Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੱਕ ਵਾਰ ਮੁੜ ਲੋੜਵੰਦਾਂ ਦੇ ਮਸੀਹਾ ਬਣੇ ਡਾ.ਓਬਰਾਏ

ਦੁਬਈ 'ਚ ਬੇਰੁਜ਼ਗਾਰ ਹੋਣ ਕਾਰਨ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਵਤਨ ਭੇਜੇ

 Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 20 Jun 2021

Last updated on: Jun 20, 2021, 00:00 IST

ਕੌਮਾਂਤਰੀ ਪੱਧਰ ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ੍ਹ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ਓਬਰਾਏ ਨੇ ਇੱਕ ਵਾਰ ਮੁੜ ਲੋੜਵੰਦਾਂ ਦਾ ਮਸੀਹਾ ਬਣਦਿਆਂ, ਦੁਬਈ 'ਚ ਕੰਮ ਨਾ ਮਿਲਣ ਕਾਰਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੋਏ 3 ਬੇਵੱਸ ਨੌਜਵਾਨਾਂ ਨੂੰ ਆਪਣੀ ਜੇਬ੍ਹ 'ਚੋਂ ਪੈਸੇ ਖ਼ਰਚ ਕੇ ਦੁਬਈ ਤੋਂ ਸੁਰੱਖਿਅਤ ਵਾਪਿਸ ਵਤਨ ਪੁੱਜਦਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਫੋਨ ਕਰਕੇ ਦੱਸਿਆ ਸੀ ਕਿ ਦੁਬਈ ਦੇ ਰੇਤਲੇ ਟਿੱਬੇ ਤੇ ਇਕ ਝਾੜੀ ਨੁਮਾ ਰੁੱਖ ਥੱਲੇ ਤਿੰਨ ਭਾਰਤੀ ਨੌਜਵਾਨ ਬਹੁਤ ਮੁਸ਼ਕਿਲ ਹਾਲਾਤਾਂ 'ਚ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਜਦ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੂੰ ਉਕਤ ਨੌਜਵਾਨਾਂ ਨੂੰ ਮਿਲਣ ਲਈ ਭੇਜਿਆ ਤਾਂ ਪਤਾ ਲੱਗਾ ਕਿ ਅੰਮ੍ਰਿਤਸਰ ਜਿਲ੍ਹੇ ਦਾ ਦਲਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ  ਸਿੰਘ,ਜਿਲ੍ਹਾ ਫਤਹਿਗੜ੍ਹ ਸਾਹਿਬ ਦਾ ਯਾਦਵੀਰ ਸਿੰਘ ਪੁੱਤਰ ਗੁਰਮੀਤ ਸਿੰਘ ਅਤੇ ਜਿਲ੍ਹਾ ਅੰਬਾਲਾ (ਹਰਿਆਣਾ) ਨਾਲ ਸਬੰਧਤ ਮਨੀਸ਼ ਕੁਮਾਰ ਪੁੱਤਰ ਤਿਲਕ ਰਾਜ ਆਪਣੇ ਪਰਿਵਾਰ ਦੀਆਂ ਆਰਥਿਕ ਤੰਗੀਆਂ ਨੂੰ ਦੂਰ ਕਰਨ ਦੇ ਮਕਸਦ ਨਾਲ ਏਜੰਟਾਂ ਨੂੰ ਪੈਸੇ ਦੇ ਕੇ ਕਰੀਬ ਡੇਢ-ਦੋ ਸਾਲ ਪਹਿਲਾਂ ਮਿਹਨਤ ਮਜ਼ਦੂਰੀ ਕਰਨ ਲਈ ਦੁਬਈ ਆਏ ਸਨ। ਉਨ੍ਹਾਂ ਅਨੁਸਾਰ ਕੰਮ ਵਾਲੀ ਕੰਪਨੀ ਨੇ ਜਦ ਉਨ੍ਹਾਂ ਨੂੰ ਬਣਦਾ ਮਿਹਨਤਾਨਾ ਨਾ ਦਿੱਤਾ ਤਾਂ ਉਹ ਉਸ ਕੰਪਨੀ ਛੱਡ ਕੇ ਕਿਸੇ ਹੋਰ ਕੰਪਨੀ 'ਚ ਕੰਮ ਕਰਨ ਲੱਗ ਪਏ ਪਰ ਕੋਰੋਨਾ ਮਹਾਂਮਾਰੀ ਦੌਰਾਨ ਕੰਮ ਘਟਣ ਕਰਕੇ ਉਨ੍ਹਾਂ ਨੂੰ ਉਸ ਕੰਪਨੀ ਨੇ ਵੀ ਕੰਮ ਤੋਂ ਜੁਆਬ ਦੇ ਦਿੱਤਾ। 

ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਰਹਿਣ ਦੀ ਕੋਈ ਥਾਂ ਨਾ ਹੋਣ ਕਾਰਨ ਉਹ ਰੇਤਲੇ ਟਿੱਬੇ ਤੇ ਬੇਰੀ ਦੇ ਇੱਕ ਝਾੜੀਨੁਮਾ ਰੁੱਖ ਥੱਲੇ ਰਹਿਣ ਲਈ ਮਜ਼ਬੂਰ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਇੱਥੋਂ ਤੱਕ ਕੇ ਉਨ੍ਹਾਂ ਕੋਲ ਦੋ ਵਕਤ ਦੀ ਰੋਟੀ ਜੋਗੇ ਪੈਸੇ ਵੀ ਨਹੀਂ ਸਨ, ਜੇਕਰ ਕੋਈ ਰਾਹਗੀਰ ਉਨ੍ਹਾਂ ਨੂੰ ਰੋਟੀ ਦੇ ਜਾਂਦਾ ਤਾਂ ਖਾ ਲੈਂਦੇ ਨਹੀਂ ਤਾਂ ਭੁੱਖੇ ਢਿੱਡ ਹੀ ਸੌਂ ਜਾਂਦੇ ਸਨ। ਡਾ.ਓਬਰਾਏ ਨੇ ਦੱਸਿਆ ਕਿ ਸਾਰੀ ਸਥਿਤੀ ਜਾਣਨ ਉਪਰੰਤ ਉਨ੍ਹਾਂ ਨੇ ਤੁਰੰਤ ਜਿੱਥੇ ਉਨ੍ਹਾਂ ਦੀ ਰਿਹਾਇਸ਼ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਉੱਥੇ ਹੀ ਭਾਰਤੀ ਦੂਤਾਵਾਸ ਦੇ ਵਿਸ਼ੇਸ਼ ਸਹਿਯੋਗ ਸਦਕਾ ਉਨ੍ਹਾਂ ਦੀ ਇੰਮੀਗਰੇਸ਼ਨ ਦੀ ਸਾਰੀ ਕਾਰਵਾਈ ਮੁਕੰਮਲ ਕਰਵਾਉਣ, ਬਣਦੇ ਜੁਰਮਾਨਿਆਂ ਦਾ ਭੁਗਾਤਨ ਕਰਨ ,ਆਊਟ-ਪਾਸ ਜਾਰੀ ਕਰਵਾਉਣ, ਕਰੋਨਾ ਟੈਸਟ ਕਰਵਾਉਣ ਆਦਿ ਦੇ ਖਰਚ ਕਰਨ ਤੋਂ ਇਲਾਵਾ ਵਾਪਸੀ ਦੀਆਂ ਹਵਾਈ ਟਿਕਟਾਂ ਵੀ ਆਪਣੇ ਕੋਲੋਂ ਲੈ ਕੇ ਦੁਬਈ ਤੋਂ ਅੱਜ ਅੱਧੀ ਰਾਤ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਰਾਹੀਂ ਵਾਪਸ ਉਨ੍ਹਾਂ ਦੇ ਪਰਿਵਾਰਾਂ ਕੋਲ ਭਾਰਤ ਭੇਜ ਦਿੱਤਾ ਹੈ।ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 30 ਦੇ ਕਰੀਬ ਲੜਕੀਆਂ ਅਤੇ ਕੋਰੋਨਾ ਕਾਲ ਸਮੇਤ ਵੱਖ-ਵੱਖ ਸਮਿਆਂ ਦੌਰਾਨ ਅਰਬ ਦੇਸ਼ਾਂ ’ਚ ਫਸੇ 500 ਤੋਂ ਵਧੇਰੇ ਨੌਜਵਾਨ ਲੜਕਿਆਂ ਨੂੰ ਵਾਪਸ ਭਾਰਤ ਲਿਆ ਚੁੱਕੇ ਹਨ। ਉਨ੍ਹਾਂ ਇੱਕ ਵਾਰ ਮੁੜ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਚੰਗੀ ਤਰ੍ਹਾਂ ਘੋਖ ਕਰਨ ਉਪਰੰਤ ਹੀ ਆਪਣੇ ਬੱਚੇ ਵਿਦੇਸ਼ ਭੇਜਣ।ਦੁਬਈ ਤੋਂ ਅੱਜ ਵਤਨ ਪਹੁੰਚੇ ਪੀਡ਼ਤ ਨੌਜਵਾਨਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਪਰਉਪਕਾਰ ਲਈ   ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ    ਕਿਹਾ ਕਿ ਡਾ.ਓਬਰਾਏ ਉਨ੍ਹਾਂ ਲਈ ਕਿਸੇ ਫਰਿਸ਼ਤੇ ਤੋਂ ਘੱਟ ਨਹੀਂ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD