Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਕਰਜਾ ਮੁਆਫੀ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ ਹੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਹੋਵੇਗੀ

Sunder Sham Arora, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Hoshiarpur, Bhagat Kabir Chair, Bhagat Kabir Bhawan, Sushil Kumar Rinku, Sant Kabir, Bhagat Kabir

Web Admin

Web Admin

5 Dariya News

ਜਲੰਧਰ , 24 Jun 2021

Last updated on: Jun 24, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ।ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਕਰਜਾ ਰਾਹਤ ਸਕੀਮ ਤਹਿਤ ਬੇਜ਼ਮੀਨੇ ਖੇਤ ਕਾਮਿਆਂ ਨੂੰ ਛੇਤੀ 560 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਏਗੀ।15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਿਰਕਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਤ ਕਬੀਰ ਜੀ ਦੀ ਯਾਦ ਵਿਚ ਸਥਾਪਤ ਕੀਤੀ ਜਾਣ ਵਾਲੀ ਚੇਅਰ ਵੱਲੋਂ ਮਹਾਨ ਕਵੀ ਦੇ ਜੀਵਨ ਅਤੇ ਫਿਲਾਸਫੀ ਬਾਰੇ ਖੋਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਤ ਕਬੀਰ ਭਵਨ 0.77 ਏਕੜ ਰਕਬੇ ਵਿਚ ਬਣਾਇਆ ਜਾਵੇਗਾ ਜਿਸ ਵਿੱਚੋਂ 13000 ਸੁਕੇਅਰ ਫੁੱਟ ਕਵਰਡ ਰਕਬੇ ਵਿੱਚ 500 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲਾ ਕਮਿਊਨਿਟੀ ਹਾਲ ਹੋਵੇਗਾ। ਉਨ੍ਹਾਂ ਦੱਸਿਆ ਕਿ 10 ਕਰੋੜ ਰੁਪਏ ਵਿੱਚੋਂ 3 ਕਰੋੜ ਰੁਪਏ ਭਵਨ ਦੇ ਨਿਰਮਾਣ ਉਤੇ ਜਦਕਿ 7 ਕਰੋੜ ਜ਼ਮੀਨ ਦੀ ਕੀਮਤ ਉਤੇ ਖਰਚ ਕੀਤੇ ਜਾਣਗੇ। ਜਲੰਧਰ ਵਿਖੇ ਹੋਏ ਰਾਜ ਪੱਧਰੀ ਸਮਾਗਮ ਵਿਚ ਇੱਥੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੁੰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ਨੂੰ ਸਹੀ ਮਾਅਨਿਆਂ ਵਿਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਕਿ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਗਤ ਜੀ ਦੀ ਬਾਣੀ ਵਿਚ ਪਿਆਰ, ਸ਼ਾਂਤੀ ਅਤੇ ਸਦਭਾਵਨਾ ਦੇ ਸਦੀਵੀ ਸੰਦੇਸ਼ ਦਾ ਜਿਕਰ ਕੀਤਾ ਜੋ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਨੇ ਆਪਣੇ ਜੀਵਨ ਦਾ ਮੁੱਢਲਾ ਸਮਾਂ ਇਕ ਮੁਸਲਿਮ ਪਰਿਵਾਰ ਵਿਚ ਬਤੀਤ ਕੀਤਾ, ਉਹ ਹਿੰਦੂ ਸੰਤ ਰਾਮਾਨੰਦ ਜੀ ਪਾਸੋਂ ਬਹੁਤ ਪ੍ਰਭਾਵਿਤ ਹੋਏ ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉਤੇ ਡੂੰਘਾ ਅਸਰ ਪਿਆ ਸੀ। ਉਨ੍ਹਾਂ ਨੇ ਲੋਕਾਂ ਨੂੰ ਮਹਾਨ ਸੰਤ ਜੀ ਵੱਲੋਂ ਦਿਖਾਏ ਮਾਰਗ ਉਤੇ ਚੱਲਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਭਗਤ ਕਬੀਰ ਜੀ ਦੀ ਫਿਲਾਸਫੀ ਉਚੇ ਚਲਦੇ ਹੋਏ ਉਨ੍ਹਾਂ ਦੀ ਸਰਕਾਰ ਵੱਲੋਂ ਕਮਜੋਰ ਤਬਕਿਆਂ ਲਈ ਚਲਾਈਆਂ ਵੱਖ-ਵੱਖ ਭਲਾਈ ਸਕੀਮ ਦਾ ਵੀ ਜਿਕਰ ਕੀਤਾ। ਇਨ੍ਹਾਂ ਪਹਿਲਕਦਮੀਆਂ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਸ਼ਗਨ ਸਕੀਮ ਅਤੇ ਬੁਢਾਪਾ ਤੇ ਵਿਧਵਾ ਪੈਨਸ਼ਨ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੀਮ ਤਹਿਤ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ ਅਤੇ ਪਹਿਲੀ ਜੁਲਾਈ, 2021 ਤੋਂ ਪੈਨਸ਼ਨ ਦੀ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।

ਪੋਸਟ ਮੈਟ੍ਰਿਕ ਵਜੀਫਾ ਸਕੀਮ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਲ 2020-21 ਦੇ ਅਕਾਦਮਿਕ ਸੈਸ਼ਨ ਦੌਰਾਨ ਸੂਬਾ ਸਰਕਾਰ ਨੇ ਵਜੀਫਾ ਰਾਸ਼ੀ 100 ਫੀਸਦੀ ਜਾਰੀ ਕਰ ਦਿੱਤੀ ਹੈ ਅਤੇ ਪ੍ਰਾਈਵੇਟ ਕਾਲਜਾਂ ਨਾਲ ਬਕਾਇਆ ਅਦਾਇਗੀ ਦਾ ਮਸਲਾ ਵੀ ਸੁਖਾਵੇਂ ਰੂਪ ਵਿਚ ਸੁਲਝਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਨੂੰ ਕਿਸੇ ਵੀ ਵਿਦਿਆਰਥੀ ਦਾ ਰੋਲ ਨੰਬਰ ਨਾ ਰੋਕਣ ਬਾਰੇ ਸਪੱਸ਼ਟ ਤੌਰ ਉਤੇ ਦੱਸ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਇਸ ਸਕੀਮ ਨੂੰ ਇਕਦਮ ਵਾਪਸ ਲੈਣ ਲਈ ਕੇਂਦਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਾਡੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਫੈਸਲੇ ਨਾਲ ਵਿਦਿਆਰਥੀਆਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਡਾ. ਬੀ.ਆਰ ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਜਿਸ ਕਰਕੇ ਭਾਰਤ ਸਰਕਾਰ ਨੂੰ ਵਜੀਫਾ ਸਕੀਮ ਮੁੜ ਬਹਾਲ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਆਪਣਾ 40 ਫੀਸਦੀ ਹਿੱਸਾ ਅਦਾ ਕਰ ਦਿੱਤਾ ਹੈ ਪਰ ਕੇਂਦਰ ਸਰਕਾਰ ਨੇ ਆਪਣੇ ਫੰਡ ਅਜੇ ਜਾਰੀ ਕਰਨੇ ਹਨ।ਮੁੱਖ ਮੰਤਰੀ ਨੇ ਦੱਸਿਆ ਕਿ ਕੋਵਿਡ ਮਹਾਮਾਰੀ ਦੌਰਾਨ ਵਿਦਿਆਰਥੀਆਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ 80 ਫੀਸਦੀ ਵਿਦਿਆਰਥੀਆਂ ਦੀ ਮਦਦ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੇ ਤਹਿਤ 1.75 ਲੱਖ ਲੜਕੇ-ਲੜਕੀਆਂ ਨੂੰ ਸਮਾਰਟਫੋਨ ਮੁਹੱਈਆ ਕਰਵਾਏ ਗਏ ਅਤੇ 2 ਲੱਖ ਹੋਰ ਵਿਦਿਆਰਥੀਆਂ ਨੂੰ ਇਸ ਸਾਲ ਫੋਨ ਦਿੱਤੇ ਜਾਣੇ ਹਨ।ਕਰਜਾ ਰਾਹਤ ਸਕੀਮ ਬਾਰੇ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਾਰਪੋਰੇਸ਼ਨ ਦੇ 50,000 ਰੁਪਏ ਤੱਕ ਦੇ ਸਾਰੇ ਕਰਜੇ ਮੁਆਫ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ ਦੇ ਘਰਾਂ ਨੂੰ 200 ਯੂਨਿਟ ਬਿਜਲੀ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਕਮਜੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਸਥਾਪਤ ਕੀਤੇ ਵੱਖ-ਵੱਖ ਕਮਿਸ਼ਨਾਂ ਅਤੇ ਬੋਰਡਾਂ ਦਾ ਜਿਕਰ ਕੀਤਾ ਜਿਨ੍ਹਾਂ ਵਿਚ ਸਫਾਈ ਕਰਮਚਾਰੀ ਕਮਿਸ਼ਨ, ਰਾਏ ਸਿੱਖ ਭਲਾਈ ਬੋਰਡ, ਵਿਮੁਕਤ ਜਾਤੀ ਭਲਾਈ ਬੋਰਡ, ਬਾਜੀਗਰ ਅਤੇ ਟੱਪਰੀਵਾਸ ਭਲਾਈ ਬੋਰਡ ਅਤੇ ਦਲਿਤ ਵਿਕਾਸ ਬੋਰਡ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਡਹਾਕ ਉਤੇ ਕੰਮ ਕਰ ਰਹੇ 4700 ਤੋਂ ਵੱਧ ਸਫਾਈ ਕਰਮਚਾਰੀਆਂ ਦੀਆਂ ਸੇਵਾਵਾਂ ਛੇਤੀ ਹੀ ਰੈਗੂਲਰ ਕੀਤੀ ਜਾਣਗੀਆਂ ਜਿਸ ਨੂੰ ਮੰਤਰੀ ਮੰਡਲ ਆਪਣੀ ਪ੍ਰਵਾਨਗੀ ਪਹਿਲਾਂ ਹੀ ਦੇ ਚੁੱਕਾ ਹੈ।ਇਸ ਤੋਂ ਪਹਿਲਾਂ ਉਦਯੋਗ ਅਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਲੋਕਾਂ ਨੂੰ ਭਗਤ ਕਬੀਰ ਜੀ ਵੱਲੋਂ ਦਿਖਾਏ ਰਸਤੇ ਉਤੇ ਚੱਲਣ ਦੀ ਅਪੀਲ ਕੀਤੀ ਜਿਨ੍ਹਾਂ ਨੇ ਆਪਣੇ ਸਮੇਂ ਦੌਰਾਨ ਮੌਜੂਦ ਜਾਤੀ ਪ੍ਰਣਾਲੀ ਦੀ ਜੋਰਦਾਰ ਮੁਖਾਲਫ਼ਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਤਿਕਾਰਯੋਗ ਗੁਰੂ ਸਾਹਿਬਾਨ, ਸੰਤਾਂ-ਮਹਾਤਮਾ ਅਤੇ ਹੋਰ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਨਾਲ ਸਬੰਧਤ ਸਮਾਗਮ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਲੀਡਰਸ਼ਿਪ ਦੀ ਸ਼ਲਾਘਾ ਕੀਤੀ।ਇਸ ਦੌਰਾਨ ਜਲੰਧਰ ਪੱਛਮੀ ਤੋਂ ਵਿਧਾਇਕ ਸੁਸ਼ੀਲ ਕੁਮਾਰ ਰਿਕੂੰ ਨੇ ਭਗਤ ਕਬੀਰ ਜੀ ਚੇਅਰ ਅਤੇ ਭਗਤ ਕਬੀਰ ਭਵਨ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਵਿਧਾਇਕ ਦੀ ਅਪੀਲ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਜਲੰਧਰ ਵਿਚ ਔਰਤਾਂ ਲਈ ਵਿਸ਼ੇਸ਼ ਸਪੋਰਟਸ ਪਾਰਕ ਸਥਾਪਤ ਕਰਨ ਦੇ ਸੁਝਾਅ ਉਤੇ ਗੌਰ ਕਰਨ ਲਈ ਆਖਿਆ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Bhagat Kabir Chair , Bhagat Kabir Bhawan , Sushil Kumar Rinku , Sant Kabir , Bhagat Kabir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD