Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਬਕਾ ਵਿਧਾਇਕ ਰੰਧਾਵਾ ਦੇ ਪੁੱਤਰ ਸਮੇਤ ਐਨ.ਆਰ.ਆਈ ਅਤੇ ਕਾਰੋਬਾਰੀ ਹੋਏ ਆਪ 'ਚ ਸ਼ਾਮਲ

ਲੁਧਿਆਣਾ 'ਚ ਲੱਗਿਆ ਅਕਾਲੀ ਦਲ ਨੂੰ ਝਟਕਾ, ਹਰਪਾਲ ਸਿੰਘ ਚੀਮਾ ਅਤੇ ਪ੍ਰਿੰਸੀਪਲ ਬੁੱਧਰਾਮ ਨੇ ਕੀਤਾ ਸਵਾਗਤ

 Harpal Singh Cheema, AAP, Aam Aadmi Party, Aam Aadmi Party Punjab, AAP Punjab, Harchand Singh Barsat, Principal Budhram, Parshotam Singh Randhawa

Web Admin

Web Admin

5 Dariya News

ਚੰਡੀਗੜ , 25 Jun 2021

Last updated on: Jun 25, 2021, 00:00 IST

ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਆਜ਼ਾਦੀ ਘੁਲਾਟੀਏ ਅਤੇ ਸਾਬਕਾ ਵਿਧਾਇਕ ਦੇ ਪੁੱਤਰ ਸਮੇਤ ਕੈਨੇਡਾ ਦੇ ਐਨ.ਆਰ.ਆਈ ਅਤੇ ਲੁਧਿਆਣਾ ਦੇ ਉਘੇ ਕਾਰੋਬਾਰੀ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਚੰਡੀਗੜ ਸਥਿਤ ਮੁੱਖ ਦਫ਼ਤਰ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰਿੰਸਪੀਲ ਬੁੱਧਰਾਮ ਅਤੇ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਵੱਖ ਵੱਖ ਖੇਤਰਾਂ ਨਾਲ ਸੰਬੰਧਿਤ ਦਰਜਨਾਂ ਸਖਸ਼ੀਅਤਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਆਜ਼ਾਦੀ ਘੁਲਾਟੀਏ ਅਤੇ ਦੋ ਵਾਰ ਵਿਧਾਇਕ ਰਹੇ ਜੋਗਿੰਦਰ ਸਿੰਘ ਰੰਧਾਵਾ ਦੇ ਪੁੱਤਰ ਪਰਸ਼ੋਤਮ ਸਿੰਘ ਰੰਧਾਵਾ ਦਾ ਸਵਾਗਤ ਕਰਦਿਆਂ ਕਿਹਾ ਉਨਾਂ ਦੇ ਆਉਣ ਨਾਲ ਆਮ ਆਦਮੀ ਪਾਰਟੀ ਨੂੰ ਮਾਝਾ ਖੇਤਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਉਨਾਂ ਦੱਸਿਆ ਕਿ ਅਕਾਲੀ ਦਲ ਦੇ ਜ਼ਿਲਾ ਲੁਧਿਆਣਾ ਦੇ ਉਪ ਪ੍ਰਧਾਨ ਕੇਸ਼ਵ ਵਰਮਾ ਨੇ ਆਪਣੇ ਸੈਂਕੜੇ ਸਾਥੀਆਂ ਨਾਲ ਆਪ ਵਿੱਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਲੁਧਿਆਣਾ ਜ਼ਿਲੇ ਅਕਾਲੀ ਦਲ ਸਫਾਇਆ ਹੋ ਗਿਆ ਹੈ। ਇਸੇ ਤਰਾਂ ਫ਼ਤਿਹਗੜ ਸਾਹਿਬ ਦੇ ਜੰਮਪਲ ਅਤੇ ਐਨ.ਆਰ.ਆਈ ਮਗਨਮੀਤ ਸਿੰਘ ਸਰਾਓ ਨੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਐਲਾਨ ਕੀਤਾ ਹੈ। ਇਸ ਸਮੇਂ ਪਰਸ਼ੋਤਮ ਸਿੰਘ ਰੰਧਾਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਰਾਜਨੀਤਿਕ ਪਾਰਟੀ ਦਿੱਤੀ ਹੈ ਜਿਹੜੀ ਕੇਵਲ ਕੰਮ ਦੇ ਨਾਂਅ 'ਤੇ ਵੋਟਾਂ ਦੀ ਮੰਗਦੀ ਹੈ, ਨਾ ਕਿ ਧਰਮ ਅਤੇ ਜਾਤ ਦੇ ਨਾਂਅ 'ਤੇ। ਆਪ ਵਿੱਚ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Harchand Singh Barsat , Principal Budhram , Parshotam Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD