Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਸਰਕਾਰ ਵੱਲੋਂ ਪੰਜਾਬ 'ਚ 16. 29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ: ਮੀਤ ਹੇਅਰ

ਪੰਜਾਬ 'ਚ ਇਸ ਸਾਲ ਕੇਵਲ 42 ਬੇਰੁਜਗਾਰਾਂ ਨੂੰ ਮਿਲਿਆ ਬੇਰੁਜਗਾਰੀ ਭੱਤਾ- ਦਿਨੇਸ਼ ਚੱਢਾ

  Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Dinesh Chadha

Web Admin

Web Admin

5 Dariya News

ਚੰਡੀਗੜ੍ਹ , 23 Jun 2021

Last updated on: Jun 23, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ।ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਵਿਧਾਇਕ ਮੀਤ ਹੇਅਰ ਨੇ ਆਰ.ਟੀ.ਆਈ ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖੁਲਾਸਾ ਕਰਦਿਆਂ ਕਿਹਾ ਕਿ ਕਿ ਡਾਇਰੈਕਟਰ ਰੁਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਕੀਤੀ ਜਾਣਕਾਰੀ ਅਨੁਸਾਰ ਘਰ ਘਰ ਰੁਜਗਾਰ ਦੇਣ ਦੇ ਦਾਅਵੇ ਕਰਨ ਵਾਲੀ ਕਾਂਗਰਸ ਸਰਕਾਰ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ 'ਚ 9 ਲੱਖ 97 ਹਜਾਰ 319 ਤਾਂ ਸਿਰਫ ਕਰਜ ਬੈਂਕਾਂ ਦੇ ਕਰਜੇ ਦਿਖਾਏ ਗਏ ਨੇ। ਜਦੋਂ ਕਿ ਕੈਪਟਨ ਸਰਕਾਰ ਇਸ ਦਾਅਵੇ 'ਚ ਪ੍ਰਧਾਨ ਮੰਤਰੀ ਕੁਸਲ ਵਿਕਾਸ ਯੋਜਨਾ , ਪ੍ਰਧਾਨ ਮੰਤਰੀ ਸਕਿਲ ਵਿਕਾਸ ਮਿਸਨ ਅਤੇ ਵੱਖ ਵੱਖ ਕਾਲਜਾਂ ਦੀਆਂ ਪਲੇਸਮੈਂਟਸ 'ਚ ਬੈਠੇ ਵਿਦਿਆਰਥੀਆਂ ਦੀ ਗਿਣਤੀ ਵੀ ਸਾਮਲ ਕੀਤੀ ਗਈ ਹੈ। ਹੋਰ ਤਾਂ ਹੋਰ 16 ਲੱਖ ਨੌਕਰੀਆਂ ਦੇ ਦਾਅਵੇ ਵਿੱਚ ਫੌਜ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਵੀ ਸਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਇਸ ਸਭ ਤੋਂ ਵੱਡੇ ਝੂਠ ਦੀ ਪੋਲ ਸਰੇਆਮ ਖੁਲ੍ਹ ਗਈ ਹੈ। ਉਨ੍ਹਾਂ ਅੱਗੇ ਖੁਲਾਸਾ ਕਰਦਿਆਂ ਦੱਸਿਆ ਕਿ  ਰੁਜਗਾਰ ਮਹਿੰਕਮੇ ਨੇ16 ਲੱਖ ਨੌਕਰੀਆਂ ਹਾਸਲ ਕਰਨ ਵਾਲੇ ਪੰਜਾਬੀਆਂ ਦੇ ਨਾਂਅ ਜਨਤਕ ਕਰਨ ਤੋਂ ਸਾਫ ਇਨਕਾਰ ਕਰ ਦਿੱਤਾ ਹੈ, ਕਿਉਂਕਿ ਜਨਤਕ ਕਰਨ ਨਾਲ ਇਹ ਚੋਰੀ ਫੜੀ ਜਾਵੇਗੀ।ਮੀਤ ਹੇਅਰ ਦੱਸਿਆ ਕਿ ਰੁਜਗਾਰ ਮਹਿਕਮੇ ਨੇ ਆਰ.ਟੀ.ਆਈ ਅਧੀਨ ਜਾਣਕਾਰੀ 'ਚ ਖੁਦ ਹੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਘਰ ਰੁਜਗਾਰ ਘਰ ਘਰ ਰੁਜਗਾਰੇ ਨੂੰ 'ਲਾਅਰਾ' ਦੱਸਿਆ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਸਰਕਾਰ ਵੀ ਮੰਨਦੀ ਹੈ ਕਿ ਘਰ ਘਰ ਰੋਜਗਾਰ ਦੇਣ ਦਾ ਕਾਂਗਰਸ ਪਾਰਟੀ ਨੇ ਨੌਜਵਾਨਾਂ ਨੂੰ 'ਸਿਆਸੀ ਜੁਮਲੇ' ਦੀ ਤਰ੍ਹਾਂ 'ਸਿਆਸੀ ਲਾਅਰਾ' ਹੀ ਲਾਇਆ ਸੀ। ਮੀਤ ਹੇਅਰ ਨੇ ਦੱਸਿਆ ਕਿ  ਭਾਵੇਂ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਲੱਖਾਂ ਲੋਕਾਂ ਦੇ ਰੁਜਗਾਰ ਕਾਰਡ ਬਣਾਏ ਕੇ ਉਨ੍ਹਾਂ ਨੂੰ 2500 ਰੁਪਏ ਬੇਰੁਜਗਾਰੀ ਭੱਤਾ ਦੇਣ ਦੇ ਸੁਪਨੇ ਦਿਖਾਏ ਸਨ, ਪਰ ਆਰ.ਟੀ.ਆਈ ਅਧੀਨ ਮਿਲੀ ਜਾਣਕਾਰੀ ਅਨੁਸਾਰ ਸਾਲ 17 ਵਿੱਚ 134, ਸਾਲ 18 ਵਿੱਚ 212, ਸਾਲ 19 ਵਿੱਚ 97 ਅਤੇ ਸਾਲ 20 ਵਿੱਚ ਕੇਵਲ 42 ਵਿਅਕਤੀਆਂ ਨੂੰ ਬੇਰੁਜਗਾਰੀ ਭੱਤਾ ਦਿੱਤਾ ਹੈ। ਮੀਤ ਹੇਅਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੈਲੰਜ ਕੀਤਾ ਕਿ ਜੇ ਕਾਂਗਰਸ ਸਰਕਾਰ ਨੇ ਪੰਜਾਬ ਦੇ 16 ਲੱਖ ਤੋਂ ਜਅਿਾਦਾ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ, ਤਾਂ ਨੌਕਰੀਆਂ ਦੇਣ ਦੀ ਸਾਰੀ ਜਾਣਕਾਰੀ ਸਰਕਾਰੀ ਵੈਬਸਾਇਟ 'ਤੇ ਜਨਤਕ ਕਰੇ ਤਾਂ ਜੋ ਲੋਕਾਂ ਨੂੰ ਨੌਕਰੀਆਂ ਦੇਣ ਦੇ ਸੱਚ ਦਾ ਪਤਾ ਲੱਗ ਸਕੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Dinesh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD