਸਿਰ ਨਿਆਂ ਮਿਲਣਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਮਹਿਲਾਵਾਂ ਨੂੰ ਆਪਣੇ ਨਾਲ ਕਿਸੇ ਵੀ ਕਿਸਮ ਦੀ ਬੇਇਨਸਾਫੀ ਹੋਣ ‘ਤੇ ਕਮਿਸ਼ਨ ਨਾਲ ਸਿੱਧੇ ਤੌਰ ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ ਅਤੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਸਿਹਤ ਸੰਕਟ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਿਕਾਇਤਾਂ ਦੇ ਵੱਧ ਤੋਂ ਵੱਧ ਨਿਪਟਾਰੇ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਮੀਟਿੰਗ ਤੋਂ ਬਾਅਦ ਕੁਝ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਦਕਿ ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

 

Tags: Manisha Gulati , Punjab State Women Commission , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD