Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਸੰਜੀਵਨੀ ਨਸ਼ਾ ਛੂਡਾਊ ਕੇਂਦਰ ਬਟਾਲਾ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਹੋਕਾ ਦਿੱਤਾ

ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਹਰ ਨਾਗਰਿਕ ਆਪਣਾ ਫਰਜ ਨਿਭਾਵੇ - ਡਿਪਟੀ ਕਮਿਸ਼ਨਰ

DC Gurdaspur, Mohammad Ishfaq, Gurdaspur, Deputy Commissioner Gurdaspur, Batala, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਬਟਾਲਾ , 26 Jun 2021

Last updated on: Jun 26, 2021, 00:00 IST

ਨਸ਼ਾ ਇੱਕ ਅੰਤਰਰਾਸ਼ਟਰੀ ਸਮੱਸਿਆ ਹੈ ਅਤੇ ਇਸ ਬੁਰਾਈ ਨੇ ਪੂਰੀ ਦੁਨੀਆਂ ਵਿੱਚ ਆਪਣੇ ਪੈਰ ਪਸਾਰੇ ਹੋਏ ਹਨ। ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨਾ ਹਰ ਨਾਗਰਿਕ ਦਾ ਫਰਜ ਹੈ ਅਤੇ ਆਪਣੇ ਇਸ ਫਰਜ ਨੂੰ ਨਿਭਾਉਂਦਿਆਂ ਹਰ ਵਿਅਕਤੀ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਅੱਜ ਬਟਾਲਾ ਵਿਖੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱਲੋਂ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਕਰਵਾਏ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਸਰਕਾਰ ਨੂੰ ਵੱਡੀ ਸਫਲਤਾ ਵੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਥੇ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲਾਂ ਅੰਦਰ ਡੱਕਿਆ ਗਿਆ ਹੈ ਓਥੇ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾਂ ਦਾ ਇਲਾਜ ਕਰਕੇ ਉਨ੍ਹਾਂ ਦਾ ਮੁੜ ਵਸੇਬਾ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਹੇ ਓਟ ਕੇਂਦਰਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਨੇ ਨਸ਼ਿਆਂ ਦੇ ਰਾਹ ਪਏ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਬਾਹਰ ਕੱਢ ਕੇ ਜ਼ਿੰਦਗੀ ਦੀ ਨਵੀਂ ਰਾਹ ਦਿਖਾਈ ਹੈ।ਬਟਾਲਾ ਦੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱਲੋਂ ਨਸ਼ਾ ਮੁਕਤੀ ਅਭਿਆਨ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਹਾ ਕਿ ਨਸ਼ੇ ਤੋਂ ਮੁਕਤੀ ਦਿਵਾਉਣ ਵਿੱਚ ਸੰਜੀਵਨੀ ਵੱਲੋਂ ਜੋ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਉਹ ਸ਼ਾਨਦਾਰ ਹਨ। ਉਨ੍ਹਾਂ ਕਿਹਾ ਕਿ ਸੰਜੀਵਨੀ ਵੱਲੋਂ ਨਸ਼ੇ ਦੀ ਬਿਮਾਰੀ ਦੇ ਸ਼ਿਕਾਰ ਨੌਜਵਾਨਾਂ ਦਾ ਇਲਾਜ ਕਰਨ ਦੇ ਨਾਲ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੀਆਂ ਸੰਸਥਾਵਾਂ ਦਾ ਹਮੇਸ਼ਾਂ ਅਭਾਰੀ ਹੈ ਜੋ ਸਮਾਜ ਨੂੰ ਸਹੀ ਸੇਧ ਦੇਣ ਦਾ ਕੰਮ ਕਰਦੀਆਂ ਹਨ। ਡਿਪਟੀ ਕਮਿਸ਼ਨਰ ਨੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸੂਬੇ ਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਬਟਾਲਾ ਦੇ ਡਾਇਰੈਕਟਰ ਆਸ਼ੀਸ਼ ਪ੍ਰਭਾਕਰ ਨੇ ਉਨ੍ਹਾਂ ਦੇ ਕੇਂਦਰ ਵੱਲੋਂ ਨਸ਼ੇ ਦੇ ਇਲਾਜ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸੰਜੀਵਨੀ ਨਸ਼ਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਨਸ਼ਿਆਂ ’ਚੋਂ ਬਾਹਰ ਕੱਢਣ ਲਈ ਸੰਜੀਵਨੀ ਬਣ ਕੇ ਕੰਮ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਟੀਮ ਆਪਣੇ ਸਮਾਜ ਨੂੰ ਨਸ਼ਾ ਮੁਕਤ ਕਰਨ ਵਿੱਚ ਲੱਗੀ ਹੋਈ ਹੈ।ਇਸ ਮੌਕੇ ਸਿਹਤ ਵਿਭਾਗ ਦੇ ਰਿਟਾਇਡ ਡਿਪਟੀ ਡਾਇਰੈਕਟਰ ਡਾ. ਸੰਜੀਵ ਭੱਲਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਜੀਵਨੀ ਦੇ ਸੰਚਾਲ ਵਰਿੰਦਰ ਪ੍ਰਭਾਕਰ, ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਟਾਲਾ ਇੰਦਰਜੀਤ ਸਿੰਘ, ਐਕਸੀਅਨ ਪਾਵਰਕਾਮ ਸਤਨਾਮ ਸਿੰਘ ਬੁੱਟਰ, ਸਾਬਕਾ ਐੱਸ.ਐੱਮ.ਓ. ਡਾ. ਸੁਖਦੀਪ ਸਿੰਘ ਅਤੇ ਹੋਰ ਮੋਹਤਬਰ ਤੇ ਸ਼ਹਿਰ ਵਾਸੀ ਵੀ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur , Batala , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD