Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਆਨਲਾਈਨ ਲੋਕਾਂ ਨਾਲ ਹੋਏ ਰੂ-ਬ-ਰੂ

ਨਸ਼ਿਆਂ ਦੀ ਆਦਤ ਤੋਂ ਪੀੜਤ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋਏ ਓਟ ਕੇਂਦਰ: ਡਿਪਟੀ ਕਮਿਸ਼ਨਰ

DC Sangrur, Deputy Commissioner Sangrur, Ramvir, Sangrur, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਸੰਗਰੂਰ , 26 Jun 2021

Last updated on: Jun 26, 2021, 00:00 IST

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਇਕ ਵਿਸ਼ੇਸ਼ ਵਰਚੁਅਲ ਪ੍ਰੋਗਰਾਮ ਦੌਰਾਨ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਏ। ਇਸ ਪ੍ਰੋਗਰਾਮ ਦੌਰਾਨ ਸੰਗਰੂਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਤੇ ਹੋਰਨਾਂ ਅਧਿਕਾਰੀਆਂ ਨੇ ਵੀ ਵਰਚੂਅਲ ਤਰੀਕੇ ਸ਼ਿਰਕਤ ਕੀਤੀ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਜਿਸਦੇ ਸਾਰਥਕ ਨਤੀਜੇ ਨਿਕਲੇ ਹਨ। ਨਸ਼ਿਆਂ ਵਿਰੁੱਧ ਲੜਾਈ ‘ਚ ਇਕੱਲੇ-ਇਕੱਲੇ ਪੰਜਾਬੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਹੀ ਨਸ਼ਿਆਂ ਤੋਂ ਆਪਣੇ ਬੱਚਿਆਂ ਨੂੰ ਇਸਦੇ ਬੁਰੇ ਪ੍ਰਭਾਵਾਂ ਤੋਂ ਬਚਾਇਆ ਜਾ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੇ ਨਸ਼ਿਆਂ ਵਿਰੁੱਧ ਵਿੱਢੇ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ ਵੱਖ ਓ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾ ਰਾਹੀਂ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਹ ਕਲੀਨਿਕ ਨਸ਼ੱਈ ਵਿਅਕਤੀਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ‘ਚ 14,455 ਮਰੀਜ਼ਾਂ ਨੂੰ ਓਟ ਕੇਂਦਰਾਂ ਰਾਹੀਂ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਓ ਏ ਟੀ ਅਤੇ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਪੀਡ਼ਤ ਵਿਅਕਤੀਆਂ ਨੂੰ ਡਾਕਟਰੀ ਸਹਾਇਤਾ ਦੇ ਨਾਲ ਨਾਲ ਮਾਨਸਿਕ ਤੌਰ ਤੇ ਨਸ਼ਿਆਂ ਖ਼ਿਲਾਫ਼ ਤਕੜਾ ਕਰਨ ਲਈ ਮਾਹਿਰ ਕੌਂਸਲਰਾਂ ਦੀ ਸੇਵਾ ਵੀ ਮੁਹੱਈਆ ਕਰਵਾਈ ਜਾਂਦੀ ਹੈ ।

ਸ਼੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਦੀ ਤਸਕਰੀ ਤੇ ਵਿਕਰੀ ਰੋਕਣ ਲਈ ਪੁਲਿਸ ਅਧਿਕਾਰੀਆਂ ਨੂੰ ਕਾਨੂੰਨ ਤਹਿਤ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੈਪੋ ਪ੍ਰੋਗਰਾਮ ਤਹਿਤ ਜ਼ਿਲ੍ਹੇ ‘ਚ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਇਸ ਭੈੜੀ ਅਲਾਮਤ ਵਿਰੁੱਧ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਅੱਜ ਸ਼ੁਰੂ ਕੀਤੀ ਗਈ ਹਫਤਾਵਾਰੀ ਮੁਹਿੰਮ ਨੂੰ ਵੀ ਸੰਗਰੂਰ ਜ਼ਿਲ੍ਹੇ ‘ਚ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਨਸ਼ਾ ਰੋਕੂ ਨਿਗਰਾਨ ਕਮੇਟੀਆਂ ਵੀ ਕਾਇਮ ਕੀਤੀ ਗਈਆਂ ਹਨ ਜੋ ਜਾਗਰੂਕਤਾ ਤੇ ਨਸ਼ਾ ਛੁਡਾਉਣ ਤੋਂ ਇਲਾਵਾ ਨਸ਼ਿਆਂ ਦੀ ਤਸਕਰੀ ਰੋਕਣ ਲਈ ਵੀ ਕਾਰਜਸ਼ੀਲ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਵੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਇਸ ਲਈ ਸਮਾਜ ਨੂੰ ਉਸ ਪ੍ਰਤੀ ਨਫਰਤ ਦੀ ਬਜਾਏ ਹਮਦਰਦੀ ਦੀ ਭਾਵਨਾ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਸਮਝਾ ਕੇ ਮੁੱਖ ਧਾਰਾ ਵਿੱਚ ਲਿਆਉਣ ਦਾ ਯਤਨ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਜ਼ਬੂਤ ਇੱਛਾ ਸ਼ਕਤੀ ਨਾਲ ਨਸ਼ਾ ਛੱਡਿਆ ਜਾ ਸਕਦਾ ਹੈ।ਇਸ ਮੌਕੇ ਹੋਰਨਾ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੰਗਰੂਰ ਯਸ਼ ਪਾਲ ਸ਼ਰਮਾ ਤੇ ਵੱਖ-ਵੱਖ ਸੰਸਥਾਵਾਂ ਤੋਂ ਨੋਡਲ ਅਫ਼ਸਰ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD