Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਿਪਟੀ ਕਮਿਸ਼ਨਰ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਵੈਕਸੀਨ ਲਗਾਉਣ ਕੀਤਾ ਗਿਆ ਪ੍ਰੇਰਿਤ

ਕੋਰੋਨਾ ਬਿਮਾਰੀ ਦੇ ਦੁਰਪ੍ਰਭਾਵਾਂ ਅਤੇ ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਾਅ ਲਈ ਵੈਕਸੀਨ ਜਰੂਰ ਲਗਾਈ ਜਾਵੇ

DC Gurdaspur, Mohammad Ishfaq, Gurdaspur, Deputy Commissioner Gurdaspur, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਗੁਰਦਾਸਪੁਰ , 20 Jun 2021

Last updated on: Jun 20, 2021, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਪਿੰਡ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡ ਸਹਾਰੀ (ਨੋਸ਼ਹਿਰਾ ਮੱਝਾ ਸਿੰਘ) ਅਤੇ ਪਿੰਡ ਮੋਚਪੁਰ (ਕਾਹਨੂੰਵਾਨ) ਵਿਖੇ ਪੁਹੰਚੇ ਅਤੇ ਘਰ-ਘਰ ਜਾ ਕੇ ਜਿਨਾਂ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ ਗਈ ਸੀ, ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਤੇ ਉਤਸ਼ਾਹਤ ਕੀਤਾ ਗਿਆ।ਸਵੇਰੇ 7.30 ਪਿੰਡ ਸਹਾਰੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਦੇ ਸਰਪੰਚ, ਮੈਂਬਰਾਂ, ਨੋਜਵਾਨਾਂ ਤੇ ਪਿੰਡ ਵਾਸੀਆਂ ਦੇ ਨਾਲ ਮੀਟਿੰਗ ਕਰਦਿਆਂ ਉਨਾਂ ਪਿੰਡ ਵਾਸੀਆਂ ਕੋਲੋ ਵੈਕਸੀਨ ਨਾ ਲਗਾਉਣ ਦੇ ਕਾਰਨਾਂ ਬਾਰੇ ਪੁੱਛਿਆ ਤਾਂ ਪਿੰਡ ਦੇ ਨੋਜਵਾਨਾਂ ਦੱਸਿਆ ਕਿ ਸ਼ੋਸਲ ਮੀਡੀਆਂ ਤੇ ਅਫਵਾਹਾਂ ਜਿਵੇਂ ਵੈਕਸੀਨ ਲਗਾਉਣ ਨਾਲ ਚਮੜੀ ਨਾਲ ਚਮਚੇ ਆਦਿ ਜੁੜਦੇ ਹਨ, ਮਨ ਵਿਚ ਡਰ ਹੈ ਕਿ ਵੈਕਸੀਨ ਲਗਾਉਣ ਨਾਲ ਕੋਈ ਮਾੜਾ ਅਸਰ ਆਦਿ ਨਾ ਪਵੇ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਉਨਾਂ ਲੋਕਾਂ, ਜਿਨਾਂ ਨੇ ਵੈਕਸੀਨ ਲਗਵਾ ਲਈ ਸੀ, ਕੋਲੋ ਉਪਰੋਕਤ ਪ੍ਰਭਾਵਾਂ ਬਾਰੇ ਪੁੱਛਿਆ ਤਾਂ ਉਨਾਂ ਲੋਕਾਂ ਨੇ ਉਪਰੋਕਤ ਅਫਵਾਹਾਂ ਦਾ ਪੂਰੀ ਤਰਾਂ ਖੰਡਨ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਿੰਡ ਵਿਚ ਕਰੀਬ 20-25 ਫੀਸਦ ਲੋਕਾਂ ਨੇ ਅਜੇ ਤਕ ਵੈਕਸੀਨ ਲਗਾਈ ਹੈ ਅਤੇ ਇਸ ਕਾਰਨ ਹੀ ਉਨਾਂ ਅੱਜ ਇਸ ਪਿੰਡ ਦਾ ਦੋਰਾ ਕਰਕੇ ਖੁਦ ਲੋਕਾਂ ਕੋਲੋ ਇਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ। ਉਨਾਂ ਦੱਸਿਆ ਕਿ ਇਸ ਪਿੰਡ ਦੇ ਨੇੜਲੇ ਕਈ ਪਿੰਡਾਂ ਅੰਦਰ ਕਰੀਬ 85 ਫੀਸਦ ਤਕ ਪਿੰਡਵਾਸੀਆਂ ਨੇ ਵੈਕਸੀਨ ਲਗਵਾ ਲਈ ਹੈ। ਉਨਾਂ ਪਿੰਡ ਵਾਸੀਆਂ ਨੂੰ ਦੱਸਿਆ ਕਿ ਵੈਕਸੀਨ ਲਗਾਉਣ ਤੋਂ ਬਾਅਦ ਜਿਥੇ ਕੋਰੋਨਾ ਬਿਮਾਰੀ ਦੇ ਦੁਸ਼ਪ੍ਰਭਾਵਾਂ ਤੋਂ ਬਚਿਆਂ ਜਾ ਸਕਦਾ ਹੈ, ਓਥੇ ਤੀਸਰੀ ਲਹਿਰ ਜੋ ਮਾਹਿਰ ਦੱਸ ਰਹੇ ਹਨ ਕਿ ਆਵੇਗੀ, ਤੋਂ ਬਚਿਆ ਜਾ ਸਕਦਾ ਹੈ। ਉਨਾਂ ਦੱਸਿਆ ਕਿ ਜੋ ਵਿਅਕਤੀ ਸ਼ੂਗਰ, ਦਿਲ ਦੀ ਬਿਮਾਰੀ, ਕਿਡਨੀ ਦੀ ਸਮੱਸਿਆ ਜਾਂ ਕੈਂਸਰ ਆਦਿ ਨਾਲ ਪੀੜਤ ਹਨ ਉਨਾਂ ਲੋਕਾਂ ਨੂੰ ਵੈਕਸੀਨ ਤੁਰੰਤ ਲਗਾਉਣੀ ਚਾਹੀਦੀ ਹੈ, ਕਿਉਂਕਿ ਕੋਰੋਨਾ ਅਜਿਹੇ ਪੀੜਤਾਂ ਨੂੰ ਜਲਦ ਆਪਣੇ ਕਲਾਵੇ ਵਿਚ ਲੈਂਦਾ ਹੈ। ਉਨਾਂ ਪਿੰਡਵਾਸੀਆਂ ਨੂੰ ਕਿਹਾ ਕਿ ਉਹ ਸ਼ੋਸਲ ਮੀਡੀਆਂ ਦੀ ਨੈਗਟੀਵਿਟੀ ਦੀ ਬਜਾਇ ਜੋ ਚੰਗੀਆਂ ਤੇ ਉਨਾਂ ਦੀ ਸਿਹਤ ਨੂੰ ਰੱਖ ਗੱਲਾਂ ਕੀਤੀਆਂ ਜਾਂਦੀਆਂ ਹਨ, ਉਨਾਂ ਵੱਲ ਧਿਆਨ ਦੇਣ ਅਤੇ ਜਿਨਾਂ ਲੋਕਾਂ ਨੇ ਵੈਕਸੀਨ ਲਗਵਾ ਲਈ ਹੈ, ਉਨਾਂ ਵੱਲ ਵੇਖਣ।

ਉਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ, ਆਪਣੇ ਪਰਿਵਾਰ ਤੇ ਪਿੰਡ ਦੀ ਸਲਮਾਤੀ ਲਈ ਵੈਕਸੀਨ ਜਰੂਰ ਲਗਾਉਣ। ਉਨਾਂ ਦੱਸਿਆ ਕਿ ਜਦ ਜਿਲੇ ਅੰਦਰ 2 ਫਰਵਰੀ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਉਨਾਂ ਨੇ ਸਭ ਤੋਂ ਪਹਿਲਾਂ ਵੈਕਸੀਨ ਲਗਵਾਈ ਸੀ। ਉਨਾਂ ਦੀ ਧਰਮਪਤਨੀ, ਬੇਟੀ ਤੇ ਬੇਟੇ ਵਲੋਂ ਵੀ ਵੈਕਸੀਨ ਲਗਵਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜਿਲੇ ਅੰਦਰ 4 ਲੱਖ 40 ਹਜਾਰ ਵਿਅਕਤੀਆਂ ਵਲੋਂ ਵੈਕਸੀਨ ਲਗਵਾਈ ਜਾ ਚੁੱਕੀ ਹੈ ਅਤੇ ਉਨਾਂ ਉਪਰ ਕੋਈ ਮਾੜਾ ਪ੍ਰਭਾਵ ਨਹੀਂ ਪਿਆ ਹੈ।ਇਸ ਤੋਂ ਉਪਰੰਤ ਉਹ ਪਿੰਡ ਦੇ ਉਨਾਂ ਘਰਾਂ ਵਿਚ ਗਏ, ਜਿਨਾਂ ਵਲੋਂ ਅਜੇ ਤਕ ਵੈਕਸੀਨ ਨਹੀਂ ਲਗਾਈ। ਜਿਆਦਾਤਰ ਘਰਾਂ ਵਾਲਿਆਂ ਦੱਸਿਆ ਕਿ ਉਹ ਤੁਰੰਤ ਵੈਕਸੀਨ ਲਗਾਉਣਗੇ ਅਤੇ ਆਪਣੇ ਪਰਿਵਾਰ ਦੇ ਸਾਰਿਆਂ ਮੈਂਬਰਾਂ ਨੂੰ ਵੀ ਵੈਕਸੀਨ ਲਗਾਉਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਸਰਪੰਚ ਤੇ ਮੋਹਤਬਰ ਵਿਅਕਤੀਆਂ ਨੂੰ ਕਿਹਾ ਕਿ ਉਹ ਡਾਕਟਰੀ ਟੀਮਾਂ ਨਾਲ ਸਹਿਯੋਗ ਕਰਕੇ ਪੂਰੇ ਪਿੰਡਵਾਸੀਆਂ ਨੂੰ ਵੈਕਸੀਨ ਲਗਾਉਣ। ਉਨਾਂ ਇਹ ਵੀ ਦੱਸਿਆ ਕਿ ਜੋ ਪਿੰਡ 100 ਫੀਸਦ ਵੈਕਸੀਨ ਲਗਵਾ ਲੈਣਗੇ, ਉਨਾਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵਿਸ਼ੇਸ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ।ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਹਫਤੇ ਦੇ ਅੰਦਰ ਪੂਰੇ ਪਿੰਡ ਅੰਦਰ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਸਾਰਿਆਂ ਦੇ ਸਹਿਯੋਗ ਨਾਲ ਕੰਮ ਮੁਕੰਮਲ ਕਰਨਗੇ। ਇਸ ਮੌਕੇ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਬਿਮਾਰੀ ਵਿਰੁੱਧ ਜਾਗਰੂਕ ਕੀਤੇ ਜਾਣ ਤੇ ਮੌਕੇ ਤੇ ਹੀ ਸਿਹਤ ਵਿਭਾਗ ਦੀ ਟੀਮ ਕੋਲੋਂ ਵੈਕਸੀਨ ਲਗਾਈ ਗਈ।ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਕਰੀਬ ਸਵੇਰੇ 9.30 ਵਜੇ ਪਿੰਡ ਮੋਚਪੁਰ, ਬਲਾਕ ਕਾਹਨੂੰਵਾਨ ਵਿਖੇ ਪੁਹੰਚੇ ਤੇ ਪਿੰਡ ਦੇ ਪ੍ਰਾਇਮਰੀ ਸਮਾਰਟ ਸਕੂਲ ਵਿਚ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਦੱਸਿਆ ਕਿ ਉਨਾਂ ਵਲੋਂ ਵੈਕਸੀਨ ਤਾਂ ਨਹੀਂ ਲਗਾਈ ਜਾ ਰਹੀ, ਕਿਉਕਿ ਵੈਕਸੀਨ ਲਗਾਉਣ ਨਾਲ ਬੁਖਾਰ ਹੋ ਜਾਂਦਾ ਹੈ, ਤਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਕਸੀਨ ਲਗਾਉਣ ਤੋਂ ਬਾਅਦ ਅਗਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਇਹ ਸੰਕੇਤ ਹੈ ਕਿ ਵੈਕਸੀਨ ਸਰੀਰ ਅੰਦਰ ਐਂਟੀਬਾਡੀ ਵਾਇਰਸ ਨਾਲ ਲੜਨ ਦੀ ਸ਼ਕਤੀ ਪੈਦਾ ਕਰ ਰਹੀ ਹੈ, ਇਸ ਤੋਂ ਬਿਲਕੁੱਲ ਘਬਰਾਉਣਾ ਨਹੀਂ ਚਾਹੀਦਾ ਹੈ।ਇਸ ਮੌਕੇ ਪਿੰਡ ਦੇ ਸਰਪੰਚ ਦਲਬੀਰ ਸਿੰਘ ਨੇ ਯਕੀਨ ਦਿਵਾਇਆ ਕਿ ਉਹ ਜਲਦ ਪੂਰੇ ਪਿੰਡ ਅੰਦਰ ਵੈਕਸੀਨ ਲਗਾਉਣ ਨੂੰ ਯਕੀਨੀ ਬਣਾਉਣਗੇ। ਦੋਹਾਂ ਪਿੰਡਾਂ ਦੇ ਸਰਪੰਚਾਂ ਵਲੋਂ ਡਿਪਟੀ ਕਮਿਸ਼ਨਰ ਦਾ ਪਿੰਡ ਵਿਚ ਆ ਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਧੰਨਵਾਦ ਕੀਤਾ ਗਿਆ।ਇਸ ਮੌਕੇ ਡਾ. ਹਰਭਜਨ ਰਾਮ ਸਿਵਲ ਸਰਜਨ, ਡਾ. ਅਰਵਿੰਦ ਮਨਚੰਦਾ ਜਿਲਾ ਟੀਕਾਕਰਨ ਅਫਸਰ, ਗੁਰਜੀਤ ਸਿੰਘ ਬੀਡੀਪੀਓ ਕਲਾਨੋਰ, ਸੁਖਜਿੰਦਰ ਸਿੰਘ ਬੀਡੀਪੀਓ ਕਾਹਨੂੰਵਾਨ, ਪਿੰਡ ਸਹਾਰੀ ਦੇ ਸਪਪੰਚ ਕੁਲਦੀਪ ਸਿੰਘ, ਪਿੰਡ ਮੋਚਪੁਰ ਦੇ ਸਰਪੰਚ ਦਲਬੀਰ ਸਿੰਘ ਆਦਿ ਮੋਜੂਦ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD