Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਸ਼ਾਖੋਰੀ ਵਿਰੁੱਧ ਚਲਾਈ ਜਾਵੇਗੀ ਹਫਤਾਭਰ ਚੱਲਣ ਵਾਲੀ ਵਿਸ਼ੇਸ਼ ਜਾਗਰੂਕਤਾ ਮੁਹਿੰਮ : ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.

ਕਿਹਾ, ਕੇਵਲ ਲੋਕਾਂ ਦੇ ਸਹਿਯੋਗ ਨਾਲ ਹੀ ਕੀਤਾ ਜਾ ਸਕਦੈ ਨਸ਼ਿਆਂ ਦੀ ਲਾਹਣਤ ਦਾ ਖਾਤਮਾ

DC Jalandhar, Ghanshyam Thori, Jalandhar, Deputy Commissioner Jalandhar, Sushil Rinku, Naveen Singla, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਜਲੰਧਰ , 26 Jun 2021

Last updated on: Jun 26, 2021, 00:00 IST

ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਸ਼੍ਰੀ ਨਵੀਨ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਰਾਜ ਪੱਧਰੀ ਵਰਚੂਅਲ ਸਮਾਗਮ ਮੌਕੇ ਕੀਤੇ ਗਏ ਐਲਾਨ ਦੇ ਅਨੁਸਾਰ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਹਫਤਾਭਰ ਚੱਲਣ ਵਾਲੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਵਾਲੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਠੱਪ ਕਰ ਦਿੱਤਾ ਗਿਆ ਹੈ ਅਤੇ ਹੁਣ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਮਾਧਿਅਮ ਨਾਲ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ’ਤੇ ਨਿਰਭਰ ਲੋਕ ਨਸ਼ਿਆਂ ਦਾ ਤਿਆਗ ਕਰਕੇ ਅਤੇ ਖੁਸ਼ਹਾਲ ਜ਼ਿੰਦਗੀ ਨੂੰ ਅਪਣਾ ਕੇ ਸੂਬੇ ਦੇ ਆਰਥਿਕ ਤੇ ਸਮਾਜਿਕ ਵਿਕਾਸ ਵਿੱਚ ਯੋਗਦਾਨ ਪਾ ਸਕਣ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ’ਤੇ ਨਿਰਭਰ ਲੋਕਾਂ ਦੇ ਇਲਾਜ ਲਈ ਨਸ਼ਾ ਮੁਕਤੀ ਅਤੇ ਓਟ ਸੈਂਟਰ ਖੋਲ੍ਹੇ ਗਏ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ‘ਰੈਡ ਸਕਾਈ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਕਰਾਰੀ ਦੀ ਵਿਦਿਆਰਥਣ ਨਵਜੀਤ ਕੌਰ, ਜੋ ਕਿ ਸਕੂਲ ਵਿੱਚ ਸੀਨੀਅਰ ਬਡੀ ਵੀ ਹੈ, ਮੁੱਖ ਮੰਤਰੀ ਪੰਜਾਬ ਨਾਲ ਰੂਬਰੂ ਹੋਈ ਘੱਟ ਉਮਰ ਵਿੱਚ ਵਿਦਿਆਰਥੀਆਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕ ਪੈਦਾ ਕਰਨ ਲਈ ਬਡੀ ਅਤੇ ਡੈਪੋ ਪ੍ਰੋਗਰਾਮਾਂ ਵਰਗੀਆਂ ਪਹਿਲਕਦਮੀਆਂ ਕਰਨ ਲਈ ਧੰਨਵਾਦ ਕੀਤਾ ।ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ, ਅੰਗਰੇਜ਼ੀ ਦੇ ਲੈਕਚਰਾਰ ਸੁਰਜੀਤ ਲਾਲ, ਯੂਥ ਕਾਂਗਰਸ ਆਗੂ ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।           

 

Tags: DC Jalandhar , Ghanshyam Thori , Jalandhar , Deputy Commissioner Jalandhar , Sushil Rinku , Naveen Singla , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD