Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਨਸਿ਼ਆਂ ਦੇ ਖਾਤਮੇ ਲਈ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਸੁਰਭੀ ਮਲਿਕ

ਜਿ਼ਲ੍ਹਾ ਪੁਲਿਸ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਲਗਾਤਾਰ ਯਤਨਸ਼ੀਲ : ਐਸ.ਐਸ.ਪੀ.

 DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib, Amneet Kondal, SSP Fatehgarh Sahib, Fatehgarh Sahib Police, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਅਮਲੋਹ , 26 Jun 2021

Last updated on: Jun 26, 2021, 00:00 IST

ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਵੱਡੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਜਿ਼ਲ੍ਹਾ ਪੁਲਿਸ ਵੱਲੋਂ ਅੰਤਰ-ਰਾਸ਼ਟਰੀ ਨਸ਼ਾਖੋਰੀ ਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਜਿ਼ਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਮਾਜਰੀ ਰਾਈਆਂ ਤੋਂ ਢੋਲੇਵਾਲ ਚੌਂਕ ਅਮਲੋਹ ਤੱਕ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਦੇ ਨਾਲ ਮੈਰਾਥਨ ਦੌੜ ਨੂੰ ਰਵਾਨਾਂ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸਿ਼ਆਂ ਦਾ ਸੇਵਨ ਕਰਨ ਵਾਲਾ ਵਿਅਕਤੀ ਜਿਥੇ ਸਰੀਰਕ ਅਤੇ ਆਰਥਿਕ ਪੱਖੋਂ ਖ਼ਤਮ ਹੋ ਜਾਂਦਾ ਹੈ ਉਥੇ ਹੀ ਉਸ ਦਾ ਸਮਾਜ ਵਿੱਚ ਵੀ ਗਲਤ ਪ੍ਰਭਾਵ ਪੈਂਦਾ ਹੈ। ਇਸ ਲਈ ਅੱਜ ਲੋੜ ਹੈ ਕਿ ਇੱਕ ਨਰੋਏ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਸ਼੍ਰੀਮਤੀ ਮਲਿਕ ਨੇ ਕਿਹਾ ਕਿ ਨਸ਼ੇ ਇੱਕ ਅਜਿਹੀ ਖ਼ਤਰਨਾਕ ਲਾਹਣਤ ਹਨ ਜੋ ਇਨ੍ਹਾਂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਖਾਤਮੇ ਵੱਲ ਧਕੇਲ ਦਿੰਦੇ ਹਨ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਦਾ ਸਮਾਜ ਨਾਲ ਵੀ ਕੋਈ ਸਰੋਕਾਰ ਨਹੀਂ ਰਹਿੰਦਾ ਜਿਸ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਵੱਡਾ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਜਿਥੇ ਹਰੇਕ ਜਿ਼ਲ੍ਹੇ ਵਿੱਚ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਖੋਲੇ ਗਏ ਹਨ ਇਸ ਤੋਂ ਇਲਾਵਾ ਓਟ ਕਲੀਨਿਕ ਰਾਹੀਂ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖ ਕੇ ਮੁਫਤ ਇਲਾਜ ਕੀਤਾ ਜਾਂਦਾ ਹੈ।

ਇਸ ਮੌਕੇ ਜਿ਼ਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਨਸਿ਼ਆਂ ਦੇ ਖਾਤਮੇ ਲਈ 16 ਜੂਨ ਤੋਂ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਮੀਟਿੰਗਾਂ/ਸੈਮੀਨਾਰ ਕਰਕੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਜਿ਼ਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਨਸਿ਼ਆਂ ਦੇ ਪ੍ਰਭਾਵ ਬਾਰੇ ਪਤਾ ਚੱਲਦਾ ਹੈ ਉਥੋਂ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸਿ਼ਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜ ਰਹੀ ਹੈ। ਜਿਸ ਤਹਿਤ ਚਾਲੂ ਸਾਲ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਧੀਨ 128 ਕੇਸ ਦਰਜ਼ ਕੀਤੇ ਗਏ ਅਤੇ 176 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 809 ਗ੍ਰਾਮ ਹੈਰੋਇਨ, 129 ਗ੍ਰਾਮ ਸਮੈਕ, 12 ਕਿਲੋ 370 ਗ੍ਰਾਮ ਅਫੀਮ, 370 ਕਿਲੋ 100 ਗ੍ਰਾਮ ਭੁੱਕੀ, 29 ਕਿਲੋ 580 ਗ੍ਰਾਮ ਗਾਂਜਾ, 1253 ਨਸ਼ੀਲੇ ਟੀਕੇ, 34 ਹਜ਼ਾਰ 220 ਨਸ਼ੀਲੀਆਂ ਗੋਲੀਆਂ ਅਤੇ 510 ਕੈਪਸੂਲ ਬਰਾਮਦ ਕੀਤੇ ਹਨ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਦਿਆਲ ਸਿੰਘ ਚੱਠਾ, ਐਸ.ਪੀ. (ਐਚ) ਸ੍ਰੀ ਹਰਪਾਲ ਸਿੰਘ, ਐਸ.ਪੀ. (ਜਾਂਚ) ਸ. ਜਗਜੀਤ ਸਿੰਘ ਜੱਲ੍ਹਾ, ਐਸ.ਪੀ. ਸ਼੍ਰੀ ਅਮਰਜੀਤ ਸਿੰਘ ਮਟਵਾਨੀ, ਐਸ.ਪੀ. ਸ਼੍ਰੀ ਨਵਰੀਤ ਸਿੰਘ ਵਿਰਕ, ਡੀ.ਐਸ.ਪੀ. (ਜਾਂਚ) ਸ. ਰਘਵੀਰ ਸਿੰਘ, ਡੀ.ਐਸ.ਪੀ. (ਐਚ) ਸ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਅਮਲੋਹ ਸ਼੍ਰੀ ਹੰਸ ਰਾਜ, ਡੀ.ਐਸ.ਪੀ. ਬਸੀ ਪਠਾਣਾ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ੍ਰੀ ਮਨਜੀਤ ਸਿੰਘ, ਡੀ.ਐਸ.ਪੀ. ਖਮਾਣੋਂ ਸ਼੍ਰੀ ਧਰਮਪਾਲ ਤੋਂ ਇਲਾਵਾ ਜਿ਼ਲ੍ਹੇ ਦੇ ਪੁਲਿਸ ਅਧਿਕਾਰੀ, ਕ੍ਰ੍ਮਚਾਰੀਆਂ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਨੇ ਵੀ ਇਸ ਜਾਗਰੂਕਤਾ ਮੈਰਾਥਨ ਦੌੜ ਵਿੱਚ ਭਾਗ ਲਿਆ।  

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib , Amneet Kondal , SSP Fatehgarh Sahib , Fatehgarh Sahib Police , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD