Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ‘ਚ ‘ਹੈਪੀਨੇਸ ਪ੍ਰੋਗਰਾਮ‘ ਸੁਰੂ ਕਰਨ ਦੀ ਯੋਜਨਾ

ਪ੍ਰੋਗਰਾਮ ਨੂੰ ਜਲਦ ਆਰੰਭ ਕਰਨ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਜਾਵੇਗੀ ਮੁਲਾਕਾਤ - ਸੁਖਵਿੰਦਰ ਸਿੰਘ ਬਿੰਦਰਾ

  Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB

Web Admin

Web Admin

5 Dariya News

ਲੁਧਿਆਣਾ , 24 Jun 2021

Last updated on: Jun 24, 2021, 00:00 IST

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਹੈ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵੱਲ ਲਿਜਾਣ ਅਤੇ ਉਨ੍ਹਾਂ ਦੇ ਤਣਾਅ ਨੂੰ ਦੂਰ ਕਰਨ ਵਿੱਚ ਸਹਿਯੋਗ ਲਈ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ ਲਈ ਇੱਕ ਵਿਸ਼ੇਸ਼ ‘ਹੈਪੀਨੇਸ ਪ੍ਰੋਗਰਾਮ‘ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ ਅਤੇ ਭਰੋਸਾ ਦਿੱਤਾ ਕਿ ਇਸ ਪ੍ਰੋਗਰਾਮ ਨੂੰ ਜਲਦ ਤੋਂ ਜਲਦ ਆਰੰਭ ਕੀਤਾ ਜਾਵੇਗਾ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਇਹ ਗੱਲ ਅੱਜ ਸਥਾਨਕ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਆਨ ਲਾਈਨ ਈਵੈਂਟ, ਹੈਪੀਨੈਸ ਮਾਰਕੀਟ ਮੌਕੇ ਸ਼ਿਰਕਤ ਕਰਦਿਆਂ ਕਹੀ। ਪੀ.ਵਾਈ.ਡੀ.ਬੀ. ਦੇ ਚੇਅਰਮੈਨ ਇਸ ਸਮਾਰੋਹ ਦੇ ਮੁੱਖ ਮਹਿਮਾਨ ਸਨ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਂਹੈਪੀਨੈਸ ਮਾਰਕੀਟ‘ ਦਾ ਵਿਚਾਰ ਹਰੇਕ ਵਿੱਚ ਸਕਾਰਾਤਮਕਤਾ ਅਤੇ ਖੁਸ਼ਹਾਲੀ ਫੈਲਾਉਣ ਲਈ ਸਿਰਜਣਾਤਮਕ ਵਿਚਾਰ ਪੇਸ਼ ਕਰਨਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਦਿ੍ਰਸ਼ ਵਿੱਚ ਜਿਥੇ ਚੱਲ ਰਹੀ ਕੋਵਿਡ ਮਹਾਂਮਾਰੀ ਕਾਰਨ ਹਰ ਕੋਈ ਪ੍ਰਭਾਵਿਤ ਹੋ ਰਿਹਾ ਹੈ, ਉਥੇ ਸਾਡੀ ਨੌਜਵਾਨ ਪੀੜੀ ਵੀ ਤਣਾਅ ਵਿੱਚ ਹੈ। ਉਨ੍ਹਾਂ ਕਿਹਾ ਕਿ ਇੱਕ ‘ਹੈਪੀਨੇਸ ਪ੍ਰੋਗਰਾਮ‘ ਵਿਸ਼ੇਸ਼ ਤੌਰ ‘ਤੇ ਪੀ.ਵਾਈ.ਡੀ.ਬੀ. ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਨੌਜਵਾਨਾਂ ਨੂੰ ਤਣਾਅਮੁਕਤ ਕਰਨ ਦਾ ਕੰਮ ਕਰਦਾ ਹੈ।

ਉਨ੍ਹਾ ਕਿਹਾ ਕਿ ਅੰਦਰੂਨੀ ਖੁਸ਼ਹਾਲੀ ਸਾਨੂੰ ਨਵੇਂ ਵਿਚਾਰਾਂ ਦੀ ਪੜਚੋਲ ਕਰਨ ਦੀ ਅਗਵਾਈ ਕਰਦੀ ਹੈ ਅਤੇ ਮਾਨਸਿਕ ਤੰਦਰੁਸਤੀ ਮੌਜੂਦਾ ਜੀਵਨ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੀ ਹੈ. ਉਨ੍ਹਾਂ ਕਾਲਜ ਦੇ ਪਿ੍ਰੰਸੀਪਲ ਅਤੇ ਪ੍ਰਬੰਧਕੀ ਟੀਮ ਨੂੰ ਅਜਿਹੇ ਸ਼ਾਨਦਾਰ ਸਮਾਗਮ ਲਈ ਵਧਾਈ ਦਿੱਤੀ।ਕਾਲਜ ਦੇ ਪਿ੍ਰੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਚਾਰਾਂ ਬਾਰੇ ਚਾਨਣਾ ਪਾਇਆ ਜੋ ਨੌਜਵਾਨਾਂ ਵਿੱਚ ਖੁਸ਼ਹਾਲੀ ਲਿਆਉਣਗੇ। ਉਨ੍ਹਾਂ ਦੱਸਿਆ ਕਿ ਮਨੁੱਖ ਪਰਮ ਪਿਤਾ ਪ੍ਰਮਾਤਮਾ ਦੀ ਸਭ ਤੋਂ ਖੂਬਸੂਰਤ ਰਚਨਾ ਹੈ ਅਤੇ ਆਪਣੀ ਕਿਸਮਤ ਦਾ ਮਾਲਕ ਖੁਦ ਹੈ।ਇਸ ਸ਼ੋਅ ਦੇ ਜੱਜ ਰਸ਼ਮੀ ਗਰੋਵਰ, ਐਸੋਸੀਏਟ ਪ੍ਰੋਫੈਸਰ (ਸੇਵਾ ਮੁਕਤ) ਇੰਗਲਿਸ਼ ਵਿਭਾਗ, ਗੌਰਮਿੰਟ ਕਾਲਜ ਫਾਰ ਗਰਲਜ਼, ਲੁਧਿਆਣਾ, ਡਾ.ਅਦਿਤੀ ਸਤੀਜਾ ਮਨੋਵਿਗਿਆਨ ਵਿਭਾਗ ਦੀ ਮੁਖੀ, ਖਾਲਸਾ ਕਾਲਜ ਫਾਰ ਵੂਮੈਨ ਅਤੇ ਡਾ. ਜਸਪ੍ਰੀਤ ਕੌਰ, ਸ੍ਰੀ ਅਰੋਬਿੰਦੋ ਕਾਲਜ ਆਫ਼ ਕਾਮਰਸ ਐਂਡ ਮੈਨੇਜਮੈਂਟ ਦੀ ਸਹਾਇਕ ਪ੍ਰੋਫੈਸਰ ਸਨ।ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਨਾਲ ਹੋਈ। ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਨ ਲਾਏ. ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਕੁਲ 23 ਟੀਮਾਂ ਨੇ ਭਾਗ ਲਿਆ ਅਤੇ ਥੀਮਾਂ ਦੇ ਅਧਾਰ ਤੇ ਵੱਖ-ਵੱਖ ਗਤੀਵਿਧੀਆਂ ‘ਤੇ ਪ੍ਰਦਰਸ਼ਨ ਕੀਤਾ।

ਸਮਾਗਮ ਦੇ ਜੇਤੂ :

ਪਹਿਲਾ ਸਥਾਨ - ਅਸ਼ਮੀਤ ਕੌਰ, ਏਕਜੋਤ ਕੌਰ, ਅਦਿਤੀ ਡਾਬਰਾਲ, ਸਰਕਾਰੀ ਕਾਲਜ (ਲੜਕੀਆਂ), ਲੁਧਿਆਣਾ ਤੋਂ

ਦੂਜਾ - ਸ਼ਿਵਾਨੀ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ ਤੋਂ

ਤੀਜਾ - ਗੁਰਨੂਰ ਕੌਰ ਸੰਧੂ - ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ

ਕੰਸੋਲੇਸ਼ਨ ਪੁਰਸਕਾਰ - ਸਰਕਾਰੀ ਗ੍ਰਹਿ ਵਿਗਿਆਨ ਕਾਲਜ ਸੈਕਟਰ - 10, ਚੰਡੀਗੜ੍ਹ ਤੋਂ ਮੁਸਕਾਨ ਸ਼ਰਮਾ ਅਤੇ

ਜਸਕਿਰਨ ਕੌਰ, ਸੰਮਤੀ ਸਰਕਾਰੀ ਕਾਲਜ ਆਫ਼ ਸਾਇੰਸ ਰਿਸਰਚ ਐਂਡ ਐਜੂਕੇਸ਼ਨ, ਜਗਰਾਉਂ ਤੋਂ।    

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD