Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੂਥ ਫੁੱਟਬਾਲ ਕਲੱਬ ਨੇ ਸਮੂਹਿਕ ਯਤਨਾਂ ਨਾਲ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦਾ ਦਿੱਤਾ ਸੱਦਾ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਖਿਲਾਫ਼ ਸੰਦੇਸ਼ ਦੇਣ ਲਈ ਜਾਗਰੂਕਤਾ ਸਾਈਕਲੋਥੋਨ ਆਯੋਜਿਤ

 Youth Football Club, YFC, Rurka Kalan, Jalandhar, International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance, Punjab Police Academy, Phillaur

Web Admin

Web Admin

5 Dariya News

ਰੁੜਕਾ ਕਲਾਂ (ਜਲੰਧਰ) , 26 Jun 2021

Last updated on: Jun 26, 2021, 00:00 IST

ਖੇਤਰ ਵਿੱਚ ਖੇਡਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਯੂਥ ਫੁੱਟਬਾਲ ਕਲੱਬ (ਵਾਈ.ਐਫ.ਸੀ.) ਰੁੜਕਾ ਕਲਾਂ ਵੱਲੋਂ ਸ਼ਨੀਵਾਰ ਨੂੰ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਾਖੋਰੀ ਅਤੇ ਤਸਕਰੀ ਖਿਲਾਫ਼ ਕੌਮਾਂਤਰੀ ਦਿਵਸ ਮਨਾਇਆ ਗਿਆ।ਵਾਈ.ਐਫ.ਸੀ. ਵੱਲੋਂ ਆਈ.ਪੀ.ਐਸ. ਅਧਿਕਾਰੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਵਿਚ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੇ ਸਹਿਯੋਗ ਨਾਲ ਇਸ ਦਿਵਸ ਮੌਕੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜਾਗਰੂਕਤਾ ਸਾਈਕਲੋਥੋਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਨੌਜਵਾਨਾਂ ਅਤੇ ਬੱਚਿਆਂ ਨੇ ਭਾਗ ਲਿਆ। ਇਸ ਸਾਈਕਲੋਥੋਨ ਨੂੰ ਕਾਸਿਮ ਮੀਰ ਵੱਲੋਂ ਡੀ.ਐਸ.ਪੀ. ਦਫ਼ਤਰ ਫਿਲੌਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ, ਜੋ ਸੰਤ ਨਗਰ, ਅਕਾਲਪੁਰ, ਬਕਾਪੁਰ, ਜਾਜਾ, ਮੁਥਾਡਾ ਖੁਰਦ, ਬੀਰ ਬੰਸੀਆਂ ਆਦਿ ਪਿੰਡਾਂ ਵਿੱਚੋਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਦੇ ਹੋਏ ਗੁਜ਼ਰੀ।ਇਸ ਰੈਲੀ ਦੀ ਅਗਵਾਈ ਸੁਹੇਲ ਕਾਸੀਮ ਮੀਰ ਵੱਲੋਂ ਬੱਚਿਆਂ ਅਤੇ ਨੌਜਵਾਨਾਂ ਦੇ ਨਾਲ ਕੀਤੀ ਗਈ। ਸਥਾਨਕ ਨੌਜਵਾਨਾਂ ਅਤੇ ਬੱਚਿਆਂ ਵੱਲੋਂ ਵੱਖ-ਵੱਖ ਪਿੰਡਾਂ ਜਿਵੇਂ ਅਕਾਲਪੁਰ, ਜਾਜਾ, ਬੀਰ ਬੰਸੀਆਂ ਵਿਖੇ ਸਾਈਕਲੋਥੋਨ ਦਾ ਨਿੱਘਾ ਸਵਾਗਤ/ਸਨਮਾਨ ਕੀਤਾ ਗਿਆ। ਰੈਲੀ ਦੀ ਸਮਾਪਤੀ ਤੋਂ ਬਾਅਦ ਵਾਈ.ਐਫ.ਸੀ. ਸਟੇਡੀਅਮ ਰੁੜਕਾ ਕਲਾਂ ਵਿਖੇ ਇੱਕ ਸਮਾਗਮ ਕਰਵਾਇਆ ਗਿਆ, ਜਿਥੇ ਜਨਾਬ ਮੀਰ ਅਤੇ ਹੋਰ ਭਾਗੀਦਾਰਾਂ ਦਾ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰਾਂ, ਸਰਵ ਪੱਖੀ ਵਿਕਾਸ ਮੰਚ ਦੇ ਮੈਂਬਰਾਂ, ਰੋਟਰੀ ਕਲੱਬ ਦੇ ਮੈਂਬਰਾਂ ਅਤੇ ਹੋਰ ਸ਼ਖਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ।ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਮਹਿਲਾ ਫੁੱਟਬਾਲ ਖਿਡਾਰੀਆਂ ਕਾਜਲ, ਡੌਲੀ, ਮਨਦੀਪ, ਮਨੀਸ਼ਾ, ਸੰਦੀਪ, ਪੂਜਾ, ਰਮਨੀਕ ਅਤੇ ਨਵਨੀਤ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ।

ਵਾਈ.ਐਫ.ਸੀ. ਦੇ ਪ੍ਰਧਾਨ ਅਤੇ ਸੰਸਥਾਪਕ ਗੁਰਮੰਗਲ ਦਾਸ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵਾਸਤੇ ਇਸ ਲਾਹਣਤ ਵਿਰੁੱਧ ਇਕਜੁੱਟ ਕੋਸ਼ਿਸ਼ਾਂ ਨੂੰ ਤੇਜ਼ ਕਰਨ ਦਾ ਸਮਾਂ ਆ ਗਿਆ ਹੈ। ਉਨ੍ਹਾਂ ਮਨੁੱਖੀ ਸਰੀਰ 'ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਕਾਰਜਾਂ ਵਿੱਚ ਲਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ “ਸਾਡੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਸਾਡੀ ਹੈ”। ਸੁਹੇਲ ਕਾਸਿਮ ਮੀਰ ਨੇ ਅੱਗੇ ਕਿਹਾ ਕਿ ਸਾਨੂੰ ਖੇਡਾਂ ਅਤੇ ਕਦਰਾਂ-ਕੀਮਤਾਂ 'ਤੇ ਅਧਾਰਤ ਸਿੱਖਿਆ ਪ੍ਰਣਾਲੀ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਇਸ ਮਾੜੀ ਆਦਤ ਦਾ ਸ਼ਿਕਾਰ ਨਾ ਹੋ ਸਕੇ। ਇਸ ਉਪਰੰਤ ਲੁਪਿੰਦਰ ਕੁਮਾਰ (ਸਾਇਲ ਕੰਜ਼ਰਵੇਸ਼ਨ ਵਿਭਾਗ ਵੱਲੋਂ ਉਪ ਮੰਡਲ ਅਧਿਕਾਰੀ) ਨੇ ਵਾਈ.ਐਫ.ਸੀ. ਰੁੜਕਾ ਕਲਾਂ, ਪੁਲਿਸ ਵਿਭਾਗ, ਪਿੰਡ ਪੰਚਾਇਤ, ਖਿਡਾਰੀਆਂ ਅਤੇ ਸਾਈਕਲ ਰੈਲੀ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ ।ਅਖੀਰ ਵਿੱਚ ਵਾਈ.ਐਫ.ਸੀ. ਰੁੜਕਾ ਕਲਾਂ ਅਤੇ ਗ੍ਰਾਮ ਪੰਚਾਇਤ ਰੁੜਕਾ ਕਲਾਂ ਵੱਲੋਂ ਸੁਹੇਲ ਕਾਸਿਮ ਮੀਰ (ਆਈਪੀਐਸ), ਹਰਦੇਵਪ੍ਰੀਤ ਸਿੰਘ (ਐਸ.ਐਚ.ਓ. ਗੁਰਾਇਆ) ਅਤੇ ਸੰਜੀਵ ਕਪੂਰ (ਐਸ.ਐਚ.ਓ. ਫਿਲੌਰ) ਨੂੰ ਮੋਮੈਂਟੋ ਭੇਟ ਕੀਤਾ ਗਿਆ।ਸਮਾਗਮ ਵਿੱਚ ਕੁਲਵਿੰਦਰ ਕੌਰ (ਸਰਪੰਚ ਗ੍ਰਾਮ ਪੰਚਾਇਤ ਰੁੜਕਾ ਕਲਾਂ), ਦਲਜੀਤ ਕੁਮਾਰ (ਮੈਂਬਰ ਬਲਾਕ ਸੰਮਤੀ), ਮਨਪ੍ਰੀਤ ਸਿੰਘ (ਪੰਚ), ਤਰਲੋਕ ਸਿੰਘ ਸੰਧੂ, ਬਲਵਿੰਦਰ ਕੌਰ (ਪੰਚ), ਲੇਖ ਰਾਜ ਲਵਲੀ, ਤਾਰੂ ਰਾਮ, ਜੀਵਨ ਲਾਲ (ਪੰਚ), ਸਤਪਾਲ ਤਿਵਾੜੀ, ਹਰਭਜਨ ਲਾਲ, ਰਣਜੀਤ ਸਿੰਘ, ਅਜੀਤ ਸਿੰਘ, ਹਰਜੀਤ ਸਿੰਘ, ਮਨਦੀਪ ਕੌਰ, ਜਸਕਰਨ ਸਿੰਘ ਅਤੇ ਹੋਰ ਖਿਡਾਰੀ ਮੌਜੂਦ ਸਨ।

 

Tags: Youth Football Club , YFC , Rurka Kalan , Jalandhar , International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance , Punjab Police Academy , Phillaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD