Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕ ਹਫ਼ਤਾ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕਰੇਗੀ - ਵਿਧਾਇਕ ਡਾਵਰ, ਲੱਖਾ ਤੇ ਡੀ.ਸੀ.

ਚੇਅਰਮੈਨਾਂ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ 'ਚ ਅਹਿਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ

 Sukhwinder Singh Bindra, Punjab Youth Development Board, Punjab Pradesh Congress Committee, PYDB,  Ludhiana, Surinder Dawar, Lakhbir Singh Lakha, Deputy Commissioner Ludhiana,  Varinder Kumar Sharma, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਲੁਧਿਆਣਾ , 26 Jun 2021

Last updated on: Jun 26, 2021, 00:00 IST

ਵਿਧਾਇਕ ਸੁਰਿੰਦਰ ਡਾਵਰ, ਸ.ਲਖਬੀਰ ਸਿੰਘ ਲੱਖਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕ ਹਫ਼ਤਾ ਜਾਗਰੂਕਤਾ ਅਭਿਆਨ ਚਲਾਵੇਗੀ, ਤਾਂ ਜੋ ਨੌਜਵਾਨਾਂ ਦੀ ਬੇਅੰਤ ਊਰਜ਼ਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਏ ਜਾਣ ਵਾਲੇ ਰਾਜ ਪੱਧਰੀ ਵਰਚੁਅਲ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਮਲਕੀਤ ਸਿੰਘ ਦਾਖਾ, ਪੀ.ਐਲ.ਆਈ.ਡੀ.ਬੀ. ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ.ਕੇ.ਕੇ. ਬਾਵਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਜੁਆਇੰਟ ਕਮਿਸ਼ਨਰ ਪੁਲਿਸ ਸ੍ਰੀ ਜੇ ਐਲਨਚੇਜਿਅਨ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਹੁਣ ਇਹ ਫੈਸਲਾ ਲਿਆ ਗਿਆ ਹੈ ਸਕੂਲ ਅਤੇ ਕਾਲਜ ਵਿਦਿਆਰਥੀਆਂ ਰਾਹੀਂ ਇੱਕ ਵੱਡੀ ਜਾਗਰੂਕਤਾ ਲਹਿਰ ਦੀ ਸੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਹ ਸਮਾਜਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਮੁਹਿੰਮ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਕਿ ਨਸ਼ਿਆਂ ਦੀ ਬੁਰਾਈ ਦਾ ਸੂਬੇ ਤੋਂ ਪੂਰੀ ਤਰਾਂ ਸਫਾਇਆ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਓਟ ਕਲੀਨਿਕ ਖੋਲ੍ਹੇ ਹਨ ਜਿਨ੍ਹਾਂ ਵਿੱਚ ਇਲਾਜ਼ ਅਧੀਨ ਲੋਕਾਂ ਵੱਲੋਂ 100 ਫੀਸਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ. ਉਨ੍ਹਾਂ ਦੱਸਿਆ ਕਿ ਇਹ ਕੇਂਦਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਦਲ ਰਹੇ ਹਨ ਕਿਉਂਕਿ ਇਥੇ ਚੰਗੇ ਇਲਾਜ਼ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕੀਤੀ ਜਾਂਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਕੇਂਦਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਵੱਖ ਵੱਖ ਟਰੇਡਾਂ ਵਿੱਚ ਇਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਿਹਾ ਹੈ।ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ 19 ਜੂਨ ਤੋਂ ਅੱਜ ਤੱਕ ਦੀ ਇੱਕ ਵਿਸ਼ੇਸ਼ ਮੁਹਿੰਮ ਵਿੱਚ, ਲੁਧਿਆਣਾ ਪੁਲਿਸ ਨੇ ਪੀ.ਓਜ, ਜ਼ਮਾਨਤ 'ਤੇ ਆਏ ਭਗੌੜੇ ਅਤੇ ਪੈਰੋਲ 'ਤੇ ਹੋਏ ਭਗੌੜਿਆਂ 'ਤੇ  300 ਛਾਪੇ ਮਾਰੇ ਹਨ। ਨਤੀਜੇ ਵਜੋਂ, 27 ਐਫ.ਆਈ.ਆਰ. ਦਰਜ਼ ਕੀਤੀਆਂ ਗਈਆਂ ਹਨ ਅਤੇ 38 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਚੱਲੀ ਇਸ ਮੁਹਿੰਮ ਦੌਰਾਨ 755 ਗ੍ਰਾਮ ਅਫੀਮ, 2.5 ਕਿਲੋ ਭੁੱਕੀ, 10.2 ਕਿੱਲੋ ਗਾਂਜਾ, 125 ਗ੍ਰਾਮ ਹੈਰੋਇਨ, 330 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਆਦੀ ਦੋਸ਼ੀਆਂ ਖਿਲਾਫ 26 ਕਲੰਦਰੇ ਦਾਇਰ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਦੋ ਨਸ਼ਾ ਤਸਕਰਾਂ ਦੀ 61 ਲੱਖ ਰੁਪਏ ਦੀ ਜਾਇਦਾਦ ਨਵੀਂ ਦਿੱਲੀ ਸਥਿਤ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰ ਲਈ ਗਈ ਹੈ। 15 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਬਾਰੇ ਜ਼ਬਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ, ਰਾਜ ਪੱਧਰੀ ਡਰੱਗ ਡਿਸਪੋਜਲ ਸਕੀਮ ਤਹਿਤ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿਖੇ ਅੱਜ ਵਿਧੀ ਅਨੁਸਾਰ 117 ਐਨ.ਡੀ.ਪੀ.ਐਸ. ਕੇਸਾਂ ਦੀਆਂ ਜਾਇਦਾਦਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਅਤੇ ਹੋਰ ਵੀ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Punjab Pradesh Congress Committee , PYDB , Ludhiana , Surinder Dawar , Lakhbir Singh Lakha , Deputy Commissioner Ludhiana , Varinder Kumar Sharma , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD