Sunday, 12 May 2024

 

 

ਖ਼ਾਸ ਖਬਰਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ

 

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ਵਿੱਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ: ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਘੱਟੋ-ਘੱਟ 2 ਲੱਖ ਵੈਕਸੀਨ ਪ੍ਰਤੀ ਦਿਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਿਹਾ

 Balbir Singh Sidhu, Health and Family Welfare Minister, Punjab Government, Government of Punjab, Punjab Fights Corona, Coronavirus, COVID 19, Covaxin, Covishield, Covid-19  Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਚੰਡੀਗੜ੍ਹ , 24 Jun 2021

ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ  ਸੰਭਵ ਯਤਨ ਕੀਤੇ ਜਾ ਰਹੇ ਹਨ ,ਪਰ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਕੋਵਿਡ -19 ਟੀਕਿਆਂ ਦੀ ਘੱਟ ਸਪਲਾਈ ਕਾਰਨ ਟੀਕਾਕਰਣ ਮੁਹਿੰਮ ਕਾਫੀ ਪ੍ਰਭਾਵਿਤ ਹੋਈ ਹੈ।ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕੇ ਦੀ ਅਸੰਤੁਲਿਤ ਸਪਲਾਈ ਨੇ ਵੱਡੇ ਪੱਧਰ ‘ਤੇ ਟੀਕਾਕਰਣ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ ਜਦਕਿ ਪੰਜਾਬ ਕੋਲ ਪ੍ਰਤੀ ਦਿਨ ਤਿੰਨ ਲੱਖ ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਵਾਲਾ ਬੁਨਿਆਦੀ ਢਾਂਚਾ ਮੌਜੂਦ ਹੈ।ਸ. ਸਿੱਧੂ ਨੇ ਕਿਹਾ ਕਿ ਟੀਕਾਕਰਣ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਜਿਵੇਂ ਮੱਧ ਪ੍ਰਦੇਸ਼ , ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਰਫ਼ਤਾਰ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਮੱਦ ਪ੍ਰਦੇਸ਼ ਵਿੱਚ ਔਸਤਨ ਪ੍ਰਤੀ ਦਿਨ ਟੀਕਾਕਰਣ 1.75 ਲੱਖ  ਸੀ ਅਤੇ 21 ਜੂਨ ਨੂੰ ਇਹ ਅੰਕੜਾ ਹੈਰਾਨੀਜਨਕ ਢੰਗ ਨਾਲ ਵਧਕੇ 17 ਲੱਖ ਹੋ ਗਿਆ ਅਤੇ ਜੋ ਕਿ ਕੁੱਲ 9 ਗੁਣਾ ਵਾਧਾ ਬਣਦਾ ਹੈ ਅਤੇ ਕੇਂਦਰ  ਵਲੋਂ ਸੂਬਿਆਂ ਨੂੰ ਵੈਕਸੀਨ ਦੀ ਵੰਡ ਵਿੱਚ ਕੀਤੇ ਜਾ ਰਹੇ ਪੱਖਪਾਤ ਨੂੰ ਬੇਨਕਾਬ ਕਰਦਾ ਹੈ।ਸ੍ਰੀ ਸਿੱਧੂ ਨੇ ਕਿਹਾ ਕਿ ਮੱਧ ਪ੍ਰਦੇਸ਼ ਪ੍ਰਤੀ ਦਿਨ 1,70,000 ਖੁਰਾਕ ਪ੍ਰਾਪਤ ਕਰ ਰਿਹਾ ਹੈ ਜਦਕਿ ਪੰਜਾਬ ਨੂੰ 1 ਜੂਨ ਤੋਂ 24 ਜੂਨ ਤੱਕ ਸਿਰਫ 16 ਲੱਖ ਖੁਰਾਕਾਂ ਪ੍ਰਾਪਤ ਹੋਈਆਂ । ਰਾਜਾਂ ਵਿਚ ਮੰਗ ਅਤੇ ਸਪਲਾਈ ਵਿਚਲਾ ਪਾੜਾ ਚਿੰਤਾ ਦਾ ਵਿਸ਼ਾ ਹੈ ਅਤੇ ਟੀਕਿਆਂ ਦੀ ਬਰਾਬਰ ਵੰਡ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਣ ਮੁਹਿੰਮ ਦੀ ਸਫਲਤਾ ਲਈ ਬਹੁਤ ਮਹੱਤਵਪੂਰਨ ਹੈ।ਇਸੇ ਤਰਾਂ ਹਰਿਆਣਾ ਵਰਗੇ ਸੂਬੇ ਵਿੱਚ ਵਾਧੂ ਸਪਲਾਈ ਕਾਰਨ ਟੀਕਾਕਰਣ ਵਿੱਚ 7.14 ਗੁਣਾ ਵਾਧਾ ਹੋਇਆ ਹੈ ਅਤੇ ਕਰਨਾਟਕ ਵਿੱਚ ਇਹ ਵਾਧਾ 5.50, ਆਸਾਮ-5, ਉੱਤਰਾਖੰਡ-3.80, ਹਿਮਾਚਲ ਪ੍ਰਦੇਸ਼-3, ਉੱਤਰ ਪ੍ਰਦੇਸ਼-2.29 ਅਤੇ ਗੁਜਰਾਤ-2.5 ਵਿੱਚ ਹੈ।ਉਹਨਾਂ ਅੱਗੇ ਦੱਸਿਆ ਕਿ ਟੀਕਾਕਰਣ ਮੁਹਿੰਮ ਦੀ ਸਫਲਤਾ ਮੁੱਖ ਤੌਰ ਤੇ ਟੀਕੇ ਦੀ ਸਪਲਾਈ ਤੇ ਨਿਰਭਰ ਕਰਦੀ ਹੈ। ਮਈ ਮਹੀਨੇ ਵਿੱਚ ਪੰਜਾਬ ਨੂੰ ਟੀਕੇ ਦੀਆਂ ਸਿਰਫ 17 ਲੱਖ ਖੁਰਾਕਾਂ ਪ੍ਰਾਪਤ ਹੋਈਆਂ ਸੀ ਜੋ ਕਿ ਬਹੁਤ ਘੱਟ ਗਿਣਤੀ ਬਣਦੀ ਹੈ ਜਦਕਿ ਭਾਰਤ ਸਰਕਾਰ ਵਲੋਂ ਜੂਨ ਮਹੀਨੇ ਵਿੱਚ 21 ਲੱਖ ਖੁਰਾਕਾਂ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਪਰ ਹੁਣ ਤੱਕ ਕੇਂਦਰ ਸਰਕਾਰ ਨੇ ਸਿਰਫ 16 ਲੱਖ ਖੁਰਾਕਾਂ ਹੀ ਮੁਹੱਈਆ ਕਰਵਾਈਆਂ ਹਨ ਜੋ ਦਰਸਾਉਂਦਾ ਹੈ ਕਿ ਟੀਕੇ ਦੀ ਸੀਮਤ ਸਪਲਾਈ ਪੰਜਾਬ ਵਿਚ ਟੀਕਾਕਰਣ ਮੁਹਿੰਮ ਨੂੰ ਵੱਡੇ ਰੂਪ ਵਿੱਚ ਪ੍ਰਭਾਵਿਤ ਕਰ ਰਹੀ ਹੈ।ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਦੇ ਮੁੱਦੇ ਨੂੰ ਚੁੱਕਦਿਆਂ ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਨੂੰ ਘੱਟੋ-ਘੱਟ 2 ਲੱਖ ਟੀਕੇ ਪ੍ਰਤੀ ਦਿਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਦਸਤਕ ਤੋਂ ਪਹਿਲਾਂ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ।    

 

Tags: Balbir Singh Sidhu , Health and Family Welfare Minister , Punjab Government , Government of Punjab , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD