Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਟਿਆਲਾ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾਖੋਰੀ ਤੇ ਤਸਕਰੀ ਵਿਰੋਧੀ ਦਿਵਸ ਮੌਕੇ ਕੱਢੀ ਸਾਈਕਲ ਜਾਗਰੂਕਤਾ ਰੈਲੀ

ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਾਥ ਦੇਣ ਆਮ ਲੋਕ-ਐਸ.ਐਸ.ਪੀ.

 International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਪਟਿਆਲਾ , 26 Jun 2021

Last updated on: Jun 26, 2021, 00:00 IST

ਪਟਿਆਲਾ ਪੁਲਿਸ ਵੱਲੋਂ 'ਅੰਤਰ ਰਾਸ਼ਟਰੀ ਨਸ਼ਾਖੋਰੀ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਐਸ.ਐਸ.ਪੀ. ਪਟਿਆਲਾ ਡਾ. ਸੰਦੀਪ ਗਰਗ ਦੀ ਅਗਵਾਈ 'ਚ ਪੁਲਿਸ ਲਾਈਨ ਤੋਂ ਸ਼ੁਰੂ ਹੋਈ ਸਾਈਕਲ ਰੈਲੀ ਬੱਸ ਸਟੈਂਡ, ਸ਼ੇਰਾਂ ਵਾਲਾ ਗੇਟ, ਅਨਾਰਦਾਣਾ ਚੌਂਕ, ਵਾਈ.ਪੀ.ਐਸ. ਚੌਂਕ, ਫੁਹਾਰਾ ਚੌਂਕ ਤੇ ਥਾਪਰ ਕਾਲਜ ਤੋਂ ਹੁੰਦੇ ਹੋਏ ਪਟਿਆਲਾ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਹੋਕਾ ਦਿੰਦਿਆ ਪੁਲਿਸ ਲਾਈਨ ਵਿਖੇ ਆਕੇ ਸਮਾਪਤ ਹੋਈ।ਇਸ ਮੌਕੇ ਐਸ.ਐਸ.ਪੀ. ਪਟਿਆਲਾ ਡਾ. ਸੰਦੀਪ ਗਰਗ ਨੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਜਿਥੇ ਸਮਾਜ 'ਚੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ ਉਥੇ ਹੀ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਖ਼ੁਦ ਜਾਣੂ ਹੋ ਕੇ ਅੱਗੇ ਜਾਗਰੂਕਤਾ ਪੈਦਾ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ (ਡੇਪੋ) ਦਾ ਹਿੱਸਾ ਬਣਨ ਤਾਂ ਜੋ ਨਸ਼ਿਆਂ ਦੀ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾਖੋਰੀ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੁਲਿਸ ਵੱਲੋਂ ਇਕ ਹਫ਼ਤੇ ਤੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਸਬ-ਡਵੀਜਨ ਪੱਧਰ 'ਤੇ ਸੈਮੀਨਾਰ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਨਸ਼ਾਖੋਰੀ ਵਿਰੋਧੀ ਦਿਵਸ ਮੌਕੇ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਈ ਸਾਈਕਲ ਰੈਲੀ ਕਰਨ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਦਿਆ ਇਹ ਦੱਸਣਾ ਹੈ ਕਿ ਨਸ਼ੇ ਕੇਵਲ ਸਰੀਰ ਨੂੰ ਹੀ ਨਹੀਂ ਸਗੋਂ ਸਮਾਜ ਨੂੰ ਖੋਖਲਾ ਕਰ ਦਿੰਦੇ ਹਨ।ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਅੱਜ ਨਸ਼ਾਖੋਰੀ ਵਿਰੋਧੀ ਦਿਵਸ ਮੌਕੇ ਆਪਾਂ ਪ੍ਰਣ ਲਈ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ਼' ਦਾ ਹਿੱਸਾ ਬਣਕੇ ਨਸ਼ਿਆਂ ਕਰਨ ਵਾਲਿਆਂ ਨੂੰ ਜਾਗਰੂਕ ਕਰੀਏ ਅਤੇ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦੇਈਏ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਜਾਗਰੂਕਤਾ ਨਾਲ ਕੀਤਾ ਜਾ ਸਕਦਾ ਹੈ, ਜੇਕਰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਪਹਿਲਾਂ ਤੋਂ ਜਾਗਰੂਕਤਾ ਫੈਲਾਈ ਜਾਵੇ ਤਾਂ ਇਸ ਨੂੰ ਜੜ੍ਹ ਤੋਂ ਖਤਮ ਕਰਨ 'ਚ ਦੇਰੀ ਨਹੀਂ ਲੱਗੇਗੀ।ਸਾਈਕਲ ਰੈਲੀ 'ਚ ਐਸ.ਪੀ. (ਐਚ) ਡਾ. ਸਿਮਰ, ਐਸ.ਪੀ. ਟਰੈਫ਼ਿਕ ਪਲਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਗੁਰਦੇਵ ਸਿੰਘ ਧਾਲੀਵਾਲ, ਕੇ.ਕੇ ਪਾਂਥੇ, ਅਜੈ ਪਾਲ ਸਿੰਘ, ਸੌਰਭ ਜਿੰਦਲ, ਜਸਵਿੰਦਰ ਸਿੰਘ ਟਿਵਾਣਾ ਸਮੇਤ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਤੇ ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ।

 

Tags: International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD