Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜ੍ਹਤ ਲੜਕੀ ਨਾਲ ਕੀਤੀ ਮੁਲਾਕਾਤ

ਪਰਿਵਾਰ ਨੂੰ ਦਿੱਤਾ ਭਰੋਸਾ, ਮਾਮਲਾ ਮੁੱਖ ਮੰਤਰੀ ਦੇ ਧਿਆਨ 'ਚ ਲਿਆਂਦਾ ਜਾਵੇਗਾ

 Manisha Gulati, Punjab State Commission for Women, Jagraon, Ludhiana

Web Admin

Web Admin

5 Dariya News

ਲੁਧਿਆਣਾ , 23 Jun 2021

Last updated on: Jun 23, 2021, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਥਿਤ ਤੌਰ'ਤੇ ਪੁਲਿਸ ਤਸ਼ੱਦਦ ਦੀ ਸ਼ਿਕਾਰ ਪੀੜਤ ਲੜਕੀ ਨਾਲ ਅੱਜ ਜਗਰਾਉਂ ਸਥਿਤ ਉਸ ਦੇ ਘਰ ਵਿਖੇ ਮੁਲਾਕਾਤ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਪੀੜਤ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮੇਂ ਸਿਰ ਹੱਲ ਕਰਨ ਦਾ ਵੀ ਭਰੋਸਾ ਦਿੱਤਾ।ਐਸ.ਐਸ.ਪੀ. ਲੁਧਿਆਣਾ (ਦਿਹਾਤੀ) ਸ. ਚਰਨਜੀਤ ਸਿੰਘ ਸੋਹਲ ਦੇ ਨਾਲ ਅੱਜ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੀੜਤ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਸੀ, ਜਿਸ ਵਿਚ ਇਸ ਲੜਕੀ ਨੂੰ ਸਾਲ 2005 ਵਿਚ ਤਤਕਾਲੀ ਐਸ.ਐਚ.ਓ. ਦੁਆਰਾ ਕਥਿਤ ਤੌਰ 'ਤੇ ਤਸੀਹੇ ਦਿੱਤੇ ਗਏ ਸਨ ਅਤੇ ਨਾਜਾਇਜ਼ ਤੌਰ 'ਤੇ ਨਜ਼ਰਬੰਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਪੁਲਿਸ ਵਿਭਾਗ ਵੱਲੋਂ ਤਤਕਾਲੀ ਐਸ.ਐਚ.ਓ. ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ।ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਚੁੱਕਣਗੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਵਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇ ਪੁਲਿਸ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ, ਤਾਂ ਉਸਦੇ ਖਿਲਾਫ ਬਿਨਾਂ ਕਿਸੇ ਦੇਰੀ ਐਫ.ਆਈ.ਆਰ. ਦਰਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਚਾ ਨਹੀਂ ਹੈ ਅਤੇ ਦੋਸ਼ੀ ਪਾਏ ਜਾਣ 'ਤੇ, ਹਰ ਹੀਲੇ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

 

Tags: Manisha Gulati , Punjab State Commission for Women , Jagraon , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD