Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਦਾ ਆਯੋਜਨ

ਕਿਹਾ, ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਰਗਾਂ ਦੇ ਸਹਿਯੋਗ ਦੀ ਲੋੜ

 DC Ferozepur, Deputy Commissioner Ferozepur, Ferozepur, Gurpal Singh Chahal, International Day Against Drug Abuse, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਫਿਰੋਜ਼ਪੁਰ , 26 Jun 2021

Last updated on: Jun 26, 2021, 00:00 IST

ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੁਅਲ ਸਮਾਗਮ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ,ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ । ਇਸ ਸਬੰਧੀ  ਜ਼ਿਲਾ ਪੱਧਰੀ ਸਮਾਗਮ ਵਿਚ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ: ਗੁਰਪਾਲ ਸਿੰਘ ਚਾਹਲ ਅਤੇ ਐਸ.ਐਸ.ਪੀ. ਸ੍ਰੀ. ਭਾਗੀਰਥ ਮੀਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ। ਉਨਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਾਰਿਆਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਸ੍ਰੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਸ੍ਰੀ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ, ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸੇਸ ਤੌਰ ਤੇ ਜਾਣਕਾਰੀ ਦਿੱਤੀ ।

 

Tags: DC Ferozepur , Deputy Commissioner Ferozepur , Ferozepur , Gurpal Singh Chahal , International Day Against Drug Abuse , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD