Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੇਪਾਲ ਸਮੇਤ ਚਾਰ ਰਾਜਾਂ ਵਿੱਚ ਧੱਕੇ ਖਾਣ ਵਾਲੇ ਪ੍ਰਵਾਸੀ ਮਜਦੂਰ ਦੇ ਪੁੱਤ ਦਾ ਪੰਜਾਬ ਆ ਕੇ ਹੋਇਆ ਦਿਲ ਦਾ ਮੁਫਤ ਸਫਲ ਅਪਰੇਸਨ

ਪੰਜਾਬ ਵਿੱਚ ਮਿਲਦੀਆਂ ਚੰਗੀਆਂ ਸਿਹਤ ਸਹੂਲਤਾਂ ਨੇ ਜਗਾਈ ਸੀ ਇਲਾਜ ਦੀ ਆਸ - ਪ੍ਰਵਾਸੀ ਮਜਦੂਰ

  Rashtriya Bal Swasth Karyakarm, RBSK, Health, Dhudike, Moga, Dr. Simarpal Kaur, Dr Neha Singla, Civil Hospital Dhudike, Dr. Neelam Bhatia

Web Admin

Web Admin

5 Dariya News

ਢੁੱਡੀਕੇ (ਮੋਗਾ) , 20 Jun 2021

Last updated on: Jun 20, 2021, 00:00 IST

ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋਂ ਸਫਲਤਾਪੂਰਵਕ ਕਰਵਾਇਆ ਹੈ। ਇਹ ਵਿਦਿਆਰਥੀ ਇਕ ਪ੍ਰਵਾਸੀ ਦਿਹਾੜੀਦਾਰ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸਦੇ ਪਰਿਵਾਰ ਨੇ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸਮੇਂ ਸਿਰ ਅੱਗੇ ਹੋ ਕੇ ਕਰਵਾਏ ਇਸ ਇਲਾਜ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ ਹੈ।ਵਿਦਿਆਰਥੀ ਬਿਕਰਮ ਸਿੰਘ ਦੇ ਪਿਤਾ ਵਿੰਦੇਸਵਰ ਸਿੰਘ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਉਸਦਾ ਲੜਕਾ ਹਾਲੇ ਦੋ ਸਾਲਾਂ ਦਾ ਹੀ ਸੀ ਕਿ ਉਸਨੂੰ ਚੱਲਦੇ ਚੱਲਦੇ ਨੂੰ ਸਾਹ ਚੜਨ ਦੀ ਸਮੱਸਿਆ ਆਉਣ ਲੱਗੀ। ਕਈ ਵਾਰ ਤਾਂ ਉਹ ਸਾਹੋ ਸਾਹ ਹੋ ਕੇ ਡਿੱਗ ਵੀ ਪੈਂਦਾ ਸੀ। ਵੱਖ ਵੱਖ ਡਾਕਟਰਾਂ ਦੀਆਂ ਸਲਾਹਾਂ ਉੱਤੇ ਉਸਨੇ ਆਪਣੇ ਲੜਕੇ ਦਾ ਇਲਾਜ ਕਰਾਉਣ ਲਈ ਨੇਪਾਲ, ਪੂਰਨੀਆ, ਪਟਨਾ, ਪਾਣੀਪਤ, ਦਿੱਲੀ ਅਤੇ ਉੱਤਰ ਪ੍ਰਦੇਸ ਦੇ ਕਈ ਨਾਮੀਂ ਹਸਪਤਾਲਾਂ ਦੇ ਚੱਕਰ ਕੱਢੇ ਪਰ ਕੁਝ ਵੀ ਪੱਲੇ ਨਾ ਪਿਆ। ਇਕ ਵਾਰ ਤਾਂ ਉਸਨੂੰ ਦਿੱਲੀ ਦੇ ਇਕ ਨਾਮੀਂ ਹਸਪਤਾਲ ਵਿੱਚੋਂ ਪੁਲਿਸ ਦਾ ਡਰਾਵਾ ਦੇ ਕੇ ਰਾਤ ਨੂੰ ਆਪਣੇ ਬੱਚੇ ਨੂੰ ਲੈ ਕੇ ਦੌੜਨਾ ਪਿਆ।ਉਸਨੇ ਦੱਸਿਆ ਕਿ ਇਸ ਕਸਮਕਸ ਵਿਚ ਉਸਨੂੰ ਕਿਸੇ ਨੇ ਪੰਜਾਬ ਵਿੱਚ ਵਧੀਆ ਸਿਹਤ ਸਹੂਲਤਾਂ ਹੋਣ ਬਾਰੇ ਦੱਸਿਆ ਤਾਂ ਉਸ ਨੇ ਪੰਜਾਬ ਆਉਣ ਦਾ ਮਨ ਬਣਾ ਲਿਆ। ਆਪਣੇ ਪੁੱਤ ਦੇ ਇਲਾਜ ਦੀ ਆਸ ਵਿੱਚ ਉਹ ਜਲਿਾ ਮੋਗਾ ਦੇ ਪਿੰਡ ਬੁੱਘੀਪੁਰਾ ਵਿਖੇ ਰਹਿਣ ਲੱਗਾ ਅਤੇ ਆਪਣੇ ਗੁਜਰ ਬਸਰ ਲਈ ਕਿਸੇ ਜਮੀਨਦਾਰ ਪਰਿਵਾਰ ਨਾਲ ਸੀਰੀ ਰਲ ਗਿਆ। 

ਉਸਨੇ ਆਪਣੇ ਪੁੱਤ ਨੂੰ ਪਿੰਡ ਦੇ ਹੀ ਸਰਕਾਰੀ ਸਕੂਲ ਵਿੱਚ ਦਾਖਲਾ ਦਿਵਾ ਦਿੱਤਾ। ਇਸੇ ਦੌਰਾਨ ਇੱਕ ਦਿਨ ਸਿਵਲ ਹਸਪਤਾਲ ਢੁੱਡੀਕੇ ਦੀ ਆਰ.ਬੀ.ਐਸ.ਕੇ. ਟੀਮ ਡਾ. ਸਿਮਰਪਾਲ ਸਿੰਘ ਅਤੇ ਡਾ. ਨੇਹਾ ਸਿੰਗਲਾ ਵੱਲੋਂ ਸਕੂਲੀ ਵਿਦਿਆਰਥੀਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਬਿਕਰਮ ਨੂੰ ਜਮਾਂਦਰੂ ਦਿਲ ਵਿਚ ਸੁਰਾਖ ਦੀ ਬਿਮਾਰੀ ਤੋਂ ਪੀੜਤ ਪਾਇਆ ਗਿਆ। ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਇਸ ਵਿਦਿਆਰਥੀ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਫੋਰਟਿਸ ਹਸਪਤਾਲ ਮੁਹਾਲੀ ਤੋਂ ਬਿਲਕੁਲ ਮੁਫਤ ਸਫਲਤਾਪੂਰਵਕ ਕਰਵਾਇਆ ਗਿਆ ਹੈ।ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਨੀਲਮ ਭਾਟੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ। ਸੋ ਬੱਚਿਆਂ ਦੀ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੇਅਰ, ਸੁਪੋਰਟ ਅਤੇ ਇਲਾਜ ਤਹਿਤ ਕੀਤੀ ਜਾਂਦੀ ਹੈ।ਆਰਬੀਐਸਕੇ ਢੁੱਡੀਕੇ ਟੀਮ ਵਿੱਚ ਮਨਜੌਤ ਕੌਰ ਸਟਾਫ ਨਰਸ, ਜਸਵੰਤ ਸਿੰਘ ਫਾਰਮਾਸਿਸਟ, ਬਲਾਕ ਐਜੂਕੇਟਰ ਲਖਵਿੰਦਰ ਸਿੰਘ ਅਤੇ ਫਾਰਮੇਸੀ ਅਫਸਰ ਰਾਜ ਕੁਮਾਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤੁਰੰਤ ਆਰ.ਬੀ.ਐਸ.ਕੇ ਟੀਮਾਂ ਨਾਲ ਸੰਪਰਕ ਕੀਤਾ ਜਾਵੇ। ਰਾਸਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ।    

 

Tags: Rashtriya Bal Swasth Karyakarm , RBSK , Health , Dhudike , Moga , Dr. Simarpal Kaur , Dr Neha Singla , Civil Hospital Dhudike , Dr. Neelam Bhatia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD