Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਲੰਧਰ ਦਿਹਾਤੀ ਪੁਲਿਸ ਨੇ ਨਸ਼ਿਆਂ ਖਿਲਾਫ ਕੱਢੀ ਸਾਈਕਲ ਰੈਲੀ

ਨੌਜਵਾਨਾਂ ਨੂੰ 'ਜ਼ਿੰਦਗੀ ਨੂੰ ਹਾਂ ਅਤੇ ਨਸ਼ੇ ਨੂੰ ਨਾਂਹ' ਕਹਿਣ ਦਾ ਦਿੱਤਾ ਸੰਦੇਸ਼

 International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਜਲੰਧਰ , 26 Jun 2021

Last updated on: Jun 26, 2021, 00:00 IST

ਜਲੰਧਰ ਦਿਹਾਤੀ ਪੁਲਿਸ ਵੱਲੋਂ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਡਾਇਰੈਕਟਰ ਜਨਰਲ ਪੁਲਿਸ ਸ਼੍ਰੀ ਦਿਨਕਰ ਗੁਪਤਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਐਸ.ਐਸ.ਪੀ. ਸ਼੍ਰੀ ਨਵੀਨ ਸਿੰਗਲਾ ਦੀ ਅਗਵਾਈ ਵਿੱਚ ਸਵੇਰੇ 6 ਵਜੇ ਕਰਤਾਰਪੁਰ ਵਿਖੇ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਮੈਂਬਰਾਂ ਤੋਂ ਇਲਾਵਾ ਹਰ ਉਮਰ ਵਰਗ ਦੇ ਵੱਡੀ ਗਿਣਤੀ ਸਾਈਕਲ ਸਵਾਰਾਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਐਸ.ਐਸ.ਪੀ. ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਈਕਲ ਰੈਲੀ ਦਾ ਉਦੇਸ਼ ਨਸ਼ਿਆਂ ਖਿਲਾਫ਼ ਜਾਗਰੂਕਤਾ ਪੈਦਾ ਕਰਨਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।  ਉਨ੍ਹਾਂ ਕਿਹਾ ਕਿ ਸਾਨੂੰ ਨਸ਼ੇ ਦਾ ਵਿਰੋਧ ਕਰਨਾ ਚਾਹੀਦਾ ਹੈ, ਨਸ਼ਾ ਪੀੜਤਾਂ ਦਾ ਨਹੀਂ। ਨਸ਼ਾ ਪੀੜਤਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾ ਕੇ ਸਾਨੂੰ ਉਨ੍ਹਾਂ ਨੂੰ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਵਿਚ ਮਦਦ ਕਰਨੀ ਚਾਹੀਦੀ ਹੈ।ਐਸ.ਐਸ.ਪੀ. ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮਨਾਉਣ ਸਬੰਧੀ ਚਲਾਈ ਗਈ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋਂ 15 ਜੁਲਾਈ 2021 ਤੋਂ 25 ਜੁਲਾਈ 2021 ਤੱਕ ਜਿਥੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 9 ਮੁਕੱਦਮੇ ਦਰਜ ਕੀਤੇ ਗਏ ਹਨ ਉਥੇ ਜ਼ਿਲ੍ਹਾ ਪੁਲਿਸ ਸਾਂਝ ਕੇਂਦਰਾਂ ਵੱਲੋਂ, ਮੁਹੱਲਿਆਂ, ਕਲੱਬਾਂ, ਪੰਚਾਇਤਾਂ, ਵਹੀਕਲ ਯੂਨੀਅਨਾਂ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਅਤੇ ਲੈਕਚਰ ਕੀਤੇ ਗਏ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ । ਇਸ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਸਕ ਪਹਿਨਣ, ਹੱਥਾਂ ਨੂੰ ਸੈਨੇਟਾਈਜ਼ ਕਰਨ ਅਤੇ ਇਕੱਠ ਨਾਂ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਸੈਮੀਨਾਰਾਂ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ 'ਜ਼ਿੰਦਗੀ ਨੂੰ ਹਾਂ ਅਤੇ ਨਸ਼ੇ ਨੂੰ ਨਾਂਹ' ਕਹਿਣ ਦਾ ਸੰਦੇਸ਼ ਦਿੰਦਿਆਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਵੇਚਣ ਵਾਲੇ ਵਿਅਕਤੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਸਬੰਧੀ ਆਪਣੇ ਹਲਕਾ ਅਫ਼ਸਰ ਜਾਂ ਉਨ੍ਹਾਂ ਦੇ ਮੋਬਾਇਲ ਨੰਬਰ 97798-85557 'ਤੇ ਸੂਚਨਾ ਦੇ ਸਕਦੇ ਹਨ, ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।ਸਾਈਕਲ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਕਰਤਾਰਪੁਰ ਸ਼ਹਿਰ ਦੇ ਐਮ.ਸੀ, ਬਲਾਕ ਪ੍ਰਧਾਨ, ਪਿੰਡਾਂ ਦੀਆਂ ਪੰਚਾਇਤਾਂ, ਨੌਜਵਾਨਾ ਅਤੇ ਬੱਚਿਆਂ ਨੇ ਵੀ ਭਾਗ ਲਿਆ। ਇਸ ਮੌਕਾ ਸੁਰਿੰਦਰ ਕੁਮਾਰ ਐਮ.ਸੀ, ਤੇਜਪਾਲ ਸਿੰਘ ਐਮ.ਸੀ, ਉਕਾਰ ਸਿੰਘ ਐਮ.ਸੀ, ਵੇਦ ਪ੍ਰਕਾਸ਼ ਸਿਟੀ ਪ੍ਰਧਾਨ ਅਤੇ ਗੋਪਾਲ ਸੂਦ ਬਲਾਕ ਪ੍ਰਧਾਨ ਵੀ ਮੌਜੂਦ ਸਨ।

 

Tags: International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD