Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅੰਮਿ੍ਰਤਸਰ ਵਿਚ ਅੱਜ 1300 ਕਰੋੜ ਰੁਪਏ ਮੁੱਲ ਦੇ ਨਸ਼ੇ ਕੀਤੇ ਸੁਆਹ

659 ਕਿਲੋ ਹੈਰੋਇਨ, 6 ਕਰੋੜ ਨਸ਼ੇ ਦੀਆਂ ਗੋਲੀਆਂ ਅਤੇ ਹੋਰ ਨਸ਼ੀਲੇ ਪਦਾਰਥ ਸਾੜੇ

 International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਅਮ੍ਰਿਤਸਰ , 26 Jun 2021

Last updated on: Jun 26, 2021, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਨੂੰ ਨਸ਼ਾ ਮੁੱਕਤ ਕਰਨ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਤਹਿਤ ਪੰਜਾਬ ਪੁਲਿਸ, ਐਸ ਟੀ ਐਫ ਅਤੇ ਹੋਰ ਵਿਭਾਗਾਂ ਨੇ ਬੀਤੇ ਸਾਲ ਵਿਚ ਜੋ ਨਸ਼ਾ ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤਾ ਸੀ, ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਅੱਜ ਅੰਮਿ੍ਰਤਸਰ ਵਿਚ ਵਿਗਿਆਨਕ ਢੰਗ ਨਾਲ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਤੋਂ ਆਨ-ਲਾਇਨ ਸਮਾਗਮ ਵਿਚ ਸ਼ਾਮਿਲ ਹੁੰਦੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿਚ ਲੱਗੀਆਂ ਹਥਿਆਰਬੰਦ ਫੋਰਸਾਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ, ਡੈਪੋ ਤੇ ਬਡੀ ਗਰੁੱਪਾਂ ਦੇ ਮੈਂਬਰਾਂ ਦਾ ਧੰਨਵਾਦ ਕਰਦੇ ਕਿਹਾ ਕਿ ਅੱਜ ਜੋ ਅਰਬਾਂ ਰੁਪਏ ਦਾ ਨਸ਼ਾ ਸਾੜਿਆ ਜਾ ਰਿਹਾ ਹੈ, ਇਹ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸੁਹਿਰਦ ਕੋਸ਼ਿਸ਼ਾਂ ਦੀ ਗਵਾਈ ਭਰਦਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਬਰਾਮਦਗੀ ਤੋਂ ਲੈ ਕੇ ਨਸ਼ੇ ਨੂੰ ਨਸ਼ਟ ਕਰਨ ਤੱਕ ਦੀ ਸਾਰੀ ਕਾਨੂੰਨੀ ਪ੍ਰਕ੍ਰਿਆ ਉਤੇ ਚਾਨਣਾ ਪਾਇਆ। ਸ. ਗਿਲ ਨੇ ਇਸ ਮੌਕੇ ਸਥਾਨਕ ਪੇਪਰ ਮਿਲ ਵਿਚ ਪਹੁੰਚ ਕੇ ਵਿਗਿਆਨਕ ਢੰਗ ਨਾਲ ਨਸ਼ੇ ਨੂੰ ਸਾੜਨ ਦਾ ਮੌਕਾ ਵੀ ਵੇਖਿਆ ਅਤੇ ਖ਼ੁਦ ਨਸ਼ੇ ਦੇ ਪੈਕਟ ਅੱਗ ਵਿਚ ਸੁੱਟ ਕੇ ਪੰਜਾਬ ਨੂੰ ਨਸ਼ਾ ਮੁੱਕਤ ਕਰਨ ਦਾ ਅਹਿਦ ਲਿਆ। ਸ. ਗਿਲ ਨੇ ਦੱਸਿਆ ਕਿ ਅੱਜ ਅਸੀਂ ਇੱਥੇ ਜੋ ਨਸ਼ਾ ਨਸ਼ਟ ਕਰ ਰਹੇ ਹਾਂ, ਉਸ ਦੀ ਜੇਕਰ ਕੀਮਤ ਦਾ ਅੰਦਾਜ਼ਾ ਲਗਾਇਆ ਜਾਵੇ ਤਾਂ ਇਹ 1300 ਕਰੋੜ ਰੁਪਏ ਤੋਂ ਵੱਧ ਮੁੱਲ ਦਾ ਬਣਦਾ ਹੈ। 

ਉਨਾਂ ਦੱਸਿਆ ਕਿ ਇਸ ਵਿਚ 659 ਕਿਲੋਗ੍ਰਾਮ ਹੈਰੋਇਨ ਸ਼ਾਮਿਲ ਹੈ, ਜਿਸ ਦੀ ਇਕੱਲੇ ਦੀ ਕੀਮਤ ਹੀ 1318 ਕਰੋੜ ਰੁਪਏ ਬਣਦੀ ਹੈ। ਇਸ ਤੋਂ ਇਲਾਵਾ 5.8 ਕਰੋੜ ਨਸ਼ੇ ਦੀਆਂ ਗੋਲੀਆਂ ਤੇ ਕੈਪਸੂਲ, 3000 ਕਿਲੋਗ੍ਰਾਮ ਭੁੱਕੀ ਅਤੇ ਵੱਡੀ ਮਾਤਰਾ ਵਿਚ ਚਰਸ, ਸਮੈਕ, ਗਾਂਜਾ ਅਤੇ ਹੋਰ ਡਰੱਗਜ਼ ਸ਼ਾਮਿਲ ਹਨ।ਉਨਾਂ ਦੱਸਿਆ ਕਿ ਇਹ ਉਹ ਨਸ਼ੀਲੇ ਪਦਾਰਥ ਹਨ, ਜਿੰਨਾ ਨੂੰ ਅਦਾਲਤ ਵੱਲੋਂ ਸਾੜਨ ਦੀ ਆਗਿਆ ਦਿੱਤੀ ਜਾ ਚੁੱਕੀ ਹੈ। ਸ. ਗਿਲ ਨੇ ਦੱਸਿਆ ਕਿ ਅੱਜ ਜਿੰਨਾ ਜਿਲਿਆਂ ਵਿਚ ਵੱਖ-ਵੱਖ ਸਮੇਂ ਫੜੇ ਗਏ ਨਸ਼ੀਲੇ ਪਦਾਰਥ ਨਸ਼ਟ ਕੀਤੇ ਗਏ ਹਨ, ਉਨਾਂ ਵਿਚ ਅੰਮਿ੍ਰਤਸਰ ਸ਼ਹਿਰੀ, ਅੰਮਿ੍ਰਤਸਰ ਦਿਹਾਤੀ, ਬਟਾਲਾ, ਗੁਰਦਾਸਪੁਰ, ਜਲੰਧਰ ਸ਼ਹਿਰੀ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ ਅਤੇ ਮਾਨਸਾ ਜਿਲ੍ਹੇ ਸ਼ਾਮਿਲ ਹਨ। ਨਸ਼ਾ ਸਾੜਨ ਦੀ ਇਸ ਮੁਹਿੰਮ ਵਿਚ ਡੀ ਸੀ ਪੀ ਮੁਖਵਿੰਦਰ ਸਿੰਘ ਭੁੱਲਰ, ਏ ਸੀ ਪੀ ਜੁਗਰਾਜ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਸ਼ਾਮਿਲ ਰਹੇ। ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸ ਜ਼ਰੀਏ ਮੁੱਖ ਮੰਤਰੀ ਪੰਜਾਬ ਤੋਂ ਇਲਾਵਾ, ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਡੀ ਜੀ ਪੀ ਸ੍ਰੀ ਦਿਨਕਰ ਗੁਪਤਾ, ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਐਂਟੀ ਡਰੱਗ ਮੁਹਿੰਮ ਦੇ ਨੋਡਲ ਅਧਿਕਾਰੀ ਸ੍ਰੀ ਰਾਹੁਲ ਤਿਵਾੜੀ ਅਤੇ ਕਈ ਜਿਲਿਆਂ ਦੇ ਡੈਪੋ ਤੇ ਬੱਡੀ ਮੈਂਬਰ ਵੀ ਗੱਲਬਾਤ ਵਿਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਸ੍ਰੀ ਸੁਨੀਲ ਦੱਤੀ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਐਸ ਐਸ ਪੀ ਅੰਮਿ੍ਰਤਸਰ ਸ੍ਰੀ ਗੁਲਨੀਤ ਸਿੰਘ, ਚੇਅਰਮੈਨ ਸ੍ਰੀ ਜੁਗਲ ਕਿਸ਼ੋਰ, ਸਹਾਇਕ ਕਮਿਸ਼ਨਰ ਸ੍ਰੀਮਤੀ ਅਨਮਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD