Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਵਿਨਾਸ਼ ਦਾ ਦਰਵਾਜ਼ਾ ਹੈ : ਡਾ: ਰਾਜਿੰਦਰ ਮਨਚੰਦਾ

ਨਸ਼ਾ ਛੱਡਣਾ ਅਤੇ ਇਸ ਦਾ ਇਲਾਜ ਸੰਭਵ ਹੈ

 Civil Surgeon Ferozepur, Anti Drug Mission, Ferozepur, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਫਿਰੋਜ਼ਪੁਰ , 26 Jun 2021

Last updated on: Jun 26, 2021, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਰਾਜ਼ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਰਦੇਸ਼ਾਂ ਦੀ ਰੌਸ਼ਨੀ ਹੇਠ, ਜਿੱਥੇ ਕਰੋਨਾ ਰੋਗ ਦਾ ਪੂਰੀ ਸ਼ਿੱਦਤ ਨਾਲ ਟਾਕਰਾ ਕੀਤਾ ਜਾ ਰਿਹਾ ਹੈ ਉਥੇ ਹੋਰ ਸਾਰੇ ਸਿਹਤ ਪ੍ਰੋਗਾਮਾਂ ਨੂੰ ਵੀ ਉਸੇ ਕੁਸ਼ਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਵਿੱਚੋਂ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਓ ਮੁਹਿੰਮ ਵੀ ਇੱਕ ਅਹਿਮ ਸਿਹਤ ਪ੍ਰੋਗਰਾਮ ਹੈ।  ਕੋਵਿਡ-19 ਕਾਰਨ ਸਰਕਾਰ ਵੱਲੋਂ ਅਹਤਿਆਤਨ ਲਾਗੂ ਕੀਤੇ ਗਏ ਲਾਕਡਾਊਨ ਦੇ ਸਮੇਂ ਵਿੱਚ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੀ ਤਾਦਾਦ ਵਿੱਚ ਭਾਰੀ ਵਾਧਾ ਦਰਜ਼ ਕੀਤਾ ਗਿਆ ਹੈ।ਇਹ ਜਾਣਕਾਰੀ ਫਿਰੋਜ਼ਪੁਰ ਦੇ ਡਿਪਟੀ ਮੈਡੀਕਲ ਕਮਿਸ਼ਨਰ ਅਤੇ ਪ੍ਰੋਗ੍ਰਾਮ ਅਧਿਕਾਰੀ ਡਾ:ਰਾਜਿੰਦਰ ਮਨਚੰਦਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ  ਜ਼ਿਲਾ ਨਿਵਾਸੀਆਂ ਦੇ ਨਾਮ ਇੱਕ ਸੰਦੇਸ਼ ਵਿੱਚ ਸਾਂਝੀ ਕੀਤੀ।ਉਹਨਾਂ ਕਿਹਾ ਕਿ ਇਸ ਅੰਤਰ ਰਾਸ਼ਟਰੀ ਦਿਵਸ ਦਾ ਇਸ ਵਾਰ ਦਾ ਥੀਮ 'ਸ਼ੇਅਰ ਦੀ ਫੈਕਟਸ ਆਨ ਡਰੱਗਜ਼,ਸੇਵ ਲਾਈਵਜ਼' ਹੈ।ਉਹਨਾਂ ਖੁਲਾਸਾ ਕੀਤਾ ਕਿ ਅੱਜ ਇਸ ਅੰਤਰ ਰਾਸ਼ਟਰੀ ਦਿਵਸ ਤੇ ਜ਼ਿਲਾ ਹਸਪਤਾਲ ਅਤੇ ਜ਼ਿਲੇ ਅੰਦਰ ਕੰਮ ਕਰਦੇ ਓਟ ਸੈਂਟਰਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ ਹਨ।ਜ਼ਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਆਯੋਜਿਤ ਜਾਗਰੂਕਤਾ ਸਭਾ ਨੂੰ ਮਨੋਰੋਗ ਮਾਹਿਰ ਡਾ: ਰਚਨਾ ਮਿੱਤਲ,ਕੌਂਸਲਰ ਪ੍ਰੇਮਜੀਤ ਸਿੰਘ ਨੇ ਸੰਬੋਧਨ ਕੀਤਾ।ਇਸ ਤੋਂ ਪਹਿਲਾਂ ਨਸ਼ਾ ਛੁਡਾਊ ਕੇਂਦਰ ਵੱਲੋਂ ਇੱਕ ਜਾਗਰੂਕਤਾ ਰੈਲੀ ਵੀ ਆਯਜਿਤ ਕੀਤੀ ਗਈ ਜਿਸ ਵਿੱਚ ਕੌਂਸਲਰ ਗਗਨਦੀਪ ਕੌਰ,ਸਿਮਰਤਪਾਲ ਕੌਰ,ਸਟਾਫ ਨਰਸ ਕਰਨਜੀਤ ਸਿੰਘ,ਰਾਜਵੀਰ ਸਿੰਘ,ਰੇਸ਼ਮ ਸਿੱਧ ਅਤੇ ਦੀਪਕ ਰਾਵਤ ਨੇ ਸ਼ਮੂਲੀਅਤ ਕੀਤੀ। 

ਇਸ ਅਵਸਰ ਤੇ ਡਾ: ਨਵੀਨ ਸੇਠੀ,ਡਾ: ਪੰਕਜ਼ ਗੁਪਤਾ  ਆਦਿ ਹਾਜ਼ਿਰ ਸਨ।ਡਿਪਟੀ ਮੈਡੀਕਲ ਕਮਿਸ਼ਨਰ ਡੱ: ਮਨਚੰਦਾ ਨੇ  ਕਿਹਾ ਕਿ ਕੋਈ ਵੀ ਵਿਅਕਤੀ ਸ਼ੁਰੂ ਵਿੱਚ ਆਪਣੇ ਤੋਂ ਵੱਡਿਆ ਦੀ ਦੇਖੋ ਦੇਖੀ, ਆਪਣੇ ਸਾਥੀਆਂ ਦੇ ਕਹਿਣ ਤੇ ਜਾਂ ਫਿਰ ਤਜ਼ਰਬੇ ਦੇ ਤੋਰ ਤੇ ਨਸ਼ੇ ਦਾ ਸੇਵਨ ਕਰਦਾ ਹੈ। ਉਹਨਾ ਇਹ ਵੀ ਕਿਹਾ ਕਿ ਨਸ਼ਾ ਵਿਨਾਸ਼ ਦਾ ਦਰਵਾਜ਼ਾ ਹੈ। ਜਿਸ ਵਿੱਚ ਇਕ ਵਾਰੀ ਦਾਖਲ ਹੋਣ ਵਾਲੇ ਵਿਅਕਤੀ ਨੂੰ ਇਸ ਨਸ਼ਾ ਰੂਪੀ ਦਲਦਲ ਵਿੱਚੋਂ ਨਿਕਲਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾ ਖੁਲਾਸਾ ਕੀਤਾ ਕਿ ਕਿਸੇ ਵੀ ਕਿਸਮ ਦੇ ਨਸ਼ੇ ਦਾ ਆਦੀ ਹੋਣ ਤੇ ਇਹ ਨਸ਼ਾ ਉਸ ਦਾ ਸ਼ਰੀਰਕ, ਮਾਨਸਿਕ, ਆਰਥਿਕ ਅਤੇ ਬੌਧਿਕ ਨਾਸ਼ ਕਰ ਦਿੰਦਾ ਹੈ ਅਤੇ ਨਸ਼ੇੜੀ ਵਿਅਕਤੀ ਕਾਰਨ ਉਸਦੇ ਪਰਿਵਾਰ ਸਮਾਜ ਅਤੇ ਦੇਸ਼ ਨੂੰ ਭਾਰੀ ਕੀਮਤ ਚੁਕਾਉਣੀ ਪੈਂਦੀ ਹੈ। ਉਹਨਾਂ ਇਸ ਸਮੱਸਿਆ ਤੋਂ ਨਿਜ਼ਾਤ ਪਾਉਣ ਸਬੰਧੀ ਖੁਲਾਸਾ ਕਰਦਿਆਂ ਦੱਸਿਆ ਕਿ ਨਸ਼ਾ ਇੱਕ ਮਾਨਸਿਕ ਵਿਗਾੜ ਹੈ ਅਤੇ ਕੋਈ ਵਿਅਕਤੀ ਦ੍ਰਿੜ ਸੰਕਲਪ ਅਤੇ ਢੁਕਵੀਂ ਡਾਕਟਰੀ ਸਹਾਇਤਾਂ ਨਾਲ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਪਾ ਸਕਦਾ ਹੈ। ਉਹਨਾਂ ਜਾਣਕਾਰੀ ਦਿੱਤੀ ਕਿ ਜਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਵਿਖੇ ਮਨੋਰੋਗ ਮਾਹਿਰ ਡਾਕਟਰਾਂ, ਕੌਸਲਰਾਂ ਦੀ ਸੇਵਾਵਾਂ ਅਤੇ ਦਵਾਈਆਂ ਮੁਫਤ ਉਪਲਬਧ ਹਨ। ਉਹਨਾਂ ਅਪੀਲ ਕੀਤੀ ਕਿ ਕਿਸੇ ਵੀ ਪਰਿਵਾਰ ਦਾ ਕੋਈ ਵੀ ਵਿਅਕਤੀ ਨਸ਼ਾ ਸੇਵਨ ਦਾ ਆਦੀ ਹੈ ਤਾਂ ਤੁਰੰਤ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ਼ ਲਈ ਲਿਜਾਨਾ ਚਾਹੀਦਾ ਹੈ ,ਇੱਥੇ ਮਰੀਜ਼ ਦੀ ਪਹਿਚਾਨ ਗੁਪਤ ਰੱਖੀ ਜਾਂਦੀ ਹੈ। ਇਸ ਤੋਂ ਇਲਾਵਾ ਜ਼ਿਲੇ ਅੰਦਰ ਚੱਲ ਰਹੇ ਸਾਰੇ ਓਟ ਸੈਂਟਰਾਂ ਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ। ਉਹਨਾਂ ਸਮੂਹ ਜ਼ਿਲਾ ਨਿਵਾਸੀਆਂ ਨੂੰ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਉਠਾਉਣ ਦੀ ਅਪੀਲ ਵੀ ਕੀਤੀ।ਸਮੁਚੀਆਂ ਗਤਿਵਿਧੀਆਂ ਨੂੰ ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ ਅਤੇ ਜ਼ਿਲਾ ਬੀ.ਸੀ.ਸੀ.ਕੋਆਰਡੀਨੇਟਰ ਰਜਨੀਕ ਕੌਰ ਨੇ ਕੋਆਰਦੀਨੇਟ ਕੀਤਾ।

 

Tags: Civil Surgeon Ferozepur , Anti Drug Mission , Ferozepur , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD