Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਦੇ ਪੁੱਤਰਾ ਨੂੰ ਨੌਕਰੀ ਦੇਣ ਨਾਲ ਕਾਗਰਸੀ ਭਾਈ-ਭਤੀਜਾਵਾਦ ਸਾਹਮਣੇ ਆਇਆ : ਜਸਵੀਰ ਸਿੰਘ ਗੜ੍ਹੀ

 Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਚੰਡੀਗੜ੍ਹ , 20 Jun 2021

Last updated on: Jun 20, 2021, 00:00 IST

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਨਾਲ ਜਿੱਥੇ ਕਾਂਗਰਸੀ ਭਾਈ ਭਤੀਜਾਵਾਦ ਸਾਹਮਣੇ ਆਇਆ ਹੈ ਓਥੇ ਹੀ ਘਰ ਘਰ ਨੌਕਰੀ ਦੇਣ ਦੇ ਖੋਖਲੇ ਕਾਂਗਰਸੀ ਵਾਅਦੇ ਨਾਲ ਲੱਖਾਂ ਬੇਰੁਜਗਾਰਾ ਨਾਲ ਧੋਖਾ ਵੀ ਸਾਹਮਣੇ ਆਇਆ। ਤਾਜ਼ਾ ਘਟਨਾਕ੍ਰਮ ਵਿੱਚ ਲੁਧਿਆਣਾ ਉੱਤਰੀ ਵਿਧਾਨ ਸਭਾ ਦੇ ਛੇ ਵਾਰੀ ਦੇ ਵਿਧਾਇਕ ਸ਼੍ਰੀ ਰਾਕੇਸ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ-ਤਹਿਸੀਲਦਾਰ ਦੀ ਨੌਕਰੀ ਦੇਣਾ ਹੈ ਜਿਸਦੇ ਪਿੱਛੇ ਕਾਰਨ 34 ਸਾਲ ਪਹਿਲਾਂ 1987 ਚ ਉਸ ਦੇ ਦਾਦਾ ਸ਼੍ਰੀ ਜੋਗਿੰਦਰਪਾਲ ਪਾਂਡੇ ਦੀ ਗੋਲੀ ਲੱਗਣ ਨਾਲ ਹੋਈ ਮੌਤ ਹੈ। ਜਦੋਂਕਿ ਦੂਜੀ ਨੌਕਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਸ਼੍ਰੀ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜਨ ਪ੍ਰਤਾਪ ਸਿੰਘ ਬਾਜਵਾ ਨੂੰ ਇੰਸਪੈਕਟਰ ਦੀ ਨੌਕਰੀ ਦੇਣ ਦਾ ਮਾਮਲਾ ਹੈ ਜੋ ਕਿ ਭਾਈ-ਭਤੀਜਾਵਾਦ ਦਾ ਮੁਜ਼ਾਹਰਾ ਹੈ।ਸ. ਗੜ੍ਹੀ ਨੇ ਕਿਹਾ ਕਿ ਇਸ ਤੋਂ ਪਹਿਲਾ ਕਾਂਗਰਸ ਸਰਕਾਰ ਨੇ 2017 ਵਿੱਚ ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪੋਤਰੇ ਅਤੇ ਮੋਜੂਦਾ ਵਿਵਾਦਮਈ ਸਾਂਸਦ ਸ਼੍ਰੀ ਰਵਨੀਤ ਸਿੰਘ ਬਿੱਟੂ ਦੇ ਸਕੇ ਭਰਾ ਗੁਰਇਕਬਾਲ ਸਿੰਘ ਨੂੰ ਡੀਐੱਸਪੀ ਦੀ ਨੌਕਰੀ ਦਿੱਤੀ ਸੀ। ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਨੇ ਘਰ ਘਰ ਨੌਕਰੀ ਕਾਂਗਰਸੀ ਪਰਿਵਾਰਾਂ ਨੂੰ ਹੀ ਦਿੱਤੀ ਹੈ ਜਦੋਂ ਕਿ ਲੱਖਾਂ ਬੇਰੁਜ਼ਗਾਰ ਪੰਜਾਬੀ ਨੋਜ਼ਵਾਨ ਟੈਂਕੀਆਂ, ਪੁੱਲਾਂ ਤੇ ਬਿਲਡਿੰਗਾ ਉੱਤੇ ਚੜੇ ਹੋਏ ਪੰਜਾਬ ਪੁਲਿਸ ਤੋਂ ਕੁੱਟ ਖਾਕੇ ਬੇਪਤ ਹੋ ਰਹੇ ਹਨ।ਬਸਪਾ ਦੇ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਾਡਾ ਗਠਜੋੜ 2022 ਵਿੱਚ ਸੱਤਾ ਪ੍ਰਾਪਤੀ ਲਈ ਜੇਤੂ ਲੜਾਈ ਲੜੇਗਾ ਅਤੇ ਲੱਖਾਂ ਬੇਰੁਜ਼ਗਾਰਾ ਨੂੰ ਨੌਕਰੀ ਦੇਣ ਦਾ ਕੰਮ ਕਰੇਗਾ ਅਤੇ ਨਾਲ ਹੀ ਅਜਿਹੀਆ ਕਾਂਗਰਸੀ ਪਰਿਵਾਰਾਂ ਨੂੰ ਦਿੱਤੀਆਂ ਨੌਕਰੀਆਂ ਰੱਦ ਕੀਤੀਆਂ ਜਾਣਗੀਆਂ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD