Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਐਮ.ਪੀ., ਐਮ.ਐਲ.ਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਨੌਜਵਾਨਾਂ ਨੇ ਨਸ਼ਿਆਂ ਖਿਲਾਫ਼ ਜੰਗ ਤੇਜ ਕਰਨ ਦੀ ਚੁੱਕੀ ਸਹੁੰ

ਕਮਿਸ਼ਨਰੇਟ ਪੁਲਿਸ ਵਲੋਂ ਜ਼ਿਲ੍ਹੇ ’ਚ ਕੌਮਾਂਤਰੀ ਨਸ਼ਾਖੋਰੀ ਦਿਵਸ ਮੌਕੇ ਨਸ਼ਾ ਛੱਡ ਚੁੱਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕਤਾ ਮੁਹਿੰਮ ’ਚ ਕੀਤਾ ਸ਼ਾਮਿਲ

Santokh Singh Chaudhary, Chaudhry Santokh Singh, Congress, Jalandhar, Punjab Congress, Sushil Rinku,Rajinder Beri,Gurpreet Singh Bhullar, Ghanshyam Thori, International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਜਲੰਧਰ , 26 Jun 2021

ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਸ੍ਰੀ ਰਜਿੰਦਰ ਬੇਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਅੱਜ ਕੌਮਾਂਤਰੀ ਨਸ਼ਾਖੋਰੀ ਅਤੇ ਤਸਕਰੀ ਦਿਵਸ ਮੌਕੇ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਲੜਾਈ ਨੂੰ ਹੋਰ ਤੇਜ ਕਰਨ ਦੀ ਸਹੁੰ ਚੁੱਕੀ ਗਈ।ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਪਹਿਲ ਕਰਦਿਆਂ ਨਸ਼ਿਆਂ ਦਾ ਤਿਆਗ ਕਰ ਚੁੱਕੇ ਲੋਕਾਂ ਜਿਨਾਂ ਨੇ ਨਸ਼ਿਆਂ ਦੇ ਕਲੰਕ ਨੂੰ ਲਾਹ ਦਿੱਤਾ ਹੈ ਨੂੰ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਵੱਧ ਤੋਂ ਵੱਧ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਨਿਕਲਣ ਲਈ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾ ਸਕੇ।ਸਥਾਨਕ ਪੁਲਿਸ ਲਾਈਨ ਵਿਖੇ ਬੋਲਟਰ ਟਰੀਟਮੇਂਟ ਅਤੇ ਰੀਹੈਬਲਿਏਸ਼ਨ ਸੈਂਟਰ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਨਸ਼ਿਆਂ ਦਾ ਤਿਆਗ ਕਰ ਚੁੱਕੇ ਲੋਕਾਂ ਵਲੋਂ ਐਮ.ਪੀ., ਵਿਧਾਇਕਾਂ , ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਦੀ ਮੌਜੂਦਗੀ ਵਿੱਚ ਆਪਣੇ ਤਜਰਬਿਆਂ ਨੂੰ ਸਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ’ਤੇ ਨਿਰਭਰਤਾ ਕਿਸੇ ਦੇ ਵੀ ਹਿੱਤ ਵਿੱਚ ਨਹੀਂ ਹੈ ਅਤੇ ਇਹ ਪਰਿਵਾਰ ਨੂੰ ਤਬਾਹ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਛੱਡਣ ਦੀ ਪ੍ਰੇਰਣਾ ਅੰਦਰੋਂ ਪੈਦਾ ਹੁੰਦੀ ਹੈ ਅਤੇ ਇਸ ਲਈ ਪਰਿਵਾਰ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਵਲੋਂ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਣ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ’ਤੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਪ੍ਰਤੀ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਲਈ ਸੂਬਾ ਸਰਕਾਰ ਵਲੋਂ ਡੈਪੋ ਅਤੇ ਬਡੀ ਪ੍ਰੋਗਰਾਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ, ਜਿਨਾਂ ਦੇ ਲੋਕਾਂ ਨੂੰ ਇਸ ਲਾਹਨਣ ਪ੍ਰਤੀ ਜਾਗਰੂਕ ਕਰਨ ਵਿੱਚ ਸਾਰਥਕ ਨਤੀਜੇ ਹਾਸਿਲ ਹੋਏ ਹਨ।

ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਸ੍ਰੀ ਰਜਿੰਦਰ ਬੇਰੀ ਵਲੋਂ ਕਮਿਸ਼ਨਰੇਟ ਪੁਲਿਸ ਵਲੋਂ ਅਜਿਹੇ ਸੈਮੀਨਾਰਾਂ ਰਾਹੀਂ ਨਸ਼ਿਆਂ ’ਤੇ ਨਿਰਭਰ ਰਹਿ ਚੁੱਕੇ ਲੋਕਾਂ ਦੁਆਰਾ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।  ਉਨ੍ਹਾਂ ਪ੍ਰਸ਼ਾਸਨ ਨੂੰ ਭਵਿੱਖ ਵਿੱਚ ਨਸ਼ਿਆਂ ਖਿਲਾਫ਼ ਅਜਿਹੇ ਉਪਰਾਲੇ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ।ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੋ ਲੋਕ ਪਹਿਲਾਂ ਹੀ ਨਸ਼ਿਆਂ ਦਾ ਸੰਤਾਪ ਹੰਢਾ ਚੁੱਕੇ ਹਨ ਨੂੰ ਇਨਾ ਜਾਗਰੂਕਤਾ ਮੁਹਿੰਮਾਂ ਵਿੱਚ ਸ਼ਾਮਿਲ ਕਰਨ ਦਾ ਮੰਤਵ ਇਹ ਹੈ ਕਿ ਲੋਕ ਇਨਾਂ ਤੋਂ ਨਸੀਹਤ ਲੈ ਕੇ ਆਪਣੇ ਆਪ ਨੂੰ ਨਸਿਆਂ ਦੇ ਦਲਦਲ ਵਿੱਚ ਜਾਣ ਤੋਂ ਬਚਾ ਸਕਣ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਤ ਕਰਨ ਵਿੱਚ ਮਦਦ ਮਿਲੇਗੀ ਕਿ ਜੇਕਰ ਦੂਸਰੇ ਨਸ਼ਿਆਂ ਨੂੰ ਛੱਡ ਸਕਦੇ ਹਨ ਤਾਂ ਉਹ ਕਿਉਂ ਨਹੀਂ ? ਦੋਵਾਂ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਇਕ ਵਿਅਕਤੀ ਦੀ ਇੱਛਾ ਸ਼ਕਤੀ ਹੈ ਤਾਂ ਨਸ਼ਿਆਂ ਦੇ ਕਲੰਕ ਨੂੰ ਬਹੁਤ ਅਸਾਨੀ ਨਾਲ ਧੋਇਆ ਜਾ ਸਕਦਾ ਹੈ ਪਰ ਨਸ਼ਿਆਂ ਦਾ ਕਲੰਕ ਸਮਾਜ ਨਾਲ ਜੁੜਿਆ ਹੋਣ ਕਰਕੇ ਅਗੇ ਆ ਕੇ ਦੱਸਣ ਲਈ ਬਹੁਤ ਹਿੰਮਤ ਦੀ ਲੋੜ ਹੈ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਮੈਂ ਨਸ਼ਾ ਛੱਡ ਦਿੱਤਾ ਹੈ।ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਜਰਬਾ ਸਾਂਝੇ ਕਰਨ ਵਾਲੇ ਅਜਿਹੇ ਰੂਬਰੂ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਨਸ਼ਿਆਂ ’ਤੇ ਨਿਰਭਰ ਲੋਕਾਂ ਨੂੰ ਇਸ ਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਵਿੱਖ ਵਿੱਚ ਅਜਿਹੇ ਹੋਰ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ। ਦੋਵਾਂ ਅਧਿਕਾਰੀਆਂ ਵਲੋਂ ਇਸ ਨੇਕ ਕਾਜ ਲਈ ਜ਼ਿਲ੍ਹਾ ਵਾਸੀਆਂ ਨੂੰ ਪੂਰਨ ਸਹਿਯੋਗ ਦੀ ਅਪੀਲ ਕੀਤੀ ਗਈ।ਇਸ ਮੌਕੇ ਐਮ.ਪੀ., ਐਮ.ਐਲ.ਏਜ਼, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਵਲੋਂ ਨਸ਼ਾ ਮੁਕਤੀ ਸੈਂਟਰ ਵਿਖੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਨੌਜਵਾਨ ਕਾਊਂਸਲਰ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਜਗਮੋਹਨ ਸਿੰਘ, ਨਰੇਸ਼ ਡੋਗਰਾ, ਆਫੀਸ਼ੀਏਟਿੰਗ ਵਾਈਸ ਚਾਂਸਲਰ ਡੀ.ਏ.ਪੀ.ਯੂਨੀਵਰਸਿਟੀ ਜਸਬੀਰ ਰਿਸ਼ੀ ਅਤੇ ਮਨੋਚਕਿਸਤਕ ਡਾ.ਗਗਨਜੋਤ ਸਿੰਘ ਵੀ ਹਾਜ਼ਰ ਸਨ।

 

Tags: Santokh Singh Chaudhary , Chaudhry Santokh Singh , Congress , Jalandhar , Punjab Congress , Sushil Rinku , Rajinder Beri , Gurpreet Singh Bhullar , Ghanshyam Thori , International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD