Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

45 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਯੋਗ ਵਿਅਕਤੀਆਂ ਦਾ 100 ਫੀਸਦ ਟੀਕਾਕਰਨ ਵਾਲਾ ਸੰਗਰੂਰ ਦਾ ਪਹਿਲਾ ਪਿੰਡ ਬਣਿਆ ਦੇਹ ਕਲਾਂ: ਰਾਮਵੀਰ

ਵਿਜੈ ਇੰਦਰ ਸਿੰਗਲਾ ਵੱਲੋਂ ਚਲਾਈ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਲੋਕਾਂ ਨੂੰ ਵੈਕਸੀਨੇਸ਼ਨ ਲਈ ਲਗਾਤਾਰ ਕੀਤਾ ਜਾ ਰਿਹੈ ਜਾਗਰੂਕ

  DC Sangrur, Deputy Commissioner Sangrur, Ramvir, Sangrur, Deh Kalan, Jimmewar Sangrur

Web Admin

Web Admin

5 Dariya News

ਸੰਗਰੂਰ , 25 Jun 2021

Last updated on: Jun 25, 2021, 00:00 IST

ਮਿਸ਼ਨ ਫ਼ਤਿਹ ਤਹਿਤ ਕੋਵਿਡ ਟੀਕਾਕਰਣ ਵਿੱਚ ਜਿਲ੍ਹੇ ‘ਚ ਮੋਹਰੀ ਰਹਿੰਦਿਆਂ ਸਬ ਡਵੀਜਨ ਸੰਗਰੂਰ ਦੇ ਪਿੰਡ ਦੇਹ ਕਲਾਂ ਨੇ ਅੱਜ ਆਪਣੀ 45 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ ਸੌ ਫ਼ੀਸਦੀ ਟੀਕਾਕਰਨ ਕਰਕੇ ਇੱਕ ਰਿਕਾਰਡ ਬਣਾਇਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦਿੰਦਿਆਂ ਦੱਸਿਆ ਕਿ ਪਿੰਡ ਦੇਹ ਕਲਾਂ ਦੀ ਆਬਾਦੀ 849 ਹੈ, ਜਿਨ੍ਹਾਂ ਵਿਚੋਂ 245 ਵਸਨੀਕ 45 ਸਾਲ ਤੋਂ ਵਧੇਰੇ ਉਮਰ ਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ 45 ਸਾਲ ਤੋਂ ਵਧੇਰੇ ਉਮਰ ਦੇ ਸਾਰੇ ਯੋਗ ਵਿਅਕਤੀਆਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਦਿੱਤੀ ਗਈ ਹੈ ਜਿਹੜੇ ਤਿੰਨ ਵਿਅਕਤੀ ਰਹਿ ਗਏ ਹਨ ਉਹ ਕੁਝ ਸਮਾਂ ਪਹਿਲਾਂ ਪਾਜ਼ਿਟਿਵ ਪਾਏ ਗਏ ਸਨ ਤੇ ਇਨ੍ਹਾਂ ਨੂੰ ਵੈਕਸੀਨੇਸ਼ਨ ਲਈ ਨਿਰਧਾਰਿਤ ਸਮਾਂ ਪੂਰੀ ਹੋਣ ’ਤੇ ਹੀ ਲਗਾਈ ਜਾ ਸਕੇਗੀ।ਇਸਦੇ ਨਾਲ ਹੀ ਪਿੰਡਾਂ ਤੇ ਸ਼ਹਿਰਾਂ ਵਿਚ ਵਿਜੈ ਇੰਦਰ ਸਿੰਗਲਾ ਵੱਲੋਂ ਚਲਾਈ ਗਈ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਵੀ ਲੋਕਾਂ ਨੂੰ ਘਰ-ਘਰ ਜਾ ਕੇ ਅਤੇ ਹੋਰਨਾਂ ਪ੍ਰਚਾਰ ਸਾਧਨਾਂ ਰਾਹੀਂ ਵੈਕਸੀਨੇਸ਼ਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਸਦਕਾ ਲੋਕ ਆਪ ਮੁਹਾਰੇ ਟੀਕਾਕਰਨ ਕਰਵਾਉਣ ਲਈ ਅੱਗੇ ਆ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਹ ਕਲਾਂ ਪਿੰਡ ’ਚ ਵੀ ਸਿਹਤ ਵਿਭਾਗ ਤੇ ਐਸ.ਡੀ. ਐਮ. ਸੰਗਰੂਰ ਯਸ਼ ਪਾਲ ਸ਼ਰਮਾਂ ਦੇ ਯਤਨਾਂ ਦੇ ਨਾਲ-ਨਾਲ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਦੇ ਵਲੰਟੀਅਰਾਂ ਵੱਲੋਂ 100 ਫੀਸਦ ਟੀਕਾਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।ਸ਼੍ਰੀ ਰਾਮਵੀਰ ਦੱਸਿਆ ਕਿ ਇਸ ਨਾਲ ਪਿੰਡ ਦੀ ਪੰਚਾਇਤ ਵਿਸ਼ੇਸ਼ ਵਿਕਾਸ ਗਰਾਂਟ ਲਈ ਯੋਗ ਬਣਨ ਵਿਚ ਸਥਾਨਕ ਨਾਗਰਿਕ ਸੰਸਥਾਵਾਂ ਚੋਂ ਮੋਹਰੀ ਬਣ ਗਈ ਹੈ। ਜ਼ਿਕਰਯੋਗ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਸੰਪੂਰਨ ਕੋਵਿਡ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਵਾਲੇ ਪਿੰਡਾਂ ਦੀ ਪੰਚਾਇਤ ਨੂੰ 10 ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।ਡਿਪਟੀ ਕਮਿਸਨਰ ਨੇ ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹੇ ਦੇ ਹੋਰਨਾਂ ਪਿੰਡਾਂ ਨੂੰ ਅਪੀਲ ਕੀਤੀ ਕਿ ਉਹ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ ਸੌ ਫ਼ੀਸਦੀ ਲੋਕਾਂ ਨੂੰ ਟੀਕਾ ਲਗਵਾਉਣ ਲਈ ਆਪਣੀ ਪੂਰੀ ਵਾਹ ਲਾਉਣ ਤਾਂ ਜੋ ਅਸੀਂ ਆਪਣੇ ਸਮਾਜ ਵਿਚੋਂ ਕੋਵਿਡ-19 ਨੂੰ ਖਤਮ ਕਰ ਸਕੀਏ।ਇਸ ਮੌਕੇ ਐਸ.ਡੀ.ਐਮ. ਸੰਗਰੂਰ ਯਸ਼ ਪਾਲ ਸ਼ਰਮਾ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਗਵਾਨ ਸਿੰਘ, ਐਸ.ਐਮ.ਓ. ਡਾ. ਅੰਜੂ ਸਿੰਗਲਾ, ਪਿੰਡ ਦੀ ਪੰਚਾਇਤ ਤੇ ਹੋਰ ਮੋਹਤਬਰ ਹਾਜ਼ਰ ਸਨ।   

 

Tags: DC Sangrur , Deputy Commissioner Sangrur , Ramvir , Sangrur , Deh Kalan , Jimmewar Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD