Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ੇ ਖਿਲਾਫ ਜ਼ਿਲ੍ਹਾ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ, 139 ਮਾਮਲੇ ਦਰਜ ਕਰਕੇ 159 ਮੁਲਜ਼ਮਾਂ ਨੂੰ ਕੀਤਾ ਗਿਆ ਗ੍ਰਿਫਤਾਰ : ਨਵਜੋਤ ਸਿੰਘ ਮਾਹਲ

ਐਸ.ਐਸ.ਪੀ ਨੇ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਦੇ ਬਾਰੇ ’ਚ ਦਿੱਤੀ ਵਿਸਥਾਰ ਨਾਲ ਜਾਣਕਾਰੀ

 International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਹੁਸ਼ਿਆਰਪੁਰ , 26 Jun 2021

Last updated on: Jun 26, 2021, 00:00 IST

ਨਸ਼ਾਖੋਰੀ ਅਤੇ ਨਸ਼ਾ ਤਸਕਰੀ ਦੇ ਖਿਲਾਫ ਜ਼ਿਲ੍ਹਾ ਪੁਲਿਸ ਵਲੋਂ ਇਕ ਜੂਨ ਤੋਂ ਵਿਸ਼ੇਸ਼ ਮੁਹਿੰਮ ਅਤੇ ਵੱਡੇ ਅਪ੍ਰੇਸ਼ਨ ਚਲਾਏ ਗਏ, ਜਿਸ ਤਹਿਤ ਜਿਥੇ ਵੱਡੇ ਪੱਧਰ ’ਤੇ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਉਥੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਇਸ ਮਹੀਨੇ ਜ਼ਿਲ੍ਹੇ ਵਿੱਚ ਸੀ.ਏ.ਐਸ.ਓ (ਕੈਸੋ) ਚਲਾਇਆ ਗਿਆ, ਇਨ੍ਹਾਂ ਸਰਚ ਅਪ੍ਰੇਸ਼ਨਾਂ ਦੌਰਾਨ ਜੂਨ ਮਹੀਨੇ ਵਿੱਚ 159 ਮੁਲਜ਼ਮ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ 139 ਮਾਮਲੇ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅੰਤਰਰਾਸ਼ਟਰੀ ਨਸ਼ਾਖੋਰੀ ਦੇ ਖਿਲਾਫ ਮਨਾਏ ਗਏ ਹਫ਼ਤੇ ਦੌਰਾਨ 95 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ 86 ਮਾਮਲੇ ਦਰਜ ਕਰਕੇ ਉਨ੍ਹਾਂ ਤੋਂ 24 ਵਾਹਨ, 4 ਪਿਸਟਲ, 52 ਜਿੰਦਾ ਕਾਰਤੂਸ ਅਤੇ 14.2 ਲੱਖ ਰੁਪਏ ਦੀ ਡਰੱਗ ਮਨੀ ਦੇ ਨਾਲ-ਨਾਲ ਇਕ ਕਿਲੋ 26 ਗ੍ਰਾਮ ਹੈਰੋਇਨ, 5 ਕਿਲੋ ਨਸ਼ੀਲਾ ਪਾਊਡਰ ਅਤੇ 101 ਕਿਲੋ ਡੋਡੋ ਚੂਰਾ ਪੋਸਤ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਨਸ਼ਾ ਤਸਕਰੀ ਦੇ ਬਰਾਮਦਸ਼ੁਦਾ ਮਾਲ ਨੂੰ ਨਸ਼ਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਦੇ ਫੈਸਲਾਸ਼ੁਦਾ ਕੇਸਾਂ ਦੇ ਵਾਹਨਾਂ ਨੂੰ ਡਿਸਪੋਜ ਆਫ ਕਰਨ ਦੇ ਲਈ ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ ਨੀਲਾਮੀ ਆਯੋਜਿਤ ਕੀਤੀ ਗਈ, ਇਸ ਦੌਰਾਨ 89 ਵਾਹਨਾਂ ਦੀ ਨਿਲਾਮੀ 1802900 ਰੁਪਏ ਦੀ ਕਰਵਾਈ ਗਈ।

ਐਸ.ਐਸ.ਪੀ. ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਨਸ਼ੇ ਦੇ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ 123 ਐਂਟੀ ਡਰੱਗ ਸੈਮੀਨਾਰ ਅਤੇ 155 ਮੀਟਿੰਗਾਂ ਕਰਵਾਈਆਂ ਗਈਆਂ। ਨਸ਼ੇ ਦੇ ਖਿਲਾਫ ਸਬ ਡਵੀਜਨ ਪੱਧਰ ’ਤੇ ਸਮਾਗਮ ਆਯੋਜਿਤ ਕਰਕੇ ਲੋਕਾਂ ਨੂੰ ਨਸ਼ੇ ਦੇ ਖਿਲਾਫ ਸਹੁੰ ਚੁਲਾਈ ਗਈ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਖਿਲਾਫ ਇਕਜੁੱਟਤਾ ਦਰਸਾਉਂਦੀ ਹੋਏ 25 ਕਿਲੋਮੀਟਰ ਦੀ ਸਾਈਕਲ ਰੈਲੀ ਕਰਵਾਈ ਗਈ, ਜਿਸ ਵਿੱਚ ਪੁਲਿਸ ਅਤੇ ਪਬਲਿਕ ਨੇ ਹਿੱਸਾ ਲਿਆ। ਇਸੇ ਤਰ੍ਹਾਂ ਅੱਜ ਨਸ਼ੇ ਦੇ ਖਿਲਾਫ 5 ਕਿਲੋਮੀਟਰ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਵਿਅਕਤੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਵਲੋਂ ਨਸ਼ੇ ਦੀ ਬੁਰਾਈ ਦੇ ਖਿਲਾਫ ਸ਼ਹਿਰ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਪੈਦਲ ਮਾਰਚ ਦਾ ਆਯੋਜਨ ਕੀਤਾ ਗਿਆ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਦੇ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਕਰਨ ਦੇ ਲਈ ਇਕ ਆਨਲਾਈਨ ਸਪੀਚ, ਸਕਿੱਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਾਨਵੀ ਬਹਿਲ ਪਹਿਲੇ, ਜਸਲੀਨ ਦੂਜੇ ਅਤੇ ਮਾਈਨਾ ਤੀਜੇ ਸਥਾਨ ’ਤੇ ਰਹੀ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ. ਐਸ ਐਕਟ ਦੇ ਮਾਮਲਿਆਂ ਦੇ ਨਸ਼ਾ ਤਸਕਰੀ ਮਾਲ ਨੂੰ ਵੱਡੀ ਮਾਤਰਾ ਵਿੱਚ ਨਸ਼ਟ ਕੀਤਾ ਗਿਆ, ਜਿਸ ਵਿੱਚ ਇਕ ਵਿਸ਼ੇਸ਼ ਕਮੇਟੀ ਵਲੋਂ ਕੁੱਲ 865 ਕੇਸਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ।

 

Tags: International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD