Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਨੈਸਲੇ ਫੈਕਟਰੀ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਨੂੰ 2500 ਆਕਸੀਮੀਟਰ ਸੌਂਪੇ

ਡਿਪਟੀ ਕਮਿਸ਼ਨਰ ਮੋਗਾ ਵੱਲੋਂ ਮੋਗਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਦਿੱਤੀ ਸਲਾਹ

Sandeep Hans, Moga, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਮੋਗਾ , 24 Jun 2021

ਅੱਜ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੂੰ ਨੈਸਲੇ ਫੈਕਟਰੀ ਦੇ ਮੈਨੇਜੇਰ ਸ੍ਰੀ ਸਟੇਨਲੀ ਓਮੀਨ ਨੇ ਨੈਸਲੇ ਦੇ ਸੀ.ਐਸ.ਆਰ. ਪ੍ਰੋਗਰਾਮ ਤਹਿਤ 2,500 ਆਕਸੀਮੀਟਰ ਸੌਂਪੇ। ਇਸ ਮੌਕੇ ਉਨ੍ਹਾਂ ਨਾਲ ਨੈਸਲੇ ਦੇ ਕਾਰਪੋਰੇਟ ਮਾਮਲਿਆਂ ਦੇ ਮੁਖੀ ਸ੍ਰੀ ਹਰਵਿੰਦਰ ਸਿੰਘ ਤੇ ਮੈਨੇਜਰ ਅਮਨ ਬਜਾਜ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਨੈਸਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਆਕਸੀਮੀਟਰ ਕਰੋਨਾ ਨਾਲ ਪੀੜ੍ਹਤ ਮਰੀਜ਼ਾਂ ਲਈ ਆਪਣੇ ਆਕਸੀਜਨ ਪੱਧਰ ਨੂੰ ਚੈੱਕ ਕਰਨ ਲਈ ਸਹਾਈ ਹੋਣਗੇ। ਉਨ੍ਹਾਂ ਕਿਹਾ ਜਦੋਂ ਤੋਂ ਕਰੋਨਾ ਦਾ ਸੰਕਰਮਣ ਸ਼ੁਰੂ ਹੋਇਆ ਹੈ ਪੰਜਾਬ ਸਰਕਾਰ ਦੇ ਨਾਲ ਨਾਲ ਜਿ਼ਲ੍ਹੇ ਦੀਆਂ ਵੱਖ ਵੱਖ ਐਨ.ਜੀ.ਓ.ਜ਼ ਅਤੇ ਫੈਕਟਰੀਆਂ ਵੀ ਕਰੋਨਾ ਪੀੜ੍ਹਤ ਮਰੀਜ਼ਾਂ ਦੇ ਇਲਾਜ ਅਤੇ ਉਨ੍ਹਾਂ ਦੀ ਹਰ ਪੱਖੋਂ ਮੱਦਦ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ ਜਿਹੜਾ ਕਿ ਇੱਕ ਸਾਕਾਰਤਮਕ ਸੁਨੇਹਾ ਹੈ।ਸ੍ਰੀ ਸਟੇਨਲੀ ਓਮੀਨ ਨੇ ਦੱਸਿਆ ਕਿ ਕਰੋਨਾ ਕਾਲ ਵਿੱਚ ਪੰਜਾਬ ਸਰਕਾਰ ਘਰਾਂ ਵਿੱਚ ਇਕਾਂਤਵਾਸ ਹੋਏ ਅਤੇ ਵੱਖ ਵੱਖ ਹਸਪਤਾਲਾਂ ਵਿੱਚ ਜੇਰੇ ਇਲਾਜ਼ ਵਿਅਕਤੀਆਂ ਦਾ ਪੂਰਾ ਧਿਆਨ ਰੱਖ ਰਹੀ ਹੈ ਅਤੇ ਉਨ੍ਹਾਂ ਨੂੰ ਇਸ ਬਿਮਾਰੀ ਵਿੱਚ ਲੋੜੀਂਦੇ ਮੈਡੀਕਲ ਉਪਕਰਨ ਅਤੇ ਦਵਾਈਆਂ ਵੀ ਮਿਸ਼ਨ ਫਤਹਿ ਕਿੱਟ ਜਰੀਏ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਪ੍ਰੰਤੂ ਇਸ ਔਖੀ ਘੜੀ ਵਿੱਚ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਵੀ ਜਿੰਨਾ ਹੋ ਸਕੇ ਸਰਕਾਰ ਦੇ ਮਿਸ਼ਨ ਫਤਹਿ ਵਿੱਚ ਆਪਣਾ ਯੋਗਦਾਨ ਪਾਈਏ।  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ  ਮੋਗਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਤੋਂ ਆਪਣੇ ਆਪ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਲਈ ਟੀਕਾਕਰਨ ਜਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿੱਚ ਰੋਜ਼ਾਨਾ ਟੀਕਾਕਰਨ ਕੀਤਾ ਜਾ ਰਿਹਾ ਹੈ ਜਿਸਦੀ ਜਾਣਕਾਰੀ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਦੇ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ਅਕਾਊਂਟਸ ਤੇ ਵੀ ਆਮ ਲੋਕਾਂ ਦੀ ਸਹੂਲੀਅਤ ਲਈ ਰੋਜ਼ਾਨਾ ਸਾਂਝੀ ਕੀਤੀ ਜਾ ਰਹੀ ਹੈ।

 

Tags: Sandeep Hans , Moga , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD