Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾ ਕੇ ਮਨਾਇਆ ਨਸ਼ਾ ਵਿਰੋਧੀ ਕੌਮਾਂਤਰੀ ਦਿਵਸ

ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਹਫ਼ਤਾ ਭਰ ਚੱਲੀ ਜਾਗਰੂਕਤਾ ਮੁਹਿੰਮ ਦੌਰਾਨ ਨੁੱਕੜ ਨਾਟਕ, ਖੂਨਦਾਨ ਕੈਂਪ, ਸਾਈਕਲ ਰੈਲੀਆਂ, ਮੈਰਾਥਨ, ਸੈਮੀਨਾਰ ਸਮੇਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

Police, Punjab Police, International Day Against Drug Abuse, International Day against Drug Abuse and Illicit Trafficking, World Drug Day, Anti Drug Mission

Web Admin

Web Admin

5 Dariya News

ਚੰਡੀਗੜ੍ਹ , 26 Jun 2021

Last updated on: Jun 26, 2021, 00:00 IST

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਖ਼ਤ ਸੁਨੇਹਾ ਦੇਣ ਲਈ ਪੰਜਾਬ ਪੁਲਿਸ ਨੇ ਅੱਜ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ  ਕੌਮਾਂਤਰੀ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਦੇ ਸਾਰੇ ਜ਼ਿਲਿਆਂ ਵਿੱਚ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ ਜਿਥੇ ਸੂਬਾ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ, ਓਥੇ ਹੀ ਲੋਕਾਂ ਖ਼ਾਸਕਰ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਪੈਣ ਤੋਂ ਰੋਕਣ ਲਈ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ।ਉਨਾਂ ਕਿਹਾ ਕਿ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮਨਾਉਣ ਲਈ ਪੰਜਾਬ ਪੁਲਿਸ ਨੇ 19 ਜੂਨ ਤੋਂ 26 ਜੂਨ ਤੱਕ ਸਾਰੇ ਜ਼ਿਲਿਆਂ ਵਿੱਚ ਹਫ਼ਤੇ ਭਰ ਦੀ ਜਾਗਰੂਕਤਾ ਮੁਹਿੰਮ ਚਲਾਈ ਸੀ, ਜਿਸ ਤਹਿਤ ਸੀ.ਪੀਜ਼ /ਐਸ.ਐਸ.ਪੀਜ਼ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਪਣੇ ਸਬੰਧਤ ਜ਼ਿਲਿਆਂ ਵਿੱਚ ਨੁੱਕੜ ਨਾਟਕ , ਖੂਨਦਾਨ ਕੈਂਪ, ਸਾਈਕਲ ਰੈਲੀਆਂ, ਮੈਰਾਥਨ ਅਤੇ ਸੈਮੀਨਾਰ ਆਦਿ ਸਮੇਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ।ਡੀ.ਜੀ.ਪੀ. ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਨ ਅਤੇ ਅੰਮਿ੍ਰਤਸਰ ਵਿਖੇ ਬਰਾਮਦ ਕੀਤੇ ਗਏ ਨਸ਼ਿਆਂ ਨੂੰ ਨਸ਼ਟ ਕਰਨ ਦੀ ਕਾਰਵਾਈ ਦੀ ਡਿਜੀਟਲ ਤੌਰ ’ਤੇ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ।ਡੀ.ਜੀ.ਪੀ. ਦਿਨਕਰ ਗੁਪਤਾ ਨੇ “ਨਸ਼ਿਆਂ ਨੂੰ ਕਹੋ ਨਾਂਹ” ਦਾ ਸੁਨੇਹਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੇ ਨਸ਼ੇ ਤੋਂ ਦੂਰ ਰਹਿਣ ਕਿਉਂਕਿ ਨਸ਼ਿਆਂ ਦੇ ਆਦੀ ਹੋਣ ਨਾਲ ਉਨਾਂ ਦੀ ਜਾਨ ਵੀ ਜਾ ਸਕਦੀ ਹੈ। ਉਨਾਂ ਰਾਜ ਦੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਨਸ਼ਾ ਤਸਕਰੀ ਦਾ ਪਤਾ ਲੱਗਣ ’ਤੇ ਪੰਜਾਬ ਪੁਲਿਸ ਦੇ ਹੈਲਪਲਾਈਨ ਨੰਬਰ 181 ’ਤੇ ਜਾਣਕਾਰੀ ਸਾਂਝੀ ਕਰਕੇ ਨਸ਼ਿਆਂ ਖਿਲਾਫ ਲੜਾਈ ਵਿੱਚ ਪੰਜਾਬ ਪੁਲਿਸ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।ਉਨਾਂ ਦੱਸਿਆ ਕਿ ਐਸ.ਟੀ.ਐਫ. ਸਮੇਤ ਪੰਜਾਬ ਪੁਲਿਸ ਨੇ ਪਿਛਲੇ 4 ਸਾਲਾਂ ਦੌਰਾਨ 2100 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਉਨਾਂ ਕਿਹਾ ਕਿ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੇਸਾਂ ਦੀ ਗਿਣਤੀ ਅਤੇ ਐਨ.ਡੀ.ਪੀ.ਐਸ. ਤਹਿਤ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਦੀ ਗਿ੍ਰਫਤਾਰੀ ਸਬੰਧੀ ਕੌਮੀ ਪੱਧਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਚਲਦਾ ਹੈ ਕਿ ਦੇਸ਼ ਭਰ ’ਚੋਂ ਇਕੱਲੇ ਪੰਜਾਬ ਵਿੱਚ ਹੀ ਐਨ.ਡੀ.ਪੀ.ਐਸ. ਦੇ 17 ਫੀਸਦੀ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਅਤੇ ਇਸ ਐਕਟ ਤਹਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ।

ਜ਼ਿਲਿਆਂ ਵਿੱਚ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਦੇ ਵੇਰਵੇ ਦਿੰਦਿਆਂ ਪੁਲਿਸ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਤਿਹਗੜ ਸਾਹਿਬ ਵਿੱਚ ਇੱਕ ਨਸ਼ਾ ਵਿਰੋਧੀ ਰੈਲੀ ਅਤੇ ਇੱਕ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਪੁਲਿਸ ਕਰਮਚਾਰੀਆਂ ਅਤੇ ਸਥਾਨਕ ਨੌਜਵਾਨਾਂ ਨੇ ਹਿੱਸਾ ਲੈ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਆਪਣੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਖਿਲਾਫ ਜਾਗਰੂਕਤਾ ਪ੍ਰੋਗਰਾਮ, ਸੈਮੀਨਾਰ, ਵੈਬਿਨਾਰ, ਸਾਈਕਲ ਰੈਲੀਆਂ, ਨੁੱਕੜ ਨਾਟਕ ਕਰਵਾ ਕੇ ਨਸ਼ਿਆਂ ਵਿਰੁੱਧ ਬਹੁਪੱਖੀ ਪਹੁੰਚ ਅਪਣਾਈ ਅਤੇ ਨਸ਼ਿਆਂ ਲਈ ਦੋਸ਼ੀ ਪਾਏ ਗਏ ਵਿਅਕਤੀਆਂ, ਘੋਸ਼ਿਤ ਅਪਰਾਧੀਆਂ, ਪੈਰੋਲ ਅਤੇ ਜ਼ਮਾਨਤ ’ਤੇ ਗਏ ਵਿਅਕਤੀਆਂ ਖਿਲਾਫ਼ ਛਾਪੇਮਾਰੀ ਵੀ ਕੀਤੀ ਗਈ।ਪੁਲਿਸ ਕਮਿਸ਼ਨਰ ਅੰਮਿ੍ਰਤਸਰ ਵੱਲੋਂ ਇੱਕ ਰੋਡ ਸ਼ੋਅ, ਰੂਪਨਗਰ ਪੁਲਿਸ ਵੱਲੋਂ ਇੱਕ ਸਾਈਕਲ ਰੈਲੀ ਅਤੇ ਕਿ੍ਰਕਟ ਮੈਚ, ਪਠਾਨਕੋਟ ਵਿੱਚ ਨੁੱਕੜ ਨਾਟਕ ਅਤੇ ਬਟਾਲਾ ਵਿੱਚ ਮਿੰਨੀ ਮੈਰਾਥਨ ਅਤੇ ਖੂਨਦਾਨ ਕੈਂਪ ਲਗਾਇਆ ਗਿਆ।ਇਸੇ ਤਰਾਂ ਅੰਮਿ੍ਰਤਸਰ ਦਿਹਾਤੀ ਵਿਚ ਰੋਡ ਸ਼ੋਅ ਅਤੇ ਲੋਕ ਜਾਗਰੂਕਤਾ ਮੀਟਿੰਗਾਂ, ਤਰਨ ਤਾਰਨ ਵਿੱਚ ਨੁੱਕੜ ਨਾਟਕ ਅਤੇ ਖੂਨ ਦਾਨ ਕੈਂਪ ਅਤੇ ਹੁਸ਼ਿਆਰਪੁਰ ਵਿਚ ਸਾਈਕਲ ਰੈਲੀ ਅਤੇ ਮੈਰਾਥਨ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਜਲੰਧਰ ਕਮਿਸ਼ਨਰੇਟ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਜਲੰਧਰ ਦਿਹਾਤੀ, ਮੋਗਾ, ਪਟਿਆਲਾ, ਸੰਗਰੂਰ, ਐਸ.ਬੀ.ਐਸ. ਨਗਰ, ਐਸ.ਏ.ਐਸ.ਨਗਰ ਅਤੇ ਬਰਨਾਲਾ ਸਮੇਤ ਵੱਖ ਵੱਖ ਜ਼ਿਲਿਆ ਵਿੱਚ ਸਾਈਕਲ ਰੈਲੀਆਂ ਅਤੇ ਜਾਗਰੂਕਤਾ ਸੈਮੀਨਾਰ ਵੀ ਕਰਵਾਏ ਗਏ।ਕਪੂਰਥਲਾ ਪੁਲਿਸ ਨੇ ਦੋ ਅਤਿ ਲੋੜੀਂਦੇ ਘੋਸ਼ਿਤ ਅਪਰਾਧੀਆਂ ਅਤੇ ਨਸ਼ਾ ਤਸਕਰਾਂ, ਜਿਨਾਂ ਦੀ ਵਿਸ਼ੇਸ਼ ਟਾਸਕ ਫੋਰਸ ਨੂੰ ਭਾਲ ਸੀ, ਦੀ ਗਿ੍ਰਫਤਾਰੀ ਨਾਲ ਵੱਡੀ ਸਫਲਤਾ ਹਾਸਲ ਕੀਤੀ।ਜ਼ਿਕਰਯੋਗ ਹੈ ਕਿ ਹਫ਼ਤਾ ਭਰ ਚੱਲੀ ਇਸ ਮੁਹਿੰਮ ਤਹਿਤ ਸਾਰੇ ਜ਼ਿਲਿਆਂ ਦੇ ਸੀ.ਪੀਜ਼ / ਐਸਐਸਪੀਜ਼ ਨੇ ਨਾਕਾਬੰਦੀ ਅਤੇ ਸਰਚ ਆਪ੍ਰੇਸ਼ਨ ਵੀ ਚਲਾਏ ਅਤੇ ਕਈ ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ ਉਨਾਂ ਦੇ ਕਬਜ਼ੇ ’ਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ।  

 

Tags: Police , Punjab Police , International Day Against Drug Abuse , International Day against Drug Abuse and Illicit Trafficking , World Drug Day , Anti Drug Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD