Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਕੋਵਿਡ ਟੀਕਾਕਰਨ ਤੋਂ ਖੁੰਝੇ ਸਿਹਤ ਕਾਮਿਆਂ ਤੇ ਪਰਿਵਾਰਕ ਮੈਂਬਰਾਂ ਨੂੰ ਵੈਕਸੀਨ ਲਾਉਣ ਦੇ ਹੁਕਮ

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਕੀਤੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਹਸਪਤਾਲਾਂ ਦੀਆਂ ਸਹੂਲਤਾਂ ਵਿੱਚ ਕੀਤਾ 25 ਫੀਸਦ ਵਾਧਾ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 24 Jun 2021

Last updated on: Jun 24, 2021, 00:00 IST

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੇ ਹਮਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ ਨੂੰ ਟੀਕਾ ਲਵਾਉਣ ਤੋਂ ਖੁੰਝ ਗਏ ਸਿਹਤ ਸੰਭਾਲ ਕਾਮਿਆਂ ਅਤੇ ਉਨਾਂ ਦੇ ਪਰਿਵਾਰਾਂ ਦਾ ਤੁਰੰਤ ਟੀਕਾਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਰਾਜ ਵਿਚ ਮੌਜੂਦਾ ਸਿਹਤ ਸਹੂਲਤਾਂ ਵਿੱਚ ਸਥਾਈ ਅਤੇ ਲੋੜ ਅਨੁਸਾਰ ਸੁਧਾਰ ਕਰਨ ‘ਤੇ ਵੀ ਜ਼ੋਰ ਦਿੱਤਾ।ਸੂਬੇ ਦੇ ਚਾਰ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨਾਲ ਨਜਿੱਠਣ ਸਬੰਧੀ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਹਰੇਕ ਮੈਡੀਕਲ ਕਾਲਜ ਦੀਆਂ ਸਿਹਤ ਸਹੂਲਤਾਂ ਵਿੱਚ 25 ਫੀਸਦੀ ਤੱਕ ਦਾ ਵਾਧਾ ਕੀਤਾ ਗਿਆ ਹੈ ਜਿਸ ਤਹਿਤ ਮਾਰੂ ਵਾਇਰਸ ਦੇ ਸੰਭਾਵਿਤ ਵਾਧੇ ਨੂੰ ਪ੍ਰਭਾਵੀ ਢੰਗ ਨਾਲ ਠੱਲਣ ਲਈ  1,430 ਤੋਂ ਵੱਧ ਲੈਵਲ -2  ਬੈੱਡ, 700 ਤੋਂ ਵੱਧ ਲੈਵਲ -3 ਬੈੱਡਾਂ ਸਮੇਤ ਬੱਚਿਆਂ ਦੇ ਇਲਾਜ ਲਈ 262  ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ।ਉਨਾਂ ਕਿਹਾ ਕਿ ਭਵਿੱਖ ਦੀ ਮੰਗ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬੇ ਦੇ ਚਾਰ ਮੈਡੀਕਲ ਕਾਲਜਾਂ ਲਈ 20 ਕਰੋੜ ਰੁਪਏ ਤੋਂ ਵੱਧ ਦਾ ਵਾਧੂ ਸਾਜ਼ੋ-ਸਮਾਨ ਖਰੀਦਿਆ ਜਾ ਰਿਹਾ ਹੈ।ਇਸ ਔਖੀ ਘੜੀ ਦੌਰਾਨ ਡਟ ਕੇ ਕੰਮ ਕਰਨ ਵਾਲੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ  ਦੀ ਪਿੱਠ ਥਾਪੜਦਿਆਂ ਮੁੱਖ ਸਕੱਤਰ ਨੇ ਦੋਵਾਂ ਵਿਭਾਗਾਂ ਨੂੰ ਟਰਸ਼ਰੀ ਕੇਅਰ ਸਹੂਲਤਾਂ, ਜੋ ਕਿ ਬੱਚਿਆਂ, ਫੰਗਲ ਇਨਫੈਕਸ਼ਨ, ਆਕਸੀਜਨ ਸਪਲਾਈ, ਮਨੁੱਖੀ ਸਰੋਤਾਂ,  ਦਵਾਈਆਂ ਦੇ ਭੰਡਾਰ, ਹੋਰ ਲੋੜੀਂਦੀਆਂ ਵਸਤਾਂ ਅਤੇ ਟੈਸਟਿੰਗ ਸਹੂਲਤਾਂ ਆਦਿ ਨਾਲ ਸੰਬੰਧਤ ਹਨ, ਨੂੰ ਹੋਰ ਅਪਗ੍ਰੇਡ ਕਰਨ ਅਤੇ ਵਧਾਉਣ ਲਈ ਵੀ ਕਿਹਾ ਹੈ ਤਾਂ ਜੋ ਸਮਾਂ ਰਹਿੰਦਿਆਂ ਸੂਬੇ ਨੂੰ ਕੋਵਿਡ ਦੀ ਤੀਜੀ ਲਹਿਰ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।

ਓਹਨਾਂ ਨੇ ਮੈਡੀਕਲ ਕਾਲਜਾਂ ਵਿੱਚ ਢੁਕਵੀਂ ਮੈਡੀਕਲ ਆਕਸੀਜਨ ਤਿਆਰ ਕਰਨ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਇੱਥੋਂ ਆਕਸੀਜਨ ਕੰਨਸਨਟ੍ਰੇਟਰ ਦੂਜੇ ਖੇਤਰੀ  ਹਸਪਤਾਲਾਂ ਵਿਚ ਭੇਜਿਆ ਜਾ ਸਕੇ।ਸ੍ਰੀਮਤੀ ਮਹਾਜਨ ਨੇ ਚੱਲ ਰਹੀ ਭਰਤੀ ਪ੍ਰਕਿਰਿਆ ਰਾਹੀਂ ਮਾਹਿਰ ਡਾਕਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਨੂੰ ਤਰਜੀਹ ਦੇਣ ਲਈ ਵੀ ਕਿਹਾ ਅਤੇ ਅਗਲੇ ਕੁਝ ਹਫਤਿਆਂ ਵਿੱਚ ਉਹ ਇਸ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨੇਪਰੇ ਚੜਾਉਣ ਲਈ ਆਸਵੰਦ ਹਨ।ਮੀਟਿੰਗ ਵਿੱਚ ਦੂਜੀ ਕੋਵਿਡ ਲਹਿਰ ਦੌਰਾਨ ਮਹਿਸੂਸ ਕੀਤੀ ਗਈ ਬਾਇਓਮੈਡੀਕਲ ਇੰਜੀਨੀਅਰਿੰਗ ਸਰਵਿਸਿਜ਼ ਡਿਵੀਜਨ ਦੀ ਲੋੜ ਸਬੰਧੀ  ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਤੋਂ ਬਾਅਦ ਭਵਿੱਖ ਵਿੱਚ ਮੈਡੀਕਲ ਉਪਕਰਣਾਂ ਦੀ ਸਾਂਭ-ਸੰਭਾਲ ਲਈ ਇੱਕ ਸੁਚਾਰੂ ਨੀਤੀ ਬਣਾਈ ਜਾ ਰਹੀ ਹੈ।ਹਰੇਕ ਹਸਪਤਾਲ ਵਿੱਚ ਮੈਡੀਕਲ ਆਕਸੀਜਨ ਪਲਾਂਟ ਲਗਾਉਣ ਅਤੇ ਉਪਲਬਧ ਬਿਜਲੀ ਸਪਲਾਈ ਦੇ ਚੱਲ ਰਹੇ ਕੰਮ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਬੁਨਿਆਦੀ ਢਾਂਚੇ ਦੇ ਵਾਧੇ ਅਤੇ ਭਰਤੀਆਂ ਵਿੱਚ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਵੱਖ-ਵੱਖ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਵੀ ਉਜਾਗਰ ਕੀਤਾ ਗਿਆ।ਮੀਟਿੰਗ ਵਿੱਚ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ , ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ , ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ ਤਿਵਾੜੀ, ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਸਲਾਹਕਾਰ ਡਾ: ਕੇ ਕੇ ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ,  ਮੈਡੀਕਲ ਸਿਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਸਮੇਤ ਚਾਰ ਸਰਕਾਰੀ ਮੈਡੀਕਲ ਕਾਲਜਾਂ ਅੰਮਿ੍ਰਤਸਰ, ਪਟਿਆਲਾ, ਫਰੀਦਕੋਟ ਅਤੇ ਮੁਹਾਲੀ ਦੇ ਮੁਖੀ ਅਤੇ ਸੀਨੀਅਰ ਡਾਕਟਰ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD