Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ : ਵਰਿੰਦਰ ਕੁਮਾਰ ਸ਼ਰਮਾ

ਰੈਡ ਕਰਾਸ ਭਵਨ ਵਿਖੇ ਖੂਨਦਾਨ ਕੈਂਪ ਦਾ ਕੀਤਾ ਉਦਘਾਟਨ

DC Ludhiana, Varinder Kumar Sharma, Deputy Commissioner Ludhiana, Blood Camp, Blood Donation Camp, Blood Donation, Red Cross Bhawan, Rehras Sewa Society

Web Admin

Web Admin

5 Dariya News

ਲੁਧਿਆਣਾ , 25 Jun 2021

Last updated on: Jun 25, 2021, 00:00 IST

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡੀ ਸੇਵਾ ਹੈ ਜੋ ਇੱਕ ਵਿਅਕਤੀ ਨਿੱਜੀ ਤੌਰ 'ਤੇ ਸਮਾਜ ਲਈ ਕਰ ਸਕਦਾ ਹੈ ਕਿਉਂਕਿ ਖੂਨਦਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਰਹਿਰਾਸ ਸੇਵਾ ਸੁਸਾਇਟੀ ਵੱਲੋਂ ਸਥਾਨਕ ਰੈਡ ਕਰਾਸ ਭਵਨ ਵਿਖੇ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਦੇ ਨੌਜਵਾਨਾਂ ਨੇ ਹਰ ਖੇਤਰ ਵਿੱਚ ਹਮੇਸ਼ਾਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਖ਼ੂਨਦਾਨ ਕੈਂਪਾਂ ਵਿੱਚ ਵੀ ਵੱਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋਕਿ ਮਨੁੱਖਤਾ ਦੀ ਸੱਚੀ ਸੇਵਾ ਹੈ.ਉਨ੍ਹਾਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ, ਜੋ ਕਿ ਇੱਕ ਸਿਹਤਮੰਦ ਬਲੱਡ ਬੈਂਕ ਬਣਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦਾ ਹੈ.ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਨੌਜਵਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਹਰ ਖੂਨਦਾਨ ਕਰਨ ਵਾਲਾ ਵਿਅਕਤੀ ਹੀਰੋ ਹੁੰਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਨਿਯਮਤ ਰੂਪ ਵਿੱਚ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਆਪਣੇ ਸਾਥੀਆਂ ਨੂੰ ਨਿਯਮਿਤ ਸਵੈਇੱਛੁਕ ਖੂਨ ਦਾਨੀ ਬਣਨ ਲਈ ਪ੍ਰੇਰਿਤ ਕਰਨ ਲਈ ਕਿਹਾ ਤਾਂ ਜੋ ਰੁਟੀਨ ਅਤੇ ਐਮਰਜੈਂਸੀ ਇਲਾਜ ਲਈ ਲੋੜੀਂਦੇ ਖੂਨ ਦੇ ਭੰਡਾਰ ਨੂੰ ਪੱਕਾ ਕੀਤਾ ਜਾ ਸਕੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਕ ਵਿਅਕਤੀ ਦੁਆਰਾ ਦਾਨ ਕੀਤੇ ਖੂਨ ਦੀ ਹਰ ਬੂੰਦ ਇਕ ਜਾਨ ਬਚਾ ਸਕਦੀ ਹੈ।ਇਸ ਕੈਂਪ ਦੌਰਾਨ ਸ਼ਹਿਰ ਦੇ 25 ਦੇ ਕਰੀਬ ਨੌਜਵਾਨਾਂ ਨੇ ਖੂਨਦਾਨ ਕੀਤਾ।ਇਸ ਮੌਕੇ ਰੈਡ ਕਰਾਸ ਦੇ ਸਕੱਤਰ ਬਲਬੀਰ ਚੰਦ ਐਰੀ, ਰਹਿਰਾਸ ਸੇਵਾ ਸੁਸਾਇਟੀ ਦੇ ਨੁਮਾਇੰਦੇ ਸੁਖਮਿੰਦਰ ਸਿੰਘ ਕੈਰੋਂ, ਹਰਦੀਪ ਪਾਲ, ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਵਿਦਿਆਰਥੀ ਮਾਧਵੀ ਸ਼ਰਮਾ ਅਤੇ ਪ੍ਰਤਿਭਾ ਸ਼ਰਮਾ, ਆਤਮ ਦੇਵਕੀ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਰਸ਼ਿਤ ਕਲੋਤਰਾ ਅਤੇ ਹੋਰ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Blood Camp , Blood Donation Camp , Blood Donation , Red Cross Bhawan , Rehras Sewa Society

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD