Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਮੂਹ ਵਰਗਾਂ ਨੂੰ ਸਹਿਯੋਗ ਦੀ ਅਪੀਲ

ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਸੂਬਾ ਵਾਸੀਆਂ ਨੂੰ ਵਰਚੂਅਲ ਸੰਬੋਧਨ ਕੀਤਾ

DC Faridkot, Vimal Kumar Setia, Deputy Commissioner Faridkot, Faridkot, International Day Against Drug Abuse, International Day against Drug Abuse and Illicit Trafficking, World Drug Day, Anti Drug Mission, War Against Druge Menance

Web Admin

Web Admin

5 Dariya News

ਫਰੀਦਕੋਟ , 26 Jun 2021

Last updated on: Jun 26, 2021, 00:00 IST

ਅੱਜ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਮੁੱਖ  ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਢੰਗ ਰਾਹੀਂ ਰਾਜ ਦੇ ਵੱਖ ਵੱਖ ਲੋਕੇਸ਼ਨਾਂ ਤੋਂ ਅਧਿਕਾਰੀਆਂ ,ਵਿਦਿਆਰਥੀਆਂ, ਜਨਤਕ ਨੁਮਾਇੰਦਿਆਂ  ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ । ਇਸ ਸਬੰਧੀ  ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਐਨ. ਆਈ. ਸੀ ਮੀਟਿੰਗ ਹਾਲ ਵਿਖੇ ਹੋਇਆ ,ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ  ਸੇਤੀਆ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ।ਰਾਜ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਇੱਕ ਵਿਸ਼ਵ ਵਿਆਪੀ ਵਰਤਾਰਾ ਬਣ ਚੁੱਕਾ ਹੈ ਅਤੇ ਸਾਡੇ ਦੇਸ਼ ਅਤੇ ਸੂਬੇ ਵਿੱਚੋਂ ਇਸ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਤੇ ਜਾਗਰੂਕਤਾ ਮੁਹਿੰਮ ਅਤੇ ਪੁਲਿਸ ਰਾਹੀਂ ਗਤੀਵਿਧੀਆਂ ਤੋਂ ਇਲਾਵਾ ਨਸ਼ਾ ਤਸਕਰਾਂ ਵਿਰੁੱਧ ਵੱਡੀ ਪੱਧਰ ਤੇ ਕਾਰਵਾਈ ਕੀਤੀ ਜਾ ਰਹੀ ਹੈ।  ਇਸ ਅਣ ਮਨੁੱਖੀ ਵਰਤਾਰੇ ਨੂੰ ਰੋਕਣ ਲਈ ਸਮੂਹ ਵਰਗਾਂ ਦੇ ਸਹਿਯੋਗ  ਦੀ ਬਹੁਤ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਾਖੋਰੀ ਅਤੇ ਨਸ਼ਾ ਤਸਕਰੀ ਨੂੰ ਖਤਮ ਕਰਕੇ ਹੀ ਦਮ ਲਵੇਗੀ। ਉਨ੍ਹਾਂ ਇਸ ਮੌਕੇ ਰਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰਨ ਲਈ ਆਪਣੀ ਸਰਕਾਰ  ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸਮਾਜ ਨੂੰ ਘੁਣ ਵਾਂਗ ਲੱਗੇ ਨਸ਼ਿਆਂ ਦੇ ਖਾਤਮੇ ਲਈ ਸਾਡੇ ਸਭਨਾਂ ਦੇ ਠੋਸ ਉਪਰਾਲੇ ਇਕ ਤੰਦਰੁਸਤ, ਸੁਰੱਖਿਅਤ ਅਤੇ ਅਗਾਂਹਵਧੂ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਣਗੇ।

 ਇਸ ਸਮਾਗਮ ਨੂੰ ਵਰਚੂਅਲ ਢੰਗ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਕੈਬਨਿਟ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ,ਡੀ .ਜੀ. ਪੀ  ਸ੍ਰੀ ਦਿਨਕਰ ਗੁਪਤਾ, ਐਂਟੀ ਡਰੱਗ ਕੰਪੇਨ ਦੇ ਸਟੇਟ ਨੋਡਲ ਅਫਸਰ ਸ੍ਰੀ ਰਾਹੁਲ ਤਿਵਾੜੀ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ ਅਤੇ ਨਸ਼ਿਆਂ ਦੇ ਖਾਤਮੇ ਲਈ ਵੱਖ ਵੱਖ ਵਿਭਾਗਾਂ ,ਪੰਜਾਬ ਸਰਕਾਰ ਵੱਲੋਂ ਕੀਤੇ ਜਾ  ਜਾ ਰਹੇ ਉਪਰਾਲਿਆਂ ਅਤੇ ਗਤੀਵਿਧੀਆਂ ਦੀ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ।ਇਸ ਮੌਕੇ ਸਥਾਨਕ ਐਨ.ਆਈ.ਸੀ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਡੈਪੋ, ਬਡੀ ਪ੍ਰੋਗਰਾਮਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਇਸ ਉਪਰਾਲੇ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ  ਸਕੂਲਾਂ ਵਿਚ 13005 ਬਡੀ ਗਰੁੱਪ ਬਣਾਏ ਗਏ ਹਨ ਜੋ ਆਪਣੇ ਸਹਿਯੋਗੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਕੰਮ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਹਫ਼ਤੇ ਵਿੱਚ ਵੀ   ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਗਤੀਵਿਧੀਆਂ ਚਲਾਈਆਂ ਜਾਣਗੀਆਂ ਅਤੇ ਇਸ ਲਈ ਜ਼ਿਲ੍ਹੇ ਦੇ ਸਮੂਹ ਵਰਗਾਂ ਦਾ ਸਹਿਯੋਗ ਲਿਆ ਜਾਵੇਗਾ।ਇਸ ਮੌਕੇ  ਉਨ੍ਹਾਂ ਦੇ ਨਾਲ ਡੀ. ਈ .ਓ ਸੈਕੰਡਰੀ ਸ੍ਰੀ ਸਤਪਾਲ,ਡਿਪਟੀ ਡੀ ਈ ਓ ਸ੍ਰੀ ਪ੍ਰਦੀਪ ਦਿਉਡ਼ਾ, ਐਸ.ਐਮ.ਓ ਡਾ ਚੰਦਰ ਸ਼ੇਖਰ ਕੱਕੜ,   ਡੀ .ਐਸ. ਪੀ ਸ੍ਰੀ ਅਵਤਾਰ ਚੰਦ  ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ  ।

 

Tags: DC Faridkot , Vimal Kumar Setia , Deputy Commissioner Faridkot , Faridkot , International Day Against Drug Abuse , International Day against Drug Abuse and Illicit Trafficking , World Drug Day , Anti Drug Mission , War Against Druge Menance

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD