Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰੈੱਡ ਕਰਾਸ ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਸਹਾਇਤਾ ਉਪਕਰਨਾਂ ਦੀ ਵੰਡ

480 ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ 65 ਲੱਖ ਰੁਪਏ ਦੇ ਸਹਾਇਤਾ ਉਪਕਰਨ ਉਪਲਬਧ ਕਰਵਾਏ ਜਾਣਗੇ : ਏ.ਡੀ.ਸੀ.

 Punjab Admin, Red Cross, Patiala

Web Admin

Web Admin

5 Dariya News

ਪਟਿਆਲਾ , 25 Jun 2021

Last updated on: Jun 25, 2021, 00:00 IST

ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ ਜ਼ਿਲ੍ਹਾ ਅੰਗਹੀਣਤਾ ਮੁੜਬਸੇਵਾ ਕੇਂਦਰ ਪਟਿਆਲਾ ਵੱਲੋਂ ਇੰਜੀਨੀਅਰਜ਼ ਇੰਡੀਆ ਲਿਮਟਿਡ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗਜਨ ਵਿਅਕਤੀਆਂ ਨੂੰ ਸੀ.ਐਸ.ਆਰ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਦੇ ਪਹਿਲੇ ਗੇੜ 'ਚ ਬਲਾਕ ਘਨੌਰ ਦੇ 150 ਦੇ ਕਰੀਬ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਲਗਭਗ 16.5 ਲੱਖ ਰੁਪਏ ਦੇ ਸਾਮਾਨ ਦੀ ਵੰਡ ਕੀਤੀ ਗਈ।ਡੀ.ਡੀ.ਆਰ.ਸੀ. ਪਟਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮੋਟਰਾਈਜ਼ਡ ਟਰਾਈ ਸਾਈਕਲ, ਟਰਾਈ ਸਾਈਕਲ, ਵੀਲ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਣ ਵਿਅਕਤੀਆਂ ਨੂੰ ਸਮਾਰਟ ਫੋਨ, ਦਿਵਿਆਂਗ ਬੱਚਿਆਂ ਲਈ ਐਮ.ਆਰ. ਕਿੱਟਾਂ, ਚੱਲਣ ਫਿਰਨ ਤੋਂ ਅਸਮਰਥ ਵਿਅਕਤੀਆਂ ਨੂੰ ਬਸਾਖੀਆ ਅਤੇ ਕੈਲੀਪਰ ਆਦਿ ਦੀ ਵੰਡ ਕੀਤੀ।ਇਸ ਮੌਕੇ ਏ.ਡੀ.ਸੀ. ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ  ਕਮ- ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਦੀ ਸਰਪ੍ਰਸਤੀ ਹੇਠ ਫਰਵਰੀ 2021 'ਚ ਪਟਿਆਲਾ ਜ਼ਿਲ੍ਹੇ ਅੰਦਰ ਸਮਾਣਾ, ਪਾਤੜਾਂ, ਨਾਭਾ, ਘਨੌਰ, ਰਾਜਪੁਰਾ, ਭੂਨਰਹੇੜੀ, ਨਾਭਾ ਅਤੇ ਪਟਿਆਲਾ ਵਿਖੇ ਮੈਡੀਕਲ ਕੈਂਪ  ਲਗਾਏ ਗਏ ਸਨ, ਜਿਸ 'ਚ ਵਿਸ਼ੇਸ਼ ਜਰੂਰਤਾਂ ਵਾਲੇ 1350 ਤੋਂ ਵੱਧ ਦਿਵਿਆਂਗਜਨ ਵਿਅਕਤੀਆਂ ਦੇ ਨਰੀਖਣ ਉਪਰੰਤ 480 ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ, ਜਿਨ੍ਹਾਂ ਨੂੰ ਲਗਭਗ 65 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਇੰਜੀਨੀਅਰਜ਼ ਇੰਡੀਆ ਲਿਮਟਿਡ ਵਲੋਂ ਸੀ.ਐਸ.ਆਰ ਸਕੀਮ ਤਹਿਤ ਅਤੇ ਭਾਰਤ ਸਰਕਾਰ ਦੀ ਏ.ਡੀ.ਆਈ.ਪੀ ਸਕੀਮ ਤਹਿਤ ਦਿੱਤਾ ਜਾਵੇਗਾ।ਇਸ ਮੌਕੇ ਉਨ੍ਹਾਂ ਦਿਵਿਆਂਗਜਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਆਪਣਾ ਮਨੋਬਲ ਉੱਚਾਂ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਇੱਕ ਚੰਗਾ ਸਮਾਜ ਸਿਰਜਣ ਵਿੱਚ ਵੀ ਯੋਗਦਾਨ ਪਾ ਸਕੇ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਡਾ. ਇਸ਼ਮਤ ਵਿਜੈ ਸਿੰਘ, ਏ.ਸੀ.ਯੂ.ਟੀ ਮਿਸ ਜਸਲੀਨ ਕੋਰ, ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ ਅਤੇ ਸੀਨੀਅਰ ਮੀਤ ਚੇਅਰਮੈਨ ਰਾਮਗੜੀਆ ਭਲਾਈ ਬੋਰਡ ਜਗਜੀਤ ਸਿੰਘ ਸੱਗੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਹਨਾਂ ਵਲੋਂ ਚੈਕ ਅਪ ਕਰਨ ਆਏ ਡਾਕਟਰਾਂ ਦੀ ਟੀਮ ਨੂੰ ਸਨਮਾਨਤ ਵੀ ਕੀਤਾ ਅਤੇ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਅਤੇ ਰੈਡ ਕਰਾਸ ਪਟਿਆਲਾ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਰੈਡ ਕਰਾਸ ਪਟਿਆਲਾ ਦੇ ਸਕੱਤਰ ਡਾ ਪ੍ਰਿਤਪਾਲ ਸਿੰਘ ਸਿੱਧੂ ਵਲੋਂ ਆਏ ਮਹਿਮਾਨਾ ਦਾ ਧੰਨਵਾਦ ਵੀ ਕੀਤਾ ਗਿਆ। ਇਸ ਕੈਂਪ ਵਿਚ ਵੱਖ-ਵੱਖ ਵਿਭਾਗ ਦੇ ਅਫਸਰ ਸਾਹਿਬਾਨ ਤੋਂ ਇਲਾਵਾਂ ਸਮਾਜ ਸੇਵੀਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।

 

Tags: Punjab Admin , Red Cross , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD