Wednesday, 17 June 2026

 

 

ਖ਼ਾਸ ਖਬਰਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ ਬੀਹਲਾ ਲੋਕ ਮਿਲਨੀ ਵਿਖੇ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰ ਦੀ ਆਲੋਚਨਾ, ਬੇਦਬੀ ਵਿਰੋਧੀ ਕਾਨੂੰਨ ਦਾ ਬਚਾਅ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੂਨ ਨੂੰ ਸਤਲੁਜ ਦੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਪੱਕੀ ਸੜਕ ਦਾ ਰੱਖਣਗੇ ਨੀਂਹ ਪੱਥਰ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਸਮਾਗਮ ਤੇ ਸ਼ੋਭਾ ਯਾਤਰਾ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ : ਭਗਵੰਤ ਸਿੰਘ ਮਾਨ ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ : ਹਰਪਾਲ ਸਿੰਘ ਚੀਮਾ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਨਾ ਲਾਵੇ ਭਗਵੰਤ ਮਾਨ, ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ

 

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਸਮੂਹ ਵਰਗਾਂ ਨੂੰ ਸਹਿਯੋਗ ਦੀ ਅਪੀਲ

ਰਾਜ ਵਿੱਚ ਇੱਕ ਹਫ਼ਤਾ ਚੱਲਣ ਵਾਲੀ ਵਿਸੇਸ਼ ਜਨ-ਜਾਗਰੂਗਤਾ ਮੁਹਿੰਮ ਦੀ ਕੀਤੀ ਸ਼ੁਰੂਆਤ

 International Day against Drug Abuse and Illicit Trafficking, World Drug Day, Anti Drug Mission, DC Tarntaran, Kulwant Singh, Tarntaran, Deputy Commissioner Tarntaran

Web Admin

Web Admin

5 Dariya News

ਤਰਨ ਤਾਰਨ , 26 Jun 2021

Last updated on: Jun 26, 2021, 00:00 IST

ਨਸ਼ਾਖੋਰੀ ਅਤੇ ਨਸ਼ੇ ਦੀ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ-ਵੱਖ ਸਥਾਨਾਂ ਤੋਂ ਅਧਿਕਾਰੀਆਂ, ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।ਇਸ ਸਬੰਧੀ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ,  ਐੱਸ. ਐੱਸ. ਪੀ.  ਸ੍ਰੀ ਧਰੁਮਨ ਐੱਚ ਨਿੰਬਾਲੇ ਅਤੇ ਵਧਕਿ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਸਿਵਲ ਸਰਜਨ ਡਾ. ਰੋਹਿਤ ਮਹਿਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸੇਸ ਤੌਰ ‘ਤੇ ਸ਼ਿਰਕਤ ਕੀਤੀ।ਵਰਚੂਅਲ ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਨੂੰ ਖਤਮ ਕਰਕੇ ਹੀ ਦਮ ਲਵੇਗੀ। ਉਨਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਭਨਾਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਸ੍ਰੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਸ੍ਰੀ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ,ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸੇਸ ਤੌਰ ‘ਤੇ ਜਾਣਕਾਰੀ ਦਿੱਤੀ ।ਇਸ ਮੌਕੇ ਸਮਾਗਮ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਸਮੂਹ ਅਧਿਕਾਰੀਆਂ ਨਾਲ ਮੁੱਖ ਮੰਤਰੀ ਵੱਲੋਂ ਦਿੱਤੇ ਨਸ਼ਾ ਵਿਰੋਧੀ ਪ੍ਰੋਗਰਾਮ ਸਬੰਧੀ ਬੈਠਕ ਕੀਤੀ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿੱਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰਰੂਕ ਕਰਨ ਲਈ ਚੱਲ ਰਹੀਆਂ ਜਾਗਰੂਕਤਾ ਗਤੀਵੀਧੀਆਂ ਹੋਰ ਤੇਜ਼ ਕੀਤੀਆਂ ਜਾਣ।ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ, ਸੈਕੰਡਰੀ ਸ੍ਰੀ ਸਤਨਾਮ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਰਾਜੇਸ਼ ਸ਼ਰਮਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।    

 

Tags: International Day against Drug Abuse and Illicit Trafficking , World Drug Day , Anti Drug Mission , DC Tarntaran , Kulwant Singh , Tarntaran , Deputy Commissioner Tarntaran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD