Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ

ਜਸਪ੍ਰੀਤ ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

Sukhbir Singh Badal, Shiromani Akali Dal, SAD, Akali Dal, Jaspreet Kaur Longia, Kharar, Kharar Municipal Committee, Ranjit Singh Gill, Prof Prem Singh Chandumajra

Web Admin

Web Admin

5 Dariya News

ਖਰੜ , 25 Jun 2021

Last updated on: Jun 25, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ  ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ  ਅਤੇ ਸਾਬਕਾ ਐਮ ਪੀ  ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ ’ਤੇ ਹਾਜ਼ਰ ਸਨ। ਉਹਨਾਂ ਨੇ ਕਾਂਗਰਸੀ ਦਬਾਅ ਅੱਗੇ ਡਟੇ ਰਹਿਣ ਤੇ ਧੱਕੇਸ਼ਾਹੀ ਤੇ ਦਬਾਅ ਝੱਲ ਕੇ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਮਿਉਂਸਪਲ ਕਮੇਟੀ ਬਣਨੀ ਯਕੀਨੀ ਬਣਾਉਣ ’ਤੇ ਉਹਨਾਂ ਨੁੰ ਵਧਾਈ ਵੀ ਦਿੱਤੀ। ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਕਜੌਲੀ ਵਾਰਟਰ ਵਰਕਸ ਤੋਂ ਖਰੜ ਲਈ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ ਵਿਚ ਸਿਵਲ ਹਸਪਤਾਲ, ਬੱਸ ਸਟੈਂਡ ਤੇ ਸਟੇਡੀਅਮ ਬਣਾਇਆ ਜਾਵੇਗਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਅੰਦਰੂਨੀ ਲੜਾਈ ਵਿਚ ਉਲਝੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਤਰੇ ਵਿਚ ਹੈ ਪਰ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਮੁਸ਼ਕਿਲ ਨਾਲ ਚਾਰ ਤੋਂ ਪੰਜ ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ ਵਾਰ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ ਹਾਲਾਂਕਿ ਵਾਅਦਾ 8ਘੰਟੇ ਦੀ ਨਿਰੰਤਰ ਬਿਜਲੀ ਸਪਲਾਈ ਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ ਵਿਚ ਵੀ ਵਿਘਨ ਪਿਆ ਹੈ ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ ਵਿਚ ਵੱਡੇ ਇਨਾਕੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਜਿਥੇ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ, ਉਥੇ ਹੀ ਮੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖੁਸ਼ ਰੱਖਣ ਵਿਚ ਰੁੱਝੇ ਹਨ  ਅਤੇ ਉਹਨਾਂ ਨੇ ਅਕਾਲੀ ਦਲ ਦਲ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਰਾਹੁਲ ਗਾਂਧੀ ਦੀ ਹਦਾਇਤ ਵੀ ਮੰਨ ਲਈ ਹੈ। ਉਹਨਾਂ ਕਿਹਾ ਕਿ ਨਵੀਂ ਸਿਟ ਜੋ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦੀ ਅਗਵਾਈ ਵਾਲੀ ਸਿੱਟ ਦੀ ਕਾਂ ’ਤੇ ਇਸ ਕਰ ਕੇ ਬਣਾਈ ਗਈ ਸੀ ਕਿਉਂਕਿ ਉਸਨੂੰ ਹਾਈ ਕੋਰਟ ਨੇ ਸਿਆਸੀ ਤੌਰ ’ ਤੇ ਪ੍ਰੇਰਿਤ ਜਾਂਚ ਕਰਨ ਲਈ ਝਾੜ ਪਾਈ ਸੀ, ਵੀ ਹੁਣ ਸੂਬਾ ਵਿਜੀਲੈਂਸ ਵਿਭਾਗ ਚਲਾ ਰਹੀ ਹੈ। ਉਹਨਾਂ ਕਿਹਾ ਕਿ  ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਜਦੋਂ ਐਸ ਆਈ ਟੀ ਚੰਡੀਗੜ੍ਹ ਰਿਹਾਇਸ਼ ’ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਗਿੱਛ ਕਰਨ ਗਈ ਤਾਂ ਫਿਰ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਐਸ ਆਈਟੀ ਵਿਚ ਵਿਜੀਲੈਂਸ ਦੇ ਅਫਸਰ ਸ਼ਾਮਲ ਕਰ ਲਏ ਗਏ।ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਡਾਇਰੈਕਟਰ ਬੀ ਕੇ ਉਪੱਲ ਅਤੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਰਲ ਕੇ ਐਸ ਆਈ ਟੀ ਦੀ ਜਾਂਚ ਦੀ ਨਜ਼ਰਸਾਨੀ ਕਰ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਕਾਂਗਰਸ ਰਾਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਘੁਟਾਲੇ ਰੋਜ਼ ਦਾ ਕੰਮ ਹੋਣ ਕਾਰਨ ਪੰਜਾਬ ਪੱਛੜ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਇਕ ਵਾਰ 2022 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ।ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਜਿਹਨਾਂ ਨੇ ਹਾਲ ਹੀ ਵਿਚ ਸਤਨਾਮ ਸਿੰਘ ਬਾਜਵਾ ਦੇ ਕੀਤੇ ਕੰਮਾਂ ਕਾਰਨ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕ  ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਿਸ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਸੀ, ਨੇ ਆਪ ਇਸ ਮਾਮਲੇ ਵਿਚ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਣਾਕਰੀ ਦਿੱਤੀ ਸੀ। ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਸਤਨਾਮ ਬਾਜਵਾ ਸਮਗਲੰਗ ਕਰਦਿਆਂ ਗੈਂਗ ਵਾਰ ਵਿਚ ਮਾਰਿਆ ਗਿਆ ਸੀ। 

 

Tags: Sukhbir Singh Badal , Shiromani Akali Dal , SAD , Akali Dal , Jaspreet Kaur Longia , Kharar , Kharar Municipal Committee , Ranjit Singh Gill , Prof Prem Singh Chandumajra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD